ਖ਼ੁਸ਼ਬੂ ਸੁੰਦਰ ਨੇ ਕਾਂਗਰਸ ਛੱਡ ਕੇ ਭਾਜਪਾ ਦਾ ਪੱਲਾ ਫੜਿਆ

ਏਜੰਸੀ

ਖ਼ਬਰਾਂ, ਰਾਸ਼ਟਰੀ

ਖ਼ੁਸ਼ਬੂ ਸੁੰਦਰ ਨੇ ਕਾਂਗਰਸ ਛੱਡ ਕੇ ਭਾਜਪਾ ਦਾ ਪੱਲਾ ਫੜਿਆ

image

ਦਿੱਲੀ, 12 ਅਕਤੂਬਰ : ਮਸ਼ਹੂਰ ਤਾਮਿਲ ਅਦਾਕਾਰਾ ਖ਼ੁਸ਼ਬੂ ਸੁੰਦਰ ਨੇ ਅੱਜ  ਕਾਂਗਰਸ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇਣ ਮਗਰੋਂ ਭਾਰਤੀ ਜਨਤਾ ਪਾਰਟੀ ਦਾ ਪੱਲਾ ਫੜ ਲਿਆ। ਉਨ੍ਹਾਂ ਅੱਜ ਸਵੇਰੇ ਕੁਝ ਆਗੂਆਂ ਵਲੋਂ“ਅਪਣੀ ਗੱਲ ਥੋਪਣ ਅਤੇ“ਦਬਾਅ ਪਾਉਣ ਦੇ ਵਿਰੋਧ ਵਿਚ ਕਾਂਗਰਸ ਤੋਂ ਅਸਤੀਫਾ ਦੇਣ ਦੀ ਗੱਲ ਕਹੀ। ਭਾਜਪਾ ਵਿਚ ਸ਼ਾਮਲ ਹੋਣ ਤੋਂ ਬਾਅਦ ਖੁਸ਼ਬੂ ਨੇ ਕਿਹਾ ਕਿ ਸਾਨੂੰ ਇਕ ਰਾਸ਼ਟਰ ਵਜੋਂ ਅੱਗੇ ਵਧਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਰਗੇ ਆਗੂ ਦੀ ਜ਼ਰੂਰਤ।

image


    ਖ਼ੁਸ਼ਬੂ ਸੁੰਦਰ 2014 ਵਿਚ ਕਾਂਗਰਸ ਵਿਚ ਸ਼ਾਮਲ ਹੋਈ ਸੀ। ਉਨ੍ਹਾਂ ਅਪਣਾ ਅਸਤੀਫ਼ਾ ਸੋਨੀਆ ਗਾਂਧੀ ਨੂੰ ਭੇਜਿਆ ਹੈ। ਉਹ ਕਾਂਗਰਸ ਵਿਚ ਸ਼ਾਮਲ ਹੋਣ ਤੋਂ ਪਹਿਲਾਂ ਡੀਐਮਕੇ ਵਿਚ ਸਨ। ਖੁਸ਼ਬੂ ਸੁੰਦਰ ਨੇ ਦਾਅਵਾ ਕੀਤਾ ਕਿ ਪਾਰਟੀ ਦੇ ਕੁਝ ਲੋਕ ਹਨ ਜਿਨ੍ਹਾਂ ਦਾ ਜ਼ਮੀਨੀ ਪੱਧਰ 'ਤੇ ਕੋਈ ਸੰਪਰਕ ਜਾਂ ਜਨਤਕ ਪਛਾਣ ਨਹੀਂ ਹੈ, ਉਹ ਅਪਣੀ ਗੱਲ ਥੋਪ ਰਹੇ ਹਨ ਅਤੇ ਮੇਰੇ ਵਰਗੇ ਲੋਕ ਜੋ ਪਾਰਟੀ ਲਈ ਗੰਭੀਰਤਾ ਨਾਲ ਕੰਮ ਕਰਨਾ ਚਾਹੁੰਦੇ ਹਨ, ਉਨ੍ਹਾਂ ਨੂੰ ਦਬਾਇਆ ਜਾ ਰਿਹਾ ਹੈ।


    ਆਲ ਇੰਡੀਆ ਕਾਂਗਰਸ ਕਮੇਟੀ ਦੇ ਮੀਡੀਆ ਇੰਚਾਰਜ ਪ੍ਰਣਬ ਝਾ ਨੇ ਇਕ ਬਿਆਨ ਜਾਰੀ ਕਰਦਿਆਂ ਕਿਹਾ ਕਿ ਖੁਸ਼ਬੂ ਸੁੰਦਰ ਨੂੰ ਤੁਰੰਤ ਪ੍ਰਭਾਵ ਨਾਲ ਕਾਂਗਰਸ ਦੇ ਬੁਲਾਰੇ ਦੇ ਅਹੁਦੇ ਤੋਂ ਹਟਾ ਦਿਤਾ ਗਿਆ ਹੈ।


    ਤਾਮਿਲਨਾਡੂ ਕਾਂਗਰਸ ਕਮੇਟੀ ਦੇ ਪ੍ਰਧਾਨ ਕੇ ਐਸ ਅਲਾਗਿਰੀ ਨੇ ਇਕ ਬਿਆਨ 'ਚ ਕਿਹਾ ਕਿ ਜਿਸ ਪਾਰਟੀ ਵਿਚ ਉਹ ਸ਼ਾਮਲ ਹੋਣਾ ਚਾਹੁੰਦੇ ਹਨ ਉਸ ਦਾ ਸੁੰਦਰ ਦੇ ਆਉਣ ਨਾਲ ਕੋਈ ਲਾਭ ਨਹੀਂ ਹੋਵੇਗਾ ਅਤੇ ਉਨ੍ਹਾਂ ਦੇ ਅਸਤੀਫ਼ੇ ਨਾਲ ਕਾਂਗਰਸ ਨੂੰ ਕੋਈ ਠੇਸ ਨਹੀਂ ਪਹੁੰਚੀ ਹੈ। (ਏਜੰਸੀ)