ਸੁੱਤੀ ਸਰਕਾਰ ਨੂੰ ਜਗਾਉਣਗੇ ਭਗਵੰਤ ਮਾਨ, ਅੱਜ ਦਿੱਲੀ ਜੰਤਰ-ਮੰਤਰ ਵਿਖੇ ਹੋਵੇਗਾ ਪ੍ਰਦਰਸ਼ਨ

ਏਜੰਸੀ

ਖ਼ਬਰਾਂ, ਰਾਸ਼ਟਰੀ

ਕਿਸਾਨਾਂ ਨਾਲ ਮੋਢਾ ਨਾਲ ਮੋਢਾ ਜੋੜ ਕੇ ਖੜ੍ਹੇ ਰਹਿਣਗੇ ਭਗਵੰਤ ਮਾਨ

Bhagwant Mann

ਨਵੀਂ ਦਿੱਲੀ -  ਅੱਜ 12 ਅਕਤੂਬਰ ਨੂੰ ਆਮ ਆਦਮੀ ਪਾਰਟੀ ਪੰਜਾਬ ਵੱਲੋਂ ਕਿਸਾਨ ਮਾਰੂ ਬਿੱਲਾਂ ਨੂੰ ਵਾਪਸ ਕਰਵਾਉਣ ਲਈ ਕਿਸਾਨਾਂ ਦੇ ਹੱਕ ਵਿਚ ਦਿੱਲੀ ਵਿਖੇ ਜੰਤਰ-ਮੰਤਰ 'ਚ ਤਿੱਖਾ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਪ੍ਰਦਰਸ਼ਨ ਦੀ ਅਗਵਾਈ ਭਗਵੰਤ ਮਾਨ ਵੱਲੋਂ ਕੀਤੀ ਜਾਵੇਗੀ ਅਤੇ ਇਸ ਪ੍ਰਦਰਸ਼ਨ ਵਿਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੀ ਸ਼ਾਮਲ ਹੋਣਗੇ। 

ਇਸ ਪ੍ਰਦਰਸ਼ਨ ਦੇ ਸਬੰਧ ਵਿਚ ਭਗਵੰਤ ਮਾਨ ਨੇ ਸੁੱਤੀ ਪਈ ਸਰਕਾਰ ਦੇ ਕੰਨਾਂ ਤੱਕ ਅਵਾਜ਼ ਪਹੁੰਚਾਉਣ ਲਈ ਸਾਰੇ ਪੰਜਾਬੀਆਂ ਨੂੰ ਇਸ ਪ੍ਰਦਰਸ਼ਨ ਵਿਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਹੈ। ਭਗਵੰਤ ਮਾਨ ਨੇ ਕਿਹਾ ਕਿ ਉਹ ਵੱਖ-ਵੱਖ ਪਿੰਡਾਂ ਵਿਚ ਜਾ ਕੇ ਗ੍ਰਾਮ ਸਭਾਵਾਂ ਨੂੰ ਸੰਬੋਧਨ ਕਰ ਕੇ ਦਿੱਲੀ ਚੱਲੋ ਦੀ ਮੁਹਿੰਮ ਨੂੰ ਅੱਗੇ ਵਧਾ ਰਹੇ ਹਨ। ਉਹਨਾਂ ਦਾ ਕਹਿਣਾ ਹੈ ਕਿ ਜਿੰਨਾ ਮਰਜ਼ੀ ਸਮਾਂ ਲੱਗ ਜਾਵੇ ਪਰ ਉਹ ਇਹਨਾਂ ਕਾਨੂੰਨਾਂ ਨੂੰ ਰੱਦ ਕਰਵਾ ਕੇ ਹੀ ਰਹਿਣਗੇ ਅਤੇ ਹਮੇਸ਼ਾਂ ਕਿਸਾਨਾਂ ਨਾਲ ਮੋਢਾ ਨਾਲ ਮੋਢਾ ਜੋੜ ਕੇ ਖੜ੍ਹੇ ਰਹਿਣਗੇ।