ਕੋਰੋਨਾ ਖਿਲਾਫ਼ ਮੋਦੀ ਸਰਕਾਰ ਦੀ 'ਯੋਜਨਾਬੱਧ ਲੜਾਈ' ਨੇ ਦੇਸ਼ ਦੀਆਂ ਮੁਸੀਬਤਾਂ ਵਧਾਈਆਂ- ਰਾਹੁਲ ਗਾਂਧੀ

ਏਜੰਸੀ

ਖ਼ਬਰਾਂ, ਰਾਸ਼ਟਰੀ

ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਕੋਰੋਨਾ ਵਾਇਰਸ ਮਹਾਂਮਾਰੀ ਨਾਲ ਨਜਿੱਠਣ ਦੀ ਤਿਆਰੀ ਨੂੰ ਲੈ ਕੇ ਇਕ ਵਾਰ ਫਿਰ ਮੋਦੀ ਸਰਕਾਰ ‘ਤੇ ਵੱਡਾ ਹਮਲਾ ਬੋਲਿਆ ਹੈ।

Rahul Gandhi

ਨਵੀਂ ਦਿੱਲੀ: ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਕੋਰੋਨਾ ਵਾਇਰਸ ਮਹਾਂਮਾਰੀ ਨਾਲ ਨਜਿੱਠਣ ਦੀ ਤਿਆਰੀ ਨੂੰ ਲੈ ਕੇ ਇਕ ਵਾਰ ਫਿਰ ਮੋਦੀ ਸਰਕਾਰ ‘ਤੇ ਵੱਡਾ ਹਮਲਾ ਬੋਲਿਆ ਹੈ। ਰਾਹੁਲ ਗਾਂਧੀ ਨੇ ਕੋਵਿਡ-19 ਦੇ ਵਧਦੇ ਮਾਮਲਿਆਂ, ਅਰਥਵਿਵਸਥਾ ਵਿਚ ਭਾਰੀ ਗਿਰਾਵਟ ਅਤੇ ਰੁਜ਼ਗਾਰ ਦੇ ਮੁੱਦੇ ‘ਤੇ ਕੇਂਦਰ ਸਰਕਾਰ ਨੂੰ ਘੇਰਿਆ ਹੈ।

ਕਾਂਗਰਸ ਨੇਤਾ ਨੇ ਕਿਹਾ ਕਿ ਮੋਦੀ ਸਰਕਾਰ ਦੀ ਕੋਰੋਨਾ ਵਾਇਰਸ ਖ਼ਿਲਾਫ਼ 'ਯੋਜਨਾਬੱਧ ਲੜਾਈ' ਨੇ ਭਾਰਤ ਨੂੰ ਸੰਕਟ ਵਿਚ ਧੱਕ ਦਿੱਤਾ ਹੈ। ਰਾਹੁਲ ਗਾਂਧੀ ਨੇ ਸ਼ਨੀਵਾਰ ਨੂੰ ਅਪਣੇ ਟਵੀਟ ਵਿਚ ਲਿਖਿਆ, ‘ਕੋਵਿਡ ਖਿਲਾਫ਼ ਮੋਦੀ ਸਰਕਾਰ ਦੀ 'ਯੋਜਨਾਬੱਧ ਲੜਾਈ' ਨੇ ਭਾਰਤ ਨੂੰ ਸੰਕਟ ਵਿਚ ਪਹੁੰਚਾ ਦਿੱਤਾ ਹੈ।

 

 

ਜੀਡੀਪੀ ਵਿਚ ਇਤਿਹਾਸਕ 24 ਫੀਸਦੀ ਦੀ ਗਿਰਾਵਟ, 12 ਕਰੋੜ ਨੌਕਰੀਆਂ ਚਲੀਆਂ ਗਈਆਂ ਹਨ, 15.5 ਲੱਖ ਕਰੋੜ ਰੁਪਏ ਦਾ ਵਾਧੂ ਕਰਜ਼ਾ, ਦੁਨੀਆਂ ਭਰ ਵਿਚ ਕੋਰੋਨਾ ਦੇ ਸਭ ਤੋਂ ਜ਼ਿਆਦਾ ਮਾਮਲੇ ਅਤੇ ਮੌਤਾਂ ਪਰ ਭਾਰਤ ਸਰਕਾਰ ਅਤੇ ਮੀਡੀਆ ਲਈ ‘ਸਭ ਚੰਗਾ ਸੀ’। ਇਸ ਤੋਂ ਪਹਿਲਾਂ ਸ਼ੁੱਕਰਵਾਰ ਨੂੰ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਚੀਨ ਦੇ ਮੁੱਦੇ ‘ਤੇ ਸਰਕਾਰ ਨੂੰ ਘੇਰਿਆ ਸੀ।

ਰਾਹੁਲ ਗਾਂਧੀ ਨੇ ਅਰੋਪ ਲਗਾਇਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਸਰਕਾਰ, ਚੀਨ ਨੂੰ ਸਾਡੀ ਜ਼ਮੀਨ ਤੋਂ ਬਾਹਰ ਕੱਢਣ ਦੀ ਜ਼ਿੰਮੇਵਾਰੀ ਲੈਣ ਤੋਂ ਬਚ ਰਹੀ ਹੈ। ਰਾਹੁਲ ਨੇ ਟਵੀਟ ਕੀਤਾ, ‘ਚੀਨ ਦੇ ਨਾਲ ਗੱਲਬਾਤ ਸਿਰਫ਼ ਮਾਰਚ 2020 ਦੀ ਸਥਿਤੀ ਬਹਾਲ ਕਰਨ ਬਾਰੇ ਹੋਣੀ ਚਾਹੀਦੀ ਹੈ। ਪੀਐਮ ਅਤੇ ਭਾਰਤ ਸਰਕਾਰ ਨੇ ਚੀਨ ਨੂੰ ਸਾਡੀ ਜ਼ਮੀਨ ਤੋਂ ਬਾਹਰ ਕੱਢਣ ਦੀ ਜ਼ਿੰਮੇਵਾਰੀ ਲੈਣ ਤੋਂ ਇਨਕਾਰ ਕਰ ਦਿੱਤਾ ਹੈ। ਇਸ ਤੋਂ ਇਲਾਵਾ ਹੋਰ ‘ਗੱਲਾਂ’ ਬੇਕਾਰ ਹਨ’।