ਲਖੀਮਪੁਰ ਖੀਰੀ ਘਟਨਾ: ਸ਼ਹੀਦ ਕਿਸਾਨਾਂ ਦੀ ਅੰਤਿਮ ਅਰਦਾਸ ਵਿਚ ਸ਼ਾਮਲ ਹੋਏ ਹਜ਼ਾਰਾਂ ਕਿਸਾਨ

ਏਜੰਸੀ

ਖ਼ਬਰਾਂ, ਰਾਸ਼ਟਰੀ

ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿਚ ਵਾਪਰੀ ਘਟਨਾ ਵਿਚ ਸ਼ਹੀਦ ਹੋਏ ਕਿਸਾਨਾਂ ਦਾ ਅੰਤਿਮ ਅਰਦਾਸ ਸਮਾਗਮ ਸ਼ੁਰੂ ਹੋ ਚੁੱਕਾ ਹੈ।

Antim Ardaas of farmers died in Lakhimpur Kheri Incident

ਲਖੀਮਪੁਰ (ਚਰਨਜੀਤ ਸਿੰਘ ਸੁਰਖ਼ਾਬ): ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿਚ ਵਾਪਰੀ ਘਟਨਾ ਵਿਚ ਸ਼ਹੀਦ ਹੋਏ ਕਿਸਾਨਾਂ ਦਾ ਅੰਤਿਮ ਅਰਦਾਸ ਸਮਾਗਮ ਸ਼ੁਰੂ ਹੋ ਚੁੱਕਾ ਹੈ। ਇਸ ਮੌਕੇ ਭਾਰੀ ਗਿਣਤੀ ਵਿਚ ਲੋਕ ਸ਼ਹੀਦ ਕਿਸਾਨਾਂ ਨੂੰ ਸ਼ਰਧਾਂਜਲੀ ਦੇਣ ਤਿਕੁਨੀਆ ਪਹੁੰਚ ਰਹੇ ਹਨ।

ਹੋਰ ਪੜ੍ਹੋ: ਦਿੱਲੀ ਪੁਲਿਸ ਕਮਿਸ਼ਨਰ ਰਾਕੇਸ਼ ਅਸਥਾਨਾ ਦੀ ਨਿਯੁਕਤੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਖ਼ਾਰਜ

ਇਹ ਸਮਾਗਮ ਘਟਨਾ ਵਾਲੀ ਥਾਂ ਤੋਂ ਕਰੀਬ ਇਕ ਕਿਲੋਮੀਟਰ ਦੀ ਦੂਰੀ 'ਤੇ ਕਰਵਾਇਆ ਜਾ ਰਿਹਾ ਹੈ। ਸ਼ੋਕ ਸਮਾਗਮ ਵਿਚ ਯੂਪੀ ਤੋਂ ਇਲਾਵਾ ਪੰਜਾਬ, ਹਰਿਆਣਾ, ਦਿੱਲੀ, ਰਾਜਸਥਾਨ ਅਤੇ ਛੱਤੀਸਗੜ੍ਹ ਦੇ ਕਰੀਬ 50 ਹਜ਼ਾਰ ਕਿਸਾਨ ਪਹੁੰਚੇ ਹਨ।

ਹੋਰ ਪੜ੍ਹੋ: ਅੱਜ ਪੰਜਾਬ ਆਉਣਗੇ ਅਰਵਿੰਦ ਕੇਜਰੀਵਾਲ, ਸ਼ਾਮੀਂ 6 ਵਜੇ ਜਲੰਧਰ ਦੇ ਦੇਵੀ ਤਾਲਾਬ ਮੰਦਰ ਜਾਣਗੇ Delhi CM

ਅੰਤਿਮ ਅਰਦਾਸ ਵਿਚ ਸ਼ਾਮਲ ਹੋਣ ਲਈ ਕਈ ਕਿਸਾਨ ਆਗੂ ਤੇ ਸਿਆਸੀ ਨੇਤਾ ਵੀ ਪਹੁੰਚ ਰਹੇ ਹਨ। ਖ਼ਬਰਾਂ ਅਨੁਸਾਰ ਕਾਂਗਰਸ ਆਗੂ ਪ੍ਰਿਯੰਕਾ ਗਾਂਧੀ ਵੀ ਲਖੀਮਪੁਰ ਖੀਰੀ ਲਈ ਨਿਕਲ ਚੁੱਕੇ ਹਨ ਪਰ ਉਹਨਾਂ ਨੂੰ ਸੀਤਾਪੁਰ ਪੁਲਿਸ ਨੇ ਰੋਕ ਲਿਆ ਹੈ। ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ ਇਕ ਦਿਨ ਪਹਿਲਾਂ ਦੀ ਤਿਕੁਨੀਆ ਪਹੁੰਚ ਗਏ ਹਨ। 

ਹੋਰ ਪੜ੍ਹੋ: ਦਿੱਲੀ ਵਿਚ ਸ਼ੱਕੀ ਪਾਕਿਸਤਾਨੀ ਅਤਿਵਾਦੀ ਗ੍ਰਿਫ਼ਤਾਰ, AK-47, ਗਰਨੇਡ ਤੇ ਫਰਜ਼ੀ ਪਾਸਪੋਰਟ ਵੀ ਬਰਾਮਦ

ਜ਼ਿਕਰਯੋਗ ਹੈ ਕਿ ਸੰਯੁਕਤ ਕਿਸਾਨ ਮੋਰਚੇ ਨੇ ਐਲਾਨ ਕੀਤਾ ਸੀ ਕਿ 12 ਅਕਤੂਬਰ ਨੂੰ ਲਖੀਮਪੁਰ ਖੀਰੀ ਦੇ ਤਿਕੋਨੀਆ ਪਿੰਡ ਵਿਚ ਅੰਤਿਮ ਅਰਦਾਸ ਆਯੋਜਿਤ ਕੀਤੀ ਜਾਵੇਗੀ। ਇਸ ਦੇ ਮੱਦੇਨਜ਼ਰ ਪੁਲਿਸ ਨੇ ਸਖ਼ਤ ਸੁਰੱਖਿਆ ਦੇ ਇੰਤਜ਼ਾਮ ਕੀਤੇ ਹਨ। ਦੱਸ ਦਈਏ ਕਿ ਉੱਤਰ ਪ੍ਰਦੇਸ ਦੇ ਲਖੀਮਪੁਰ ਵਿਖੇ 3 ਅਕਤੂਬਰ ਨੂੰ ਵਾਪਰੀ ਘਟਨਾ ਵਿਚ ਚਾਰ ਕਿਸਾਨਾਂ ਸਮੇਤ 9 ਲੋਕਾਂ ਦੀ ਮੌਤ ਹੋ ਗਈ ਸੀ। ਇਸ ਘਟਨਾ ਦੀ ਦੁਨੀਆਂ ਭਰ ਵਿਚ ਨਿੰਦਾ ਹੋਈ ਹੈ।