ਬਾਲਾਸੋਰ ਰੇਲ ਹਾਦਸਾ: ਸੱਤ ਰੇਲਵੇ ਮੁਲਾਜ਼ਮ ਮੁਅੱਤਲ

ਏਜੰਸੀ

ਖ਼ਬਰਾਂ, ਰਾਸ਼ਟਰੀ

ਡਿਊਟੀ ਵਿਚ ਕੁਤਾਹੀ ਵਰਤਣ ਦੇ ਦੋਸ਼ਾਂ ਤਹਿਤ ਹੋਈ ਕਾਰਵਾਈ 

Balasore train accident (file)

3 ਮੁਲਾਜ਼ਮਾਂ ਨੂੰ ਹਿਰਾਸਤ 'ਚ ਲੈ ਕੇ CBI ਵਲੋਂ ਕੀਤੀ ਜਾ ਰਹੀ ਪੁੱਛ-ਪੜਤਾਲ 
ਭੁਵਨੇਸ਼ਵਰ :
ਉੜੀਸਾ  ਦੇ ਬਾਲਾਸੋਰ ਰੇਲ ਹਾਦਸੇ ਵਿਚ ਡਿਊਟੀ ਵਿਚ ਲਾਪਰਵਾਹੀ ਵਰਤਣ ਦੇ ਦੋਸ਼ ਵਿਚ ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਵਲੋਂ ਗ੍ਰਿਫ਼ਤਾਰ ਕੀਤੇ ਤਿੰਨ ਰੇਲਵੇ ਮੁਲਾਜ਼ਮਾਂ ਸਮੇਤ ਘੱਟੋ-ਘੱਟ ਸੱਤ ਰੇਲਵੇ ਮੁਲਾਜ਼ਮਾਂ ਨੂੰ ਮੁਅੱਤਲ ਕਰ ਦਿਤਾ ਗਿਆ ਹੈ। ਇਕ ਉੱਚ ਅਧਿਕਾਰੀ ਨੇ ਇਹ ਜਾਣਕਾਰੀ ਦਿਤੀ।

ਜ਼ਿਕਰਯੋਗ ਹੈ ਕਿ 2 ਜੂਨ ਨੂੰ ਬਾਲਾਸੋਰ ਜ਼ਿਲ੍ਹੇ ਦੇ ਬਹੰਗਾ ਬਾਜ਼ਾਰ ਰੇਲਵੇ ਸਟੇਸ਼ਨ ਦੇ ਨੇੜੇ ਤਿੰਨ ਰੇਲਗੱਡੀਆਂ ਨਾਲ ਜੁੜੇ ਹਾਦਸੇ ਵਿਚ 293 ਲੋਕ ਮਾਰੇ ਗਏ ਸਨ ਅਤੇ 1,200 ਤੋਂ ਵੱਧ ਜ਼ਖ਼ਮੀ ਹੋ ਗਏ ਸਨ। ਦੱਖਣ ਪੂਰਬੀ ਰੇਲਵੇ ਦੇ ਜਨਰਲ ਮੈਨੇਜਰ ਅਨਿਲ ਕੁਮਾਰ ਮਿਸ਼ਰਾ ਨੇ ਪੱਤਰਕਾਰਾਂ ਨੂੰ ਦਸਿਆ, "ਅਧਿਕਾਰੀ ਚੌਕਸ ਹੁੰਦੇ ਤਾਂ ਹਾਦਸਾ ਟਾਲਿਆ ਜਾ ਸਕਦਾ ਸੀ।"

ਮਿਸ਼ਰਾ ਨੇ ਹਾਦਸੇ ਵਾਲੀ ਥਾਂ ਦਾ ਦੌਰਾ ਕਰਨ ਤੋਂ ਬਾਅਦ ਪੱਤਰਕਾਰਾਂ ਨੂੰ ਕਿਹਾ, “ਰੇਲਵੇ ਨੇ ਹੁਣ ਤਕ ਸੱਤ ਕਰਮਚਾਰੀਆਂ ਨੂੰ ਮੁਅੱਤਲ ਕਰ ਦਿਤਾ ਹੈ, ਜਿਨ੍ਹਾਂ ਵਿਚ ਸੀ.ਬੀ.ਆਈ.ਵਲੋਂ ਗ੍ਰਿਫ਼ਤਾਰ ਕੀਤੇ ਗਏ ਤਿੰਨ ਮੁਲਾਜ਼ਮ ਵੀ ਸ਼ਾਮਲ ਹਨ। ਨਿਯਮਾਂ ਅਨੁਸਾਰ ਗ੍ਰਿਫ਼ਤਾਰ ਕਰਮਚਾਰੀ ਨੂੰ 24 ਘੰਟਿਆਂ ਲਈ ਮੁਅੱਤਲ ਕੀਤਾ ਜਾਂਦਾ ਹੈ।

ਇਹ ਵੀ ਪੜ੍ਹੋ: ਜਲ ਸਰੋਤ ਮੰਤਰੀ ਮੀਤ ਹੇਅਰ ਵਲੋਂ ਰੋਪੜ ਵਿਖੇ ਸਿਸਵਾਂ ਤੇ ਬੁਧਕੀ ਨਦੀ ਦਾ ਦੌਰਾ'

ਸੀ.ਬੀ.ਆਈ. ਨੇ ਸੀਨੀਅਰ ਸੈਕਸ਼ਨ ਇੰਜੀਨੀਅਰ (ਸਿਗਨਲ) ਅਰੁਣ ਕੁਮਾਰ ਮਹੰਤ, ਸੈਕਸ਼ਨ ਇੰਜੀਨੀਅਰ ਮੁਹੰਮਦ ਅਮੀਰ ਖਾਨ ਅਤੇ ਟੈਕਨੀਸ਼ੀਅਨ ਪੱਪੂ ਕੁਮਾਰ ਨੂੰ ਗ੍ਰਿਫ਼ਤਾਰ ਕੀਤਾ ਸੀ। ਉਸ ਨੂੰ ਸੀ.ਬੀ.ਆਈ. ਨੇ ਬੁੱਧਵਾਰ ਤੋਂ ਇਨ੍ਹਾਂ ਨੂੰ ਹੋਰ ਚਾਰ ਦਿਨਾਂ ਲਈ ਹਿਰਾਸਤ ਵਿਚ ਲੈ ਲਿਆ ਹੈ। ਤਿੰਨਾਂ ਮੁਲਾਜ਼ਮਾਂ ਨੂੰ ਪੰਜ ਦਿਨਾਂ ਦੀ ਹਿਰਾਸਤ ਪੂਰੀ ਹੋਣ ਤੋਂ ਬਾਅਦ ਮੰਗਲਵਾਰ ਨੂੰ ਇਥੇ ਨਾਮਜ਼ਦ ਸੀ.ਬੀ.ਆਈ. ਅਦਾਲਤ ਵਿਚ ਪੇਸ਼ ਕੀਤਾ ਗਿਆ।

ਇਸ ਤੋਂ ਪਹਿਲਾਂ, ਰੇਲਵੇ ਸੁਰੱਖਿਆ ਕਮਿਸ਼ਨਰ (ਸੀ.ਆਰ.ਐਸ.), ਦੱਖਣ ਪੂਰਬੀ ਸਰਕਲ ਦੁਆਰਾ ਕੀਤੀ ਗਈ ਜਾਂਚ ਵਿਚ ਖ਼ੁਲਾਸਾ ਹੋਇਆ ਸੀ ਕਿ ਇਹ ਹਾਦਸਾ ਸਟੇਸ਼ਨ ਦੇ ਉੱਤਰੀ ਸਿਗਨਲ ਟਾਵਰ 'ਤੇ ਸਿਗਨਲ ਸਰਕਟ ਨਾਲ ਛੇੜਛਾੜ ਕਾਰਨ ਹੋਇਆ ਸੀ। ਹਾਵੜਾ ਜਾ ਰਹੀ ਕੋਰੋਮੰਡਲ ਐਕਸਪ੍ਰੈਸ 2 ਜੂਨ ਨੂੰ ਇਕ ਹੋਰ ਲਾਈਨ 'ਤੇ ਇਕ ਸਟੇਸ਼ਨਰੀ ਮਾਲ ਰੇਲਗੱਡੀ ਨਾਲ ਟਕਰਾ ਗਈ, ਜਿਸ ਦੇ ਜ਼ਿਆਦਾਤਰ ਡੱਬੇ ਪਟੜੀ ਤੋਂ ਉਤਰ ਗਏ। ਇਸੇ ਦੌਰਾਨ ਕੋਰੋਮੰਡਲ ਐਕਸਪ੍ਰੈਸ ਦੇ ਕੁੱਝ ਡੱਬੇ ਉਸੇ ਸਮੇਂ ਗੁਜ਼ਰ ਰਹੇ ਬੈਂਗਲੁਰੂ-ਹਾਵੜਾ ਸੁਪਰਫਾਸਟ ਐਕਸਪ੍ਰੈਸ ਦੇ ਪਿਛਲੇ ਕੁੱਝ ਡੱਬਿਆਂ 'ਤੇ ਪਲਟ ਗਏ, ਜਿਸ ਕਾਰਨ ਇਹ ਭਿਆਨਕ ਹਾਦਸਾ ਵਾਪਰ ਗਿਆ।