Tamil Nadu Accident News: ਚੜ੍ਹਦੀ ਸਵੇਰ ਵਾਪਰਿਆ ਭਿਆਨਕ ਹਾਦਸਾ, ਇਕੋ ਪ੍ਰਵਾਰ ਦੇ ਪੰਜ ਜੀਅ ਹੋਏ ਰੱਬ ਨੂੰ ਪਿਆਰੇ
Tamil Nadu Accident News: ਲਾਰੀ ਚਾਲਕ ਅਤੇ ਕਲੀਨਰ ਮੌਕੇ ਤੋਂ ਹੋਏ ਫਰਾਰ
Tamil Nadu Accident News: ਤਾਮਿਲਨਾਡੂ 'ਚ ਚਿਦੰਬਰਮ ਨੇੜੇ ਅੱਜ ਕਾਰ ਅਤੇ ਲਾਰੀ ਵਿਚਾਲੇ ਟੱਕਰ ਹੋ ਗਈ। ਇਸ ਹਾਦਸੇ 'ਚ ਇਕ ਬੱਚੇ ਸਮੇਤ 5 ਲੋਕਾਂ ਦੀ ਮੌਤ ਹੋ ਗਈ। ਪੁਲਿਸ ਨੇ ਦੱਸਿਆ ਕਿ ਕਾਰ ਸਵਾਰ ਚੇਨਈ ਤੋਂ ਮੇਇਲਾਦੁਥੁਰਾਈ ਜਾ ਰਹੇ ਸਨ ਅਚਾਨਕ ਲਾਰੀ ਨਾਲ ਜ਼ੋਰਦਾਰ ਟੱਕਰ ਹੋ ਗਈ। ਇਸ ਹਾਦਸੇ ਵਿਚ ਕਾਰ ਸਵਾਰ ਸਾਰੇ ਪੰਜ ਲੋਕਾਂ ਦੀ ਮੌਤ ਹੋ ਗਈ। ਅਧਿਕਾਰੀ ਨੇ ਦੱਸਿਆ ਕਿ ਲਾਰੀ ਚਾਲਕ ਅਤੇ ਕਲੀਨਰ ਮੌਕੇ ਤੋਂ ਫਰਾਰ ਹੋ ਗਏ।
ਪੁਲਿਸ ਮੁਲਾਜ਼ਮਾਂ ਨੇ ਮੌਕੇ 'ਤੇ ਪਹੁੰਚ ਕੇ ਨੁਕਸਾਨੀ ਕਾਰ 'ਚੋਂ ਲਾਸ਼ਾਂ ਨੂੰ ਬਾਹਰ ਕੱਢਿਆ। ਚਸ਼ਮਦੀਦਾਂ ਨੇ ਦੱਸਿਆ ਕਿ ਕਾਰ ਤੇਜ਼ ਰਫਤਾਰ ਨਾਲ ਜਾ ਰਹੀ ਸੀ ਕਿ ਅਚਾਨਕ ਲਾਰੀ ਨਾਲ ਟਕਰਾ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਦਰਸ਼ਕਾਂ ਦੇ ਹੋਸ਼ ਉੱਡ ਗਏ। ਆਸ-ਪਾਸ ਦੇ ਲੋਕ ਤੁਰੰਤ ਘਟਨਾ ਵਾਲੀ ਥਾਂ 'ਤੇ ਪਹੁੰਚੇ ਅਤੇ ਪੁਲਿਸ ਨੂੰ ਸੂਚਨਾ ਦਿੱਤੀ।
ਸੂਚਨਾ ਮਿਲਦੇ ਹੀ ਮੌਕੇ 'ਤੇ ਪਹੁੰਚੀ ਪੁਲਿਸ ਨੇ ਜ਼ਖ਼ਮੀਆਂ ਨੂੰ ਗੱਡੀ 'ਚੋਂ ਕੱਢ ਕੇ ਹਸਪਤਾਲ ਪਹੁੰਚਾਇਆ। ਜਿੱਥੇ ਡਾਕਟਰਾਂ ਨੇ ਪੰਜ ਲੋਕਾਂ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲਿਸ ਨੇ ਹਾਦਸੇ ਸਬੰਧੀ ਪਰਿਵਾਰਕ ਮੈਂਬਰਾਂ ਨੂੰ ਸੂਚਨਾ ਦੇ ਦਿੱਤੀ ਹੈ।