ਹਰਿਆਣਾ ਦੇ ਮੁੱਖ ਮੰਤਰੀ ਖੱਟਰ ਨੇ ਹੈਲੀਕਾਪਟਰ ਤੋਂ ਲਿਆ ਹੜ੍ਹ ਦਾ ਜਾਇਜ਼ਾ, 5 ਜ਼ਿਲ੍ਹਿਆਂ ਨੂੰ ਅਲਰਟ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਸਰਕਾਰ ਪ੍ਰਭਾਵਿਤ ਲੋਕਾਂ ਦੀ ਹਰ ਸੰਭਵ ਮਦਦ ਕਰੇਗੀ,

photo

 

ਯਮੁਨਾਨਗਰ: ਹਰਿਆਣਾ ਵਿਚ ਹੜ੍ਹ ਦੇ ਪ੍ਰਕੋਪ ਨੂੰ ਦੇਖਣ ਲਈ ਮੁੱਖ ਮੰਤਰੀ ਮਨੋਹਰ ਲਾਲ ਨੇ ਪ੍ਰਭਾਵਿਤ ਜ਼ਿਲ੍ਹਿਆਂ ਦਾ ਹਵਾਈ ਸਰਵੇਖਣ ਕੀਤਾ। ਸਰਵੇ 'ਚ ਔਸਤ ਤੋਂ ਵੱਧ ਮੀਂਹ ਪੈਣ ਕਾਰਨ ਕੁਰੂਕਸ਼ੇਤਰ ਪੇਂਡੂ ਖੇਤਰ ਅਤੇ ਅੰਬਾਲਾ ਸ਼ਹਿਰ ਦੇ ਖੇਤਰਾਂ ਨੂੰ ਸਭ ਤੋਂ ਵੱਧ ਨੁਕਸਾਨ ਹੋਇਆ ਹੈ।

ਇਹ ਵੀ ਪੜ੍ਹੋ: ਜਿੰਪਾ ਵਲੋਂ ਹੜ੍ਹ ਪ੍ਰਭਾਵਿਤ ਪੇਂਡੂ ਖੇਤਰਾਂ ‘ਚ ਪੀਣ ਵਾਲੇ ਸਾਫ ਪਾਣੀ ਦੀ ਸਪਲਾਈ ਯਕੀਨੀ ਬਣਾਉਣ ਦੇ ਨਿਰਦੇਸ਼ 

ਸੀਐਮ ਨੇ ਦਸਿਆ ਕਿ ਯਮੁਨਾਨਗਰ, ਕੈਥਲ, ਪੰਚਕੂਲਾ ਤੱਕ ਦੇ ਇਲਾਕਿਆਂ ਵਿੱਚ ਮੀਂਹ ਕਾਰਨ ਲੋਕ ਪ੍ਰਭਾਵਿਤ ਹੋਏ ਹਨ। ਰਾਹਤ ਦੀ ਗੱਲ ਇਹ ਹੈ ਕਿ ਹੁਣ ਪਾਣੀ ਹੌਲੀ-ਹੌਲੀ ਵਧ ਰਿਹਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਪ੍ਰਭਾਵਿਤ ਲੋਕਾਂ ਦੀ ਹਰ ਸੰਭਵ ਮਦਦ ਕਰੇਗੀ, ਇਸ ਸਬੰਧੀ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।

ਇਹ ਵੀ ਪੜ੍ਹੋ: ਕੇਜਰੀਵਾਲ ਨੇ ਅਮਿਤ ਸ਼ਾਹ ਨੂੰ ਲਿਖਿਆ ਪੱਤਰ, ਲਿਖਿਆ- ਹਥਨੀਕੁੰਡ ਤੋਂ ਸੀਮਤ ਮਾਤਰਾ ਵਿਚ ਛੱਡਿਆ ਜਾਵੇ ਪਾਣੀ

ਮੁੱਖ ਮੰਤਰੀ ਨੇ ਹਵਾਈ ਸਰਵੇਖਣ ਤੋਂ ਬਾਅਦ ਹਰਿਆਣਾ ਦੇ ਪੰਜ ਜ਼ਿਲ੍ਹਿਆਂ ਨੂੰ ਅਲਰਟ ਜਾਰੀ ਕਰ ਦਿਤਾ ਹੈ। ਇਨ੍ਹਾਂ ਵਿਚ ਜੀਂਦ, ਫਤਿਹਾਬਾਦ, ਫਰੀਦਾਬਾਦ, ਪਲਵਲ, ਸਿਰਸਾ ਜ਼ਿਲ੍ਹੇ ਸ਼ਾਮਲ ਹਨ। ਮੁੱਖ ਮੰਤਰੀ ਨੇ ਦਸਿਆ ਕਿ ਜਿਨ੍ਹਾਂ ਜ਼ਿਲ੍ਹਿਆਂ ਵਿਚ ਲੋੜ ਹੈ, ਉੱਥੇ ਐਨਡੀਆਰਐਫ ਦੇ ਨਾਲ-ਨਾਲ ਫ਼ੌਜ ਵੀ ਤਾਇਨਾਤ ਕੀਤੀ ਜਾਵੇਗੀ। ਸਥਾਨਕ ਪੁਲਿਸ ਦੇ ਨਾਲ-ਨਾਲ ਪ੍ਰਸ਼ਾਸਨਿਕ ਸਕੱਤਰਾਂ ਨੂੰ ਵੀ ਜ਼ਿਲ੍ਹਿਆਂ ਦੀ ਨਿਗਰਾਨੀ ਲਈ ਤਾਇਨਾਤ ਕੀਤਾ ਗਿਆ ਹੈ।