ਬੈਂਗਲੌਰ: ਭਾਰੀ ਮੀਂਹ ਕਾਰਨ ਲੋਕ ਪਰੇਸ਼ਾਨ, ਕੇਮਪੇਗੌੜਾ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਖੜ੍ਹਿਆ ਪਾਣੀ

ਏਜੰਸੀ

ਖ਼ਬਰਾਂ, ਰਾਸ਼ਟਰੀ

ਬੰਗਲੌਰ ਵਿਚ ਭਾਰੀ ਮੀਂਹ ਕਾਰਨ ਹੜ੍ਹ ਵਰਗੀ ਸਥਿਤੀ ਪੈਦਾ ਹੋ ਗਈ ਹੈ।

Heavy Rains in Bengluru

 

ਬੰਗਲੌਰ: ਕਰਨਾਟਕ ਦੀ ਰਾਜਧਾਨੀ ਬੰਗਲੌਰ (Bengaluru) ਵਿਚ ਭਾਰੀ ਮੀਂਹ (Heavy Rains) ਕਾਰਨ ਹੜ੍ਹ ਵਰਗੀ ਸਥਿਤੀ ਪੈਦਾ ਹੋ ਗਈ ਹੈ। ਇਸ ਭਾਰੀ ਮੀਂਹ ਕਾਰਨ ਸ਼ਹਿਰ ਦੀਆਂ ਕਈ ਸੜਕਾਂ ਪਾਣੀ ਵਿਚ ਡੁੱਬ ਗਈਆਂ, ਜਦੋਂ ਕਿ ਕੇਮਪੇਗੌੜਾ ਅੰਤਰਰਾਸ਼ਟਰੀ ਹਵਾਈ ਅੱਡਾ (Kempegowda International Airport) ’ਤੇ ਵੀ ਗੋਡਿਆਂ ਭਾਰ ਪਾਣੀ ਖੜ੍ਹਾ ਹੋ ਗਿਆ ਹੈ। ਇਸ ਦੌਰਾਨ ਜਹਾਜ਼ ਰਾਹੀਂ ਜਾਣ ਵਾਲੇ ਯਾਤਰੀਆਂ ਨੂੰ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਏਅਰਪੋਰਟ ਦੇ ਬਾਹਰ ਸੜਕਾਂ 'ਤੇ ਇੰਨ੍ਹਾ ਜ਼ਿਆਦਾ ਪਾਣੀ ਇਕੱਠਾ ਹੋ ਗਿਆ ਕਿ ਵਾਹਨਾਂ ਦੀ ਆਵਾਜਾਈ ਮੁਸ਼ਕਲ ਹੋ ਗਈ ਸੀ।

ਹੋਰ ਪੜ੍ਹੋ: ਦਿੱਲੀ ਪੁਲਿਸ ਕਮਿਸ਼ਨਰ ਰਾਕੇਸ਼ ਅਸਥਾਨਾ ਦੀ ਨਿਯੁਕਤੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਖ਼ਾਰਜ

ਇਸ ਦੌਰਾਨ ਯਾਤਰੀਆਂ ਨੂੰ ਇਹ ਵੀ ਡਰ ਸੀ ਕਿ ਸ਼ਾਇਦ ਉਨ੍ਹਾਂ ਦੀ ਫਲਾਇਟ ’ਚ ਦੇਰੀ ਨਾ ਹੋ ਜਾਵੇ। ਯਾਤਰੀਆਂ ਨੂੰ ਟਰੈਕਟਰ-ਟਰਾਲੀਆਂ ਰਾਹੀਂ ਹਵਾਈ ਅੱਡੇ ਪਹੁੰਚਦਿਆਂ ਦੇਖਿਆ ਗਿਆ। ਦੂਜੇ ਪਾਸੇ, ਭਾਰਤੀ ਮੌਸਮ ਵਿਗਿਆਨ ਵਿਭਾਗ (IMD) ਨੇ ਬੇਲਾਗਾਵੀ, ਬਾਗਲਕੋਟ, ਵਿਜੈਪੁਰਾ, ਕੋਪਲ, ਰਾਏਚੂਰ, ਚਿਕਮਗਲੁਰੂ, ਸ਼ਿਵਮੋਗਾ, ਕੋਡਾਗੂ, ਕੋਲਾਰ, ਬੇਂਗਲੁਰੂ ਦਿਹਾਤੀ, ਬੰਗਲੌਰ ਸ਼ਹਿਰੀ, ਤੁਮਕੁਰੂ, ਚਿਕਬੱਲਾਪੁਰਾ ਅਤੇ ਰਾਮਨਗਰ ਜ਼ਿਲ੍ਹੇ ਵਿਚ ਭਾਰੀ ਮੀਂਹ ਦੀ ਚੇਤਾਵਨੀ ਦਿੱਤੀ ਹੈ।

ਹੋਰ ਪੜ੍ਹੋ: ਅੱਜ ਪੰਜਾਬ ਆਉਣਗੇ ਅਰਵਿੰਦ ਕੇਜਰੀਵਾਲ, ਸ਼ਾਮੀਂ 6 ਵਜੇ ਜਲੰਧਰ ਦੇ ਦੇਵੀ ਤਾਲਾਬ ਮੰਦਰ ਜਾਣਗੇ Delhi CM