ਦੇਸ਼ ਵਿਚ ਔਰਤਾਂ ਦੀ ਸੁਰੱਖਿਆ ਬਾਰੇ ਕੋਈ ਚਰਚਾ ਕਿਉਂ ਨਹੀਂ ਹੋ ਰਹੀ? : ਮਾਲੀਵਾਲ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਤ੍ਰਿਲੋਕਪੁਰੀ ਇਲਾਕੇ ਵਿਚ ਬੱਚੀ ਦੇ ਗੁਆਂਢ ਵਿਚ ਰਹਿਣ ਵਾਲੇ ਇੱਕ 34 ਸਾਲਾ ਵਿਅਕਤੀ ਦੁਆਰਾ ਲੜਕੀ ਦਾ ਜਿਨਸੀ ਸ਼ੋਸ਼ਣ ਕੀਤਾ ਗਿਆ।

Swati Maliwal

ਨਵੀਂ ਦਿੱਲੀ -ਦਿੱਲੀ ਮਹਿਲਾ ਕਮਿਸ਼ਨ (ਡੀਸੀਡਬਲਯੂ) ਦੀ ਚੇਅਰਪਰਸਨ ਸਵਾਤੀ ਮਾਲੀਵਾਲ ਨੇ ਵੀਰਵਾਰ ਨੂੰ ਕਿਹਾ ਕਿ ਪੂਰਬੀ ਦਿੱਲੀ ਦੇ ਮਯੂਰ ਵਿਹਾਰ ਇਲਾਕੇ ਵਿਚ ਛੇ ਸਾਲਾ ਬੱਚੀ ਨਾਲ ਕਥਿਤ ਜਿਨਸੀ ਸ਼ੋਸ਼ਣ ਤੋਂ ਬਾਅਦ ਦੇਸ਼ ਵਿਚ ਔਰਤਾਂ ਦੀ ਸੁਰੱਖਿਆ ਬਾਰੇ ਕੋਈ ਚਰਚਾ ਨਹੀਂ ਹੋਈ।   ਪੁਲਿਸ ਨੇ ਦੱਸਿਆ ਕਿ ਬੁੱਧਵਾਰ ਨੂੰ ਤ੍ਰਿਲੋਕਪੁਰੀ ਇਲਾਕੇ ਵਿਚ ਬੱਚੀ ਦੇ ਗੁਆਂਢ ਵਿਚ ਰਹਿਣ ਵਾਲੇ ਇੱਕ 34 ਸਾਲਾ ਵਿਅਕਤੀ ਦੁਆਰਾ ਲੜਕੀ ਦਾ ਜਿਨਸੀ ਸ਼ੋਸ਼ਣ ਕੀਤਾ ਗਿਆ। ਦੋਸ਼ੀ ਨੂੰ ਗ੍ਰਿਫ਼ਤਾਰ ਵੀ ਕਰ ਲਿਆ ਗਿਆ ਹੈ।

ਮਾਲੀਵਾਲ ਨੇ ਇਸ ਮਾਮਲੇ ਨੂੰ ਲੈ ਕੇ ਟਵੀਟ ਕੀਤਾ, '' ਮਯੂਰ ਵਿਹਾਰ ਇਲਾਕੇ 'ਚ ਇਕ ਬਦਮਾਸ਼ ਨੇ 6 ਸਾਲ ਦੀ ਮਾਸੂਮ ਬੱਚੀ ਨਾਲ ਬਲਾਤਕਾਰ ਕੀਤਾ। ਸਾਡੀ ਟੀਮ ਕੱਲ੍ਹ ਤੋਂ ਲੜਕੀ ਦੇ ਨਾਲ ਹੈ। ਪੁਲਿਸ ਨੇ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਕਦੋਂ ਤੱਕ ਅਜਿਹੀਆਂ ਛੋਟੀਆਂ ਕੁੜੀਆਂ ਬੇਰਹਿਮੀ ਦਾ ਸ਼ਿਕਾਰ ਹੁੰਦੀਆਂ ਰਹਿਣਗੀਆਂ? ਦੇਸ਼ ਵਿਚ ਔਰਤਾਂ ਦੀ ਸੁਰੱਖਿਆ ਬਾਰੇ ਕੋਈ ਚਰਚਾ ਕਿਉਂ ਨਹੀਂ ਹੋ ਰਹੀ?

ਦੱਸ ਦਈਏ ਕਿ ਮਯੂਰ ਵਿਹਾਰ ਦੀ ਇਸ ਘਟਨਾ ਤੋਂ ਕੁਝ ਦਿਨ ਪਹਿਲਾਂ ਦੱਖਣੀ ਪੱਛਮੀ ਦਿੱਲੀ ਦੇ ਨੰਗਲ ਇਲਾਕੇ ਵਿਚ ਇੱਕ ਦਲਿਤ ਲੜਕੀ ਨਾਲ ਕਥਿਤ ਬਲਾਤਕਾਰ ਅਤੇ ਕਤਲ ਦੀ ਘਟਨਾ ਸਾਹਮਣੇ ਆਈ ਸੀ।