ਜੰਮੂ-ਕਸ਼ਮੀਰ: ਸ਼ੋਪੀਆਂ ਵਿਚ TRF ਦੇ 3 ਅਤਿਵਾਦੀ ਢੇਰ, ਅਤਿਵਾਦੀਆਂ ਕੋਲੋਂ ਕਈ ਹਥਿਆਰ ਬਰਾਮਦ

ਏਜੰਸੀ

ਖ਼ਬਰਾਂ, ਰਾਸ਼ਟਰੀ

ਪਿਛਲੇ 24 ਘੰਟਿਆਂ ਵਿਚ 3 ਮੁੱਠਭੇੜਾਂ ਵਿਚ ਕੁੱਲ 5 ਅਤਿਵਾਦੀ ਮਾਰੇ ਗਏ।

Shopian Encounter

 

ਸ੍ਰੀਨਗਰ: ਜੰਮੂ-ਕਸ਼ਮੀਰ ਵਿਚ ਪੁੰਛ ਵਿਚ ਅਤਿਵਾਦੀ ਹਮਲੇ ਤੋਂ ਬਾਅਦ ਹੁਣ ਸ਼ੋਪੀਆਂ (Shopian Encounter) ਵਿਚ ਇਮਾਮ ਸਾਹਿਬ ਇਲਾਕੇ ਦੇ ਤੁਲਰਾਨ ਵਿਚ ਮੁੱਠਭੇੜ ਸ਼ੁਰੂ ਹੋਈ। ਇਸ ਵਿਚ ਜਵਾਨਾਂ ਨੇ ਲਸ਼ਕਰ-ਏ-ਤੋਇਬਾ (TRF) ਦੇ ਤਿੰਨ ਅਤਿਵਾਦੀਆਂ ਨੂੰ ਢੇਰ ਕਰ ਦਿੱਤਾ ਹੈ। ਜ਼ਿਕਰਯੋਗ ਹੈ ਕਿ ਪਿਛਲੇ 24 ਘੰਟਿਆਂ ਵਿਚ 3 ਮੁੱਠਭੇੜਾਂ ਵਿਚ ਕੁੱਲ 5 ਅਤਿਵਾਦੀ ਮਾਰੇ ਗਏ ਹਨ। ਜੰਮੂ-ਕਸ਼ਮੀਰ ਦੇ ਪੁੰਛ ਸੈਕਟਰ ਵਿਚ ਸੋਮਵਾਰ ਸਵੇਰੇ ਅਤਿਵਾਦੀਆਂ ਨਾਲ ਮੁਕਾਬਲੇ ਦੌਰਾਨ ਸਾਡੇ 5 ਜਵਾਨ ਸ਼ਹੀਦ ਹੋ ਗਏ ਸਨ।

ਹੋਰ ਪੜ੍ਹੋ: ਸ਼ਿਲਾਂਗ ਵਿਚ ਸਿੱਖਾਂ ਦੇ ਉਜਾੜੇ ’ਤੇ ਕੌਮੀ ਘੱਟ ਗਿਣਤੀ ਕਮਿਸ਼ਨ ਨੇ ਲਾਈ ਰੋਕ

ਹੁਣ ਇਹ ਖ਼ਬਰ ਹੈ ਕਿ ਲਸ਼ਕਰ-ਏ-ਤੋਇਬਾ ਦੇ 3 ਅਤਿਵਾਦੀਆਂ ਨੂੰ ਸੁਰੱਖਿਆ ਬਲਾਂ (Security Forces) ਨੇ ਮਾਰ ਦਿੱਤਾ ਹੈ ਅਤੇ ਫੌਜੀਆਂ ਦੀ ਸ਼ਹਾਦਤ ਦਾ ਬਦਲਾ ਲਿਆ ਹੈ। ਇਸ ਤੋਂ ਪਹਿਲਾਂ, ਸੁਰੱਖਿਆ ਬਲਾਂ ਨੇ ਸੋਮਵਾਰ ਸਵੇਰੇ ਵੀ ਅਨੰਤਨਾਗ ਅਤੇ ਬਾਂਦੀਪੋਰਾ ਵਿਚ ਮੁੱਠਭੇੜ ਵਿਚ ਦੋ ਅਤਿਵਾਦੀਆਂ ਨੂੰ ਮਾਰ ਦਿੱਤਾ ਸੀ। ਜੰਮੂ-ਕਸ਼ਮੀਰ ਪੁਲਿਸ ਅਤੇ ਸੁਰੱਖਿਆ ਬਲ ਸਾਂਝੇ ਤੌਰ 'ਤੇ ਇਸ ਆਪਰੇਸ਼ਨ ਨੂੰ ਅੰਜਾਮ ਦੇ ਰਹੇ ਹਨ। ਕਸ਼ਮੀਰ ਜ਼ੋਨ ਪੁਲਿਸ ਨੇ ਕਿਹਾ, 'ਸ਼ੋਪੀਆਂ ਮੁਕਾਬਲੇ' ਚ ਲਸ਼ਕਰ-ਏ-ਤੋਇਬਾ ਦੇ 3 ਅਤਿਵਾਦੀ ਮਾਰੇ ਗਏ ਹਨ। ਅਤਿਵਾਦੀਆਂ ਦੀ ਪਛਾਣ ਕੀਤੀ ਜਾ ਰਹੀ ਹੈ। ਉਨ੍ਹਾਂ ਕੋਲੋਂ ਗੋਲਾ ਬਾਰੂਦ ਸਮੇਤ ਕਈ ਹਥਿਆਰ ਬਰਾਮਦ ਹੋਏ ਹਨ। ਤਲਾਸ਼ੀ ਮੁਹਿੰਮ (Search Operation) ਅਜੇ ਵੀ ਜਾਰੀ ਹੈ।

ਹੋਰ ਪੜ੍ਹੋ: ਲਖੀਮਪੁਰ ਖੀਰੀ ਘਟਨਾ 'ਚ ਸ਼ਹੀਦ ਹੋਏ ਕਿਸਾਨਾਂ ਦੀ ਅੰਤਿਮ ਅਰਦਾਸ 'ਚ ਸ਼ਾਮਲ ਹੋਣਗੇ ਪ੍ਰਿਯੰਕਾ ਗਾਂਧੀ

ਜੰਮੂ-ਕਸ਼ਮੀਰ (Jammu-Kashmir) ਦੇ ਡੀਜੀਪੀ ਦਿਲਬਾਗ ਸਿੰਘ ਨੇ ਦੱਸਿਆ ਕਿ ਭਰੋਸੇਯੋਗ ਜਾਣਕਾਰੀ ਦੇ ਆਧਾਰ 'ਤੇ ਅੱਜ ਸ਼ਾਮ ਸ਼ੋਪੀਆਂ ਵਿਚ ਦੋ ਕਾਰਵਾਈਆਂ ਸ਼ੁਰੂ ਕੀਤੀਆਂ ਗਈਆਂ। ਇਹ ਮੁਕਾਬਲਾ ਸ਼ੋਪੀਆਂ ਦੇ ਤੁਲਰਾਨ ਵਿਚ ਸ਼ੁਰੂ ਹੋਇਆ, ਜਿੱਥੇ 3-4 ਅਤਿਵਾਦੀ ਫਸੇ ਹੋਏ ਸਨ। ਡੀਜੀਪੀ ਨੇ ਦੱਸਿਆ ਕਿ ਪਿਛਲੇ 24 ਘੰਟਿਆਂ ਵਿਚ ਇਹ ਤੀਸਰਾ ਮੁਕਾਬਲਾ ਹੈ। ਜੰਮੂ-ਕਸ਼ਮੀਰ ਪੁਲਿਸ ਨੇ ਵੀ ਅਤਿਵਾਦੀਆਂ ਨੂੰ ਆਤਮ ਸਮਰਪਣ ਕਰਨ ਲਈ ਕਿਹਾ ਸੀ। ਜਦੋਂ ਉਹ ਸਹਿਮਤ ਨਹੀਂ ਹੋਏ ਤਾਂ ਦੋਵਾਂ ਪਾਸਿਆਂ ਤੋਂ ਮੁੱਠਭੇੜ ਸ਼ੁਰੂ ਹੋ ਗਈ।

ਹੋਰ ਪੜ੍ਹੋ: ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਤੇ ਬੋਲੇ ਮੰਤਰੀ , 'ਇਹਨਾਂ ਕੀਮਤਾਂ ਨਾਲ ਹੋ ਰਹੀ ਮੁਫ਼ਤ ਟੀਕੇ ਦੀ ਭਰਪਾਈ'

ਜ਼ਿਰਕਯੋਗ ਹੈ ਕਿ, ਪੁੰਛ (Poonch Encounter) ਵਿਚ ਅਤਿਵਾਦੀਆਂ ਨਾਲ ਮੁਕਾਬਲੇ ਵਿਚ ਇੱਕ JCO ਸਮੇਤ ਪੰਜ ਜਵਾਨ ਸ਼ਹੀਦ ਹੋ ਗਏ। ਅਧਿਕਾਰੀਆਂ ਨੇ ਦੱਸਿਆ ਕਿ ਕੰਟਰੋਲ ਰੇਖਾ ਪਾਰ ਕਰਨ ਵਾਲੇ ਅਤਿਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਮਿਲਣ ਤੋਂ ਬਾਅਦ ਸੁਰਾਨਕੋਟ ਨੇੜੇ ਇੱਕ ਪਿੰਡ ਵਿਚ ਸਵੇਰੇ ਤੜਕੇ ਕਾਰਵਾਈ ਸ਼ੁਰੂ ਕੀਤੀ ਗਈ। ਇਸ ਤੋਂ ਪਹਿਲਾਂ ਸੁਰੱਖਿਆ ਬਲਾਂ ਨੇ ਸੋਮਵਾਰ ਸਵੇਰੇ ਅਨੰਤਨਾਗ ਅਤੇ ਬਾਂਦੀਪੋਰਾ ਵਿਚ ਮੁੱਠਭੇੜ ਵਿਚ ਦੋ ਅਤਿਵਾਦੀਆਂ ਨੂੰ ਮਾਰ ਦਿੱਤਾ ਸੀ।