ਦੇਸ਼ ਦੇ ਹਰ ਵਿਅਕਤੀ ਨੂੰ ਸ਼ਾਕਾਹਾਰੀ ਹੋਣ ਦਾ ਆਦੇਸ਼ ਨਹੀਂ ਦੇ ਸਕਦੇ : ਸੁਪਰੀਮ ਕੋਰਟ
ਸੁਪਰੀਮ ਕੋਰਟ ਨੇ ਸ਼ੁਕਰਵਾਰ ਨੂੰ ਕਿਹਾ ਕਿ ਦੇਸ਼ ਦੇ ਸਾਰੇ ਲੋਕਾਂ ਨੂੰ ਸ਼ਾਕਾਹਾਰੀ ਬਣਾਉਣ ਲਈ ਉਹ ਆਦੇਸ਼ ਪਾਸ ਨਹੀਂ ਕਰ ਸਕਦਾ। ਸੁਪਰੀਮ ਕੋਰਟ ਨੇ ਇਹ ਟਿੱਪਣੀ ਮਾਸ ਅ...
ਨਵੀਂ ਦਿੱਲੀ : (ਭਾਸ਼ਾ) ਸੁਪਰੀਮ ਕੋਰਟ ਨੇ ਸ਼ੁਕਰਵਾਰ ਨੂੰ ਕਿਹਾ ਕਿ ਦੇਸ਼ ਦੇ ਸਾਰੇ ਲੋਕਾਂ ਨੂੰ ਸ਼ਾਕਾਹਾਰੀ ਬਣਾਉਣ ਲਈ ਉਹ ਆਦੇਸ਼ ਪਾਸ ਨਹੀਂ ਕਰ ਸਕਦਾ। ਸੁਪਰੀਮ ਕੋਰਟ ਨੇ ਇਹ ਟਿੱਪਣੀ ਮਾਸ ਅਤੇ ਚਮੜੇ ਦੇ ਨਿਰਯਾਤ 'ਤੇ ਪਾਬੰਦੀ ਲਗਾਉਣ ਦੀ ਮੰਗ ਕਰਨ ਵਾਲੀ ਇਕ ਜਨਹਿਤ ਮੰਗ 'ਤੇ ਸੁਣਵਾਈ ਕਰਦੇ ਹੋਏ ਕੀਤੀ। ਕੋਰਟ ਇਸ ਮਾਮਲੇ ਦੀ ਸੁਣਵਾਈ ਹੁਣ ਅਗਲੇ ਸਾਲ ਕਰੇਗਾ। ਜਸਟਿਸ ਮਦਨ ਬੀ ਲੋਕੁਰ ਦੇ ਬੈਂਚ ਨੇ ਕਿਹਾ ਕਿ ਸਾਰੇ ਲੋਕ ਸ਼ਾਕਾਹਾਰੀ ਬਣ ਜਾਣ,ਅਸੀਂ ਅਜਿਹਾ ਆਦੇਸ਼ ਪਾਸ ਨਹੀਂ ਕਰ ਸਕਦੇ।
ਕੀ ਤੁਸੀਂ ਚਾਹੁੰਦੇ ਹੋ ਕਿ ਦੇਸ਼ ਦੇ ਸਾਰੇ ਲੋਕ ਸ਼ਾਕਾਹਾਰੀ ਹੋ ਜਾਣ। ਕੋਰਟ ਨੇ ਇਸ ਮਾਮਲੇ ਦੀ ਅਗਲੀ ਸੁਣਵਾਈ ਫਰਵਰੀ ਲਈ ਮੁਲਤਵੀ ਕਰ ਦਿਤੀ ਹੈ। ਦੱਸ ਦਈਏ ਕਿ ਬੁੱਧਵਾਰ ਨੂੰ ਕਈ ਹਿੰਦੂਵਾਦੀ ਸੰਗਠਨਾਂ ਨੇ ਨਰਾਤਿਆਂ ਦੇ ਦੌਰਾਨ ਮਾਸ ਦੀਆਂ ਦੁਕਾਨਾਂ 'ਤੇ ਪਾਬੰਦੀ ਲਗਾਉਣ ਲਈ ਸੜਕਾਂ 'ਤੇ ਉਤਰੇ। ਸੰਗਠਨਾਂ ਨੇ ਨਰਾਤਿਆਂ ਦੇ ਦੌਰਾਨ ਮਾਸ ਦੀਆਂ ਦੁਕਾਨਾਂ ਬੰਦ ਨਾ ਕਰਨ 'ਤੇ ਸੰਪਤੀਆਂ ਨੂੰ ਨੁਕਸਾਨ ਪਹੁੰਚਾਣ ਦੀ ਧਮਕੀ ਵੀ ਦਿਤੀ।
ਸਥਾਨਕ ਲੋਕਾਂ ਦਾ ਦਾਅਵਾ ਹੈ ਕਿ ਕੁੱਝ ਲੋਕ ਪਾਲਮ ਵਿਹਾਰ ਇਲਾਕੇ ਵਿਚ ਇਕੱਠਾ ਹੋਏ ਅਤੇ ਸੂਰਤ ਨਗਰ, ਅਸ਼ੋਕ ਵਿਹਾਰ, ਸੈਕਟਰ 5 ਅਤੇ 9, ਪਟੌਦੀ ਚੌਕ, ਸਦਰ ਬਾਜ਼ਾਰ, ਬਸ ਸਟੈਂਡ, ਡੀਐਲਐਫ ਏਰੀਆ, ਸੋਹੰਦੜਾ ਅਤੇ ਸੈਕਟਰ 14 ਵਿਚ ਜਬਰਨ ਮਾਸ ਬਾਜ਼ਾਰ ਨੂੰ ਬੰਦ ਕਰਾਇਆ।