ਨਸ਼ੇ 'ਚ ਧੁੱਤ ਲੜਕੀ ਦੀ ਵਾਇਰਲ ਵੀਡੀਓ ਨੂੰ ਲੈ ਕੇ ਭਾਜਪਾ ਸਾਂਸਦ ਦਾ ਟਵੀਟ, ਸਰਕਾਰ ਨੂੰ ਕੀਤਾ ਸਵਾਲ 

ਏਜੰਸੀ

ਖ਼ਬਰਾਂ, ਰਾਸ਼ਟਰੀ

ਵੀਡੀਓ ਵਿਚ ਦੇਖਿਆ ਜਾ ਸਕਦਾ ਹੈ ਕਿ ਲੜਕੀ ਤੋਂ ਖੜ੍ਹਾ ਵੀ ਨਹੀਂ ਹੋਇਆ ਜਾ ਰਿਹਾ

File Photo

 

ਨਵੀਂ ਦਿੱਲੀ - ਅੰਮ੍ਰਿਤਸਰ ਤੋਂ ਇਕ ਲੜਕੀ ਦੀ ਨਸ਼ੇ ਵਿਚ ਧੁੱਤ ਹੋਣ ਦੀ ਵੀਡੀਓ ਵਾਇਰਲ ਹੋ ਰਹੀ ਹੈ। ਵੀਡੀਓ ਵਿਚ ਦੇਖਿਆ ਜਾ ਸਕਦਾ ਹੈ ਕਿ ਲੜਕੀ ਤੋਂ ਖੜ੍ਹਾ ਵੀ ਨਹੀਂ ਹੋਇਆ ਜਾ ਰਿਹਾ। ਇਸ ਵੀਡੀਓ ਨੂੰ ਲੈ ਕੇ ਕਈ ਸਿਆਸੀ ਲੀਡਰਾਂ ਦੀ ਬਿਆਨਬਾਜ਼ੀ ਵੀ ਸਾਹਮਣੇ ਆਈ ਹੈ। ਇਸ ਵੀਡੀਓ ਨੂੰ ਲੈ ਕੇ ਭਾਜਪਾ ਸਾਂਸਦ ਪ੍ਰਵੇਸ਼ ਸਾਹਿਬ ਸਿੰਘ ਨੇ ਇਕ ਟਵੀਟ ਕੀਤਾ ਹੈ। ਟਵੀਟ ਵਿਚ ਉਹਨਾਂ ਨੇ ਵੀਡੀਓ ਵੀ ਸ਼ੇਅਰ ਕੀਤੀ ਹੈ।

ਪ੍ਰਵੇਸ਼ ਸਾਹਿਬ ਨੇ ਟਵੀਟ ਕਰਦਿਆਂ ਲਿਖਿਆ ਕਿ ਅੱਜ ਪੰਜਾਬ ਦੇ ਹਾਲਾਤ ਇੰਨੇ ਖਰਾਬ ਹਨ ਕਿ ਨਸ਼ਾ ਲੋਕਾਂ ਦੀ ਜਾਨ ਲੈ ਰਿਹਾ ਹੈ ਅਤੇ ਜਦੋਂ ਮਾਫੀਆ ਖਿਲਾਫ਼ ਕਾਰਵਾਈ ਹੁੰਦੀ ਹੈ ਤਾਂ 'ਆਪ' ਵਿਧਾਇਕ ਬਚਾਅ ਕਰਦੇ ਹਨ। ਕੇਜਰੀਵਾਲ ਤੇ ਭਗਵੰਤ ਮਾਨ ਨੇ 2 ਮਹੀਨਿਆਂ 'ਚ ਪੰਜਾਬ ਨੂੰ ਨਸ਼ਾ ਮੁਕਤ ਕਰਨ ਦਾ ਵਾਅਦਾ ਕੀਤਾ ਸੀ।  ਦੱਸ ਦਈਏ ਕਿ ਵਾਇਰਲ ਵੀਡੀਓ ਨੂੰ ਲੈ ਕੇ ਅੱਜ ਅੰਮ੍ਰਿਤਸਰ ਪੁਲਿਸ ਨੇ ਵੀ ਵੱਡੀ ਕਾਰਵਾਈ ਕਰਦਿਆਂ 15 ਸ਼ੱਕੀ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਤੇ ਇਹਨਾਂ ਵਿਚੋਂ 3 ਕੋਲੋਂ 118 ਗ੍ਰਾਮ ਹੈਰੋਇਨ ਵੀ ਫੜੀ ਗਈ ਹੈ।