ਹਿਮਾਚਲ ਪ੍ਰਦੇਸ਼ ਵਿਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਹੁਣ ਤੱਕ ਨਹੀਂ ਹੋਇਆ ਕੋਈ ਜਾਨੀ ਜਾਂ ਮਾਲੀ ਨੁਕਸਾਨ

Earthquake

ਸ਼ਿਮਲਾ: ਹਿਮਾਚਲ ਪ੍ਰਦੇਸ਼ ਵਿੱਚ ਭਾਰੀ ਮੀਂਹ ਅਤੇ ਜ਼ਮੀਨ ਖਿਸਕਣ ਦੌਰਾਨ ਭੂਚਾਲ ਦੇ ਝਟਕੇ ਮਹਿਸੂਸ  ਕੀਤੇ ਗਏ ਹਨ। ਸੂਬੇ ਦੀ ਰਾਜਧਾਨੀ ਸ਼ਿਮਲਾ ਵਿੱਚ ਸਵੇਰੇ ਅੱਠ ਵਜੇ ਦੇ ਕਰੀਬ ਭੂਚਾਲ ਆਇਆ ਹੈ। ਮੌਸਮ ਵਿਭਾਗ ਦੇ ਸ਼ਿਮਲਾ ਕੇਂਦਰ ਨੇ ਇਸ ਦੀ ਪੁਸ਼ਟੀ ਕੀਤੀ ਹੈ। ਹੁਣ ਤੱਕ ਕੋਈ ਜਾਨੀ ਜਾਂ ਮਾਲੀ ਨੁਕਸਾਨ ਨਹੀਂ ਹੋਇਆ ਹੈ।