Arvind Kejriwal: ਅਰਵਿੰਦ ਕੇਜਰੀਵਾਲ ਨੂੰ ਸੁਪਰੀਮ ਕੋਰਟ ਤੋਂ ਮਿਲੀ ਅੰਤਰਿਮ ਜ਼ਮਾਨਤ , ਵੱਡੀ ਬੈਂਚ ਕੋਲ ਭੇਜਿਆ ਇਹ ਮਾਮਲਾ
ਅਰਵਿੰਦ ਕੇਜਰੀਵਾਲ ਨੇ ਈਡੀ ਦੀ ਗ੍ਰਿਫਤਾਰੀ ਨੂੰ ਗੈਰ-ਕਾਨੂੰਨੀ ਦੱਸਦੇ ਹੋਏ ਸੁਪਰੀਮ ਕੋਰਟ 'ਚ ਦਾਇਰ ਕੀਤੀ ਸੀ ਪਟੀਸ਼ਨ
Arvind Kejriwal
Arvind Kejriwal : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਅੰਤਰਿਮ ਜ਼ਮਾਨਤ ਮਿਲ ਗਈ ਹੈ। ਸੀਐਮ ਅਰਵਿੰਦ ਕੇਜਰੀਵਾਲ ਨੇ ਈਡੀ ਦੀ ਗ੍ਰਿਫਤਾਰੀ ਨੂੰ ਗੈਰ-ਕਾਨੂੰਨੀ ਦੱਸਦੇ ਹੋਏ ਸੁਪਰੀਮ ਕੋਰਟ 'ਚ ਵਿੱਚ ਚੁਣੌਤੀ ਦਿੱਤੀ ਸੀ। ਅਦਾਲਤ ਨੇ ਇਹ ਮਾਮਲਾ ਵੱਡੀ ਬੈਂਚ ਕੋਲ ਭੇਜ ਦਿੱਤਾ ਹੈ।
ਹਾਲਾਂਕਿ ਇਸ ਦੇ ਬਾਵਜੂਦ ਸੀਐਮ ਕੇਜਰੀਵਾਲ ਜੇਲ੍ਹ ਤੋਂ ਬਾਹਰ ਨਹੀਂ ਆ ਸਕਣਗੇ ਕਿਉਂਕਿ ਉਨ੍ਹਾਂ ਨੂੰ ਈਡੀ ਮਾਮਲੇ ਵਿੱਚ ਜ਼ਮਾਨਤ ਮਿਲੀ ਹੈ ਪਰ ਹੁਣ ਵੀ ਉਹ ਸੀਬੀਆਈ ਦੀ ਹਿਰਾਸਤ ਵਿੱਚ ਹਨ।
ਅਰਵਿੰਦ ਕੇਜਰੀਵਾਲ ਦੇ ਵਕੀਲ ਵਿਵੇਕ ਜੈਨ ਨੇ ਦੱਸਿਆ ਕਿ 18 ਜੁਲਾਈ ਨੂੰ ਦਿੱਲੀ ਹਾਈ ਕੋਰਟ ਵਿੱਚ ਸੀਬੀਆਈ ਮਾਮਲੇ ਦੀ ਸੁਣਵਾਈ ਹੈ। ਇਸ ਮਾਮਲੇ 'ਚ ਫੈਸਲਾ ਆਉਣ ਤੋਂ ਬਾਅਦ ਹੀ ਪਤਾ ਲੱਗੇਗਾ ਕਿ ਕੇਜਰੀਵਾਲ ਬਾਹਰ ਆਉਣਗੇ ਜਾਂ ਨਹੀਂ? ਹਾਲਾਂਕਿ ਕੇਜਰੀਵਾਲ ਦੇ ਜੇਲ੍ਹ ਤੋਂ ਬਾਹਰ ਆਉਣ ਦੀਆਂ ਸੰਭਾਵਨਾਵਾਂ ਮਜ਼ਬੂਤ ਹਨ।