ਪ੍ਰਤਾਪ ਸਿੰਘ ਬਾਜਵਾ ਦਾ ਕੇਂਦਰ ਸਰਕਾਰ 'ਤੇ ਹਮਲਾ, 'ਸਾਨੂੰ ਚੁੱਪ ਕਰਾ ਕੇ ਡਰਾਇਆ ਨਹੀਂ ਜਾ ਸਕਦਾ'

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਅਸੀਂ ਆਪਣੀ ਲੜਾਈ ਉਦੋਂ ਤੱਕ ਜਾਰੀ ਰੱਖਾਂਗੇ, ਜਦੋਂ ਤੱਕ ਭਾਰਤ ਸਰਕਾਰ ਲੱਖਾਂ ਕਿਸਾਨਾਂ ਦੀ ਆਵਾਜ਼ ਨਹੀਂ ਸੁਣ ਲੈਂਦੀ।

Partap Singh Bajwa and Other Leaders

ਨਵੀਂ ਦਿੱਲੀ: ਕੇਂਦਰ ਸਰਕਾਰ ਦੇ ਤਿੰਨ ਖੇਤੀ ਕਾਨੂੰਨਾਂ ਨੂੰ ਲੈ ਕੇ ਦੇਸ਼ ਭਰ ਵਿਚ ਕਿਸਾਨਾਂ ਦਾ ਵਿਰੋਧ ਹੋ ਰਿਹਾ ਹੈ। ਇਸ ਦੌਰਾਨ ਕਾਂਗਰਸ ਅਤੇ ਕਈ ਹੋਰ ਵਿਰੋਧੀ ਪਾਰਟੀਆਂ ਦੇ ਨੇਤਾਵਾਂ ਨੇ ਕੇਂਦਰੀ ਖੇਤੀਬਾੜੀ ਕਾਨੂੰਨਾਂ, ਪੈਗਾਸਸ ਜਾਸੂਸੀ ਮਾਮਲੇ ਅਤੇ ਹੋਰ ਮੁੱਦਿਆਂ ਨੂੰ ਲੈ ਕੇ ਸਰਕਾਰ ਵਿਰੁੱਧ ਪ੍ਰਦਰਸ਼ਨ ਕੀਤਾ। ਇਸ ਮੌਕੇ ਰਾਜ ਸਭਾ ਵਿਚ ਕਾਂਗਰਸ ਦੇ ਸੰਸਦ ਮੈਂਬਰ ਪ੍ਰਤਾਪ ਸਿੰਘ ਬਾਜਵਾ ਵੀ ਸ਼ਾਮਲ ਸਨ।

ਹੋਰ ਪੜ੍ਹੋ:ਮਸ਼ੀਨੀ ਯੁੱਗ ‘ਚ ਵੀ ਬਲਦਾਂ ਨਾਲ ਖੇਤੀ ਕਰਨ ਨੂੰ ਮਜਬੂਰ ਕਿਸਾਨ

ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ, ‘ਅਸੀਂ ਆਪਣੀ ਲੜਾਈ ਉਦੋਂ ਤੱਕ ਜਾਰੀ ਰੱਖਾਂਗੇ, ਜਦੋਂ ਤੱਕ ਭਾਰਤ ਸਰਕਾਰ ਲੱਖਾਂ ਕਿਸਾਨਾਂ ਦੀ ਆਵਾਜ਼ ਨਹੀਂ ਸੁਣ ਲੈਂਦੀ। ਸਾਨੂੰ ਚੁੱਪ ਕਰਾ ਕੇ ਡਰਾਇਆ ਨਹੀਂ ਜਾ ਸਕਦਾ’। ਇਸ ਤੋਂ ਪਹਿਲਾਂ ਬੀਤੇ ਦਿਨੀਂ ਪ੍ਰਤਾਪ ਬਾਜਵਾ ਨੇ ਸੰਸਦ ਵਿਚ ਕਿਸਾਨਾਂ ਦੀ ਆਵਾਜ਼ ਬੁਲੰਦ ਕੀਤੀ। ਉਹਨਾਂ ਨੇ ਖੇਤੀ ਕਾਨੂੰਨਾਂ ਨੂੰ ਲੈ ਕੇ ਰਾਜ ਸਭਾ ਵਿਚ ਜ਼ੋਰਦਾਰ ਹੰਗਾਮਾ ਕੀਤਾ। ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਹੈ ਕਿ ਜੋ ਉਹਨਾਂ ਨੇ ਬੀਤੇ ਦਿਨੀਂ ਰਾਜ ਸਭਾ ਵਿਚ ਕੀਤਾ , ਉਸ ਦਾ ਮੈਨੂੰ ਕੋਈ ਪਛਤਾਵਾ ਨਹੀਂ। ਇਸ ਲਈ ਕੋਈ ਵੀ ਸਜ਼ਾ ਭੁਗਤਣ ਤੋਂ ਨਹੀਂ ਡਰਦਾ।

ਹੋਰ ਪੜ੍ਹੋ:ਅਖਿਲੇਸ਼ ਦਾ ‘ਕਿਸਾਨ ਸੰਵਾਦ’ ’ਤੇ ਟਵੀਟ- ਚੋਣਾਂ ਨੇੜੇ ਆਉਣ 'ਤੇ ਹੁਣ BJP ਨੂੰ ਕਿਸਾਨਾਂ ਦੀ ਯਾਦ ਆ ਗਈ

ਪ੍ਰਤਾਪ ਸਿੰਘ ਬਾਜਵਾ ਦਾ ਕਹਿਣਾ ਹੈ ਕਿ ਕਿ ਭਾਜਪਾ ਸਰਕਾਰ ਸੱਤਾ ਦੇ ਨਸ਼ੇ ਵਿਚ ਅੰਨੀ ਅਤੇ ਬੋਲੀ ਹੋ ਗਈ ਹੈ। ਇਹ ਨਾ ਕੁੱਝ ਸੁਣਨ ਨੂੰ ਤਿਆਰ ਹੈ ਅਤੇ ਨਾ ਹੀ ਕੁੱਝ ਦੇਖਦੀ ਹੈ। ਇਸ ਲਈ ਅਸੀਂ ਸਦਨ ਵਿਚ ਸਪੀਕਰ ਨੂੰ ਕਾਨੂੰਨਾਂ ਦੀ ਕਾਪੀਆਂ ਦਿੱਤੀਆਂ ਕਿ ਇਹਨਾਂ ਨੂੰ ਪੜ੍ਹ ਲਓ। ਉਹਨਾਂ ਕਿਹਾ ਕਿ ਇਹ ਕਾਨੂੰਨ ਇਹ ਕਿਸਾਨ ਹਿਤੈਸ਼ੀ ਨਹੀਂ ਬਲਕਿ ਕਾਰਪੋਰੇਟਾਂ ਦੇ ਹਿੱਤ ’ਚ ਹਨ।

ਹੋਰ ਪੜ੍ਹੋ: ਮਹਿੰਦਰਾ ਐਂਡ ਮਹਿੰਦਰਾ ਨੇ ਲਿਆ ਵੱਡਾ ਫੈਸਲਾ, 21 ਸਾਲ ਬਾਅਦ ਬਦਲਿਆ ਕੰਪਨੀ ਦਾ ਲੋਗੋ  

ਕਾਂਗਰਸ ਆਗੂ ਨੇ ਕਿਹਾ ਕਿ ਸਰਕਾਰ ਨੇ ਕਿਹਾ ਸੀ ਕਿ ਤੁਹਾਨੂੰ ਸਸਪੈਂਡ ਕਰ ਦਿੱਤਾ ਜਾਵੇਗਾ। ਬਾਜਵਾ ਨੇ ਕਿਹਾ ਕਿ ਚਾਹੇ ਸਾਨੂੰ ਸਸਪੈਂਡ ਦੀ ਥਾਂ ਫਾਂਸੀ ਵੀ ਲਗਾ ਦਿਓ, ਜਦੋਂ ਤੱਕ ਕਿਸਾਨਾਂ ’ਤੇ ਥੋਪੇ ਗਏ ਤਿੰਨ ਕਾਲੇ ਕਾਨੂੰਨ ਰੱਦ ਨਹੀਂ ਹੋਣਗੇ, ਅਸੀਂ ਸਦਨ ਨਹੀਂ ਚੱਲਣ ਦੇਵਾਂਗੇ । ਉਹਨਾਂ ਕਿਹਾ ਕਿ ਸਰਹੱਦਾਂ ’ਤੇ 500 ਤੋਂ ਵੱਧ ਕਿਸਾਨਾਂ ਦੀ ਸ਼ਹਾਦਤ ਹੋ ਚੁੱਕੀ ਹੈ ਅਤੇ ਇਸ ਲਈ ਅਸੀਂ ਸੰਸਦ ਵਿਚ ਆਵਾਜ਼ ਨਾ ਚੁੱਕੀਏ ਤਾਂ ਹੋਰ ਕਿੱਥੇ ਜਾਈਏ?