ਜੋਗਿੰਦਰ ਉਗਰਾਹਾਂ ਦੀ ਚੁਣੌਤੀ, 'ਲਖੀਮਪੁਰ 'ਚ ਆਏਗਾ ਕਿਸਾਨਾਂ ਦਾ ਹੜ੍ਹ, ਰੋਕ ਕੇ ਦੇਖ ਲਵੋ'

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਸਟੇਜ ਤੋਂ ਸੰਬੋਧਨ ਕਰਦਿਆਂ ਕਿਸਾਨ ਆਗੂ ਨੇ ਕਿਹਾ ਕਿ ਇਹ ਸਰਕਾਰ ਕਾਰਪੋਰੇਟਾਂ ਅਤੇ ਪੂੰਜੀਪਤੀਆਂ ਦੀ ਸਰਕਾਰ ਹੈ। ਇਹ ਸਰਕਾਰ ਕਿਸਾਨਾਂ ਦੀ ਕਦੀ ਨਹੀਂ ਬਣ ਸਕਦੀ।

Joginder Singh Ugrahan

ਲਖੀਮਪੁਰ (ਚਰਨਜੀਤ ਸਿੰਘ ਸੁਰਖ਼ਾਬ): ਲਖੀਮਪੁਰ ਖੀਰੀ ਘਟਨਾ ਦੇ ਸ਼ਹੀਦ ਕਿਸਾਨਾਂ ਨੂੰ ਸ਼ਰਧਾਂਜਲੀ ਦੇਣ ਲਈ ਪਹੁੰਚੇ ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਸਰਕਾਰ ਨੇ ਉਹਨਾਂ ਦੀਆਂ ਪੂਰੀਆਂ ਮੰਗਾਂ ਨਹੀਂ ਮੰਨੀਆਂ। ਕਿਸਾਨ ਆਗੂ ਨੇ ਯੂਪੀ ਸਰਕਾਰ ਨੂੰ ਚੁਣੌਤੀ ਦਿੰਦਿਆਂ ਕਿਹਾ ਕਿ ਲਖੀਮਪੁਰ ਵਿਚ ਕਿਸਾਨਾਂ ਹੜ੍ਹ ਆਵੇਗਾ, ਸਰਕਾਰ ਰੋਕ ਦੇ ਦੇਖ ਲਵੇ। ਕਿਸਾਨ ਆਗੂ ਦਾ ਕਹਿਣਾ ਹੈ ਕਿ ਸੰਯੁਕਤ ਮੋਰਚੇ ਦੀ ਸਭ ਤੋਂ ਵੱਡੀ ਮੰਗ ਅਜੈ ਮਿਸ਼ਰਾ ਨੂੰ ਬਰਖ਼ਾਸਤ ਕਰਨਾ ਅਤੇ ਉਸ ਨੂੰ ਧਾਰਾ 120 ਤਹਿਤ ਅੰਦਰ ਕਰਵਾਉਣਾ ਹੈ। ਇਸ ਤੋਂ ਇਲਾਵਾ ਕਿਸਾਨ ਮੋਰਚੇ ਵਲੋਂ ਹੋਰ ਦੋਸ਼ੀਆਂ ਦੀ ਗ੍ਰਿਫ਼ਤਾਰੀ ਦੀ ਮੰਗ ਵੀ ਕੀਤੀ ਜਾ ਰਹੀ ਹੈ।

ਹੋਰ ਪੜ੍ਹੋ: ਪਰਗਟ ਸਿੰਘ ਵੱਲੋਂ ਉਚੇਰੀ ਸਿੱਖਿਆ ਨੂੰ ਉਤਸ਼ਾਹਤ ਕਰਨ ਲਈ ਵਿਆਪਕ ਖਾਕਾ ਉਲੀਕਣ 'ਤੇ ਜ਼ੋਰ

ਜੋਗਿੰਦਰ ਉਗਰਾਹਾਂ ਨੇ ਕਿਹਾ ਕਿ ਸਰਕਾਰ ਅਜੇ ਵੀ ਦੋਸ਼ੀਆਂ ਦੀ ਪਿੱਠ ਥਾਪੜ ਰਹੀ ਹੈ। ਸਰਕਾਰ ਕੇਂਦਰੀ ਰਾਜ ਮੰਤਰੀ ਦੇ ਬੇਟੇ ਨੂੰ ਗ੍ਰਿਫ਼ਤਾਰ ਨਹੀਂ ਕਰਨਾ ਚਾਹੁੰਦੀ ਤੇ ਨਾ ਹੀ ਅਜੈ ਮਿਸ਼ਰਾ ਨੂੰ ਅਹੁਦੇ ਤੋਂ ਹਟਾਉਣਾ ਚਾਹੁੰਦੀ ਹੈ ਕਿਉਂਕਿ ਇਹ ਘਟਨਾ ਇਹਨਾਂ ਦੀ ਹੀ ਯੋਜਨਾ ਸੀ। ਇਸ ਵਿਚ ਸਿਰਫ ਅਜੈ ਮਿਸ਼ਰਾ ਹੀ ਦੋਸ਼ੀ ਨਹੀਂ ਹੈ। ਕਰਨਾਲ ਲਾਠੀਚਾਰਜ ਤੋਂ ਬਾਅਦ ਇਹ ਤੀਜੀ ਘਟਨਾ ਹੈ। ਕਿਸਾਨ ਆਗੂ ਨੇ ਕਿਹਾ ਕਿ ਸਰਕਾਰ ਹਰੇਕ ਅੰਦੋਲਨ ਵਿਚ ਅਜਿਹਾ ਕਰਦੀ ਹੈ। ਇਸ ਦੇ ਜਵਾਬ ਲਈ ਉਹ ਪੂਰੀ ਤਰ੍ਹਾਂ ਤਿਆਰ ਹਨ। 

ਹੋਰ ਪੜ੍ਹੋ: ਅਜੇ ਮਿਸ਼ਰਾ ਨੂੰ ਬਰਖਾਸਤ ਕਰਨ ਲਈ PM ਮੋਦੀ ਨੂੰ 1 ਮਿੰਟ ਦਾ ਵੀ ਸਮਾਂ ਨਹੀਂ ਲਗਾਉਣਾ ਚਾਹੀਦਾ: ਕਾਂਗਰਸ

ਆਸ਼ੀਸ਼ ਮਿਸ਼ਰਾ ਦੇ ਪੁਲਿਸ ਰਿਮਾਂਡ 'ਤੇ ਕਿਸਾਨ ਆਗੂ ਨੇ ਕਿਹਾ ਕਿ ਇਹ ਰਿਮਾਂਡ ਕਾਗਜ਼ੀ ਕਾਰਵਾਈ ਪੂਰੀ ਕਰਨ ਲਈ ਹਾਸਲ ਕੀਤਾ ਗਿਆ ਹੈ। ਉਹਨਾਂ ਕਿਹਾ ਕਿ 12 ਘੰਟੇ ਦੀ ਪੁੱਛਗਿੱਛ ਦੌਰਾਨ 15 ਵਾਰ ਅੰਦਰ ਚਾਹ ਪੁੱਛੀ ਗਈ। ਜੋਗਿੰਦਰ ਉਗਰਾਹਾਂ ਨੇ ਕਿਹਾ ਕਿ ਅਸੀਂ ਅਪਣੀਆਂ ਮੰਗਾਂ ਸਾਹਮਣੇ ਰੱਖ ਰਹੇ ਹਾਂ, ਸਰਕਾਰ ਇਸ ਬਾਰੇ ਕੋਈ ਕਾਰਵਾਈ ਕਰਦੀ ਹੈ ਜਾਂ ਨਹੀਂ, ਇਸ ਦਾ ਫੈਸਲਾ ਸਮਾਂ ਕਰੇਗਾ।

ਹੋਰ ਪੜ੍ਹੋ: Air Pollution ਰੋਕਣ ਲਈ 18 ਨੂੰ ਸ਼ੁਰੂ ਹੋਵੇਗਾ ਰੈੱਡ ਲਾਈਟ ਆਨ-ਗੱਡੀ ਆਫ ਕੈਂਪੇਨ

ਕਿਸਾਨ ਆਗੂਆਂ ਅਤੇ ਸਥਾਨਕ ਪ੍ਰਸ਼ਾਸਨ ਵਿਚਾਲੇ ਹੋਏ ਸਮਝੌਤੇ ਬਾਰੇ ਉਹਨਾਂ ਕਿਹਾ ਕਿ ਉਹ ਇਸ ਮਾਮਲੇ ਵਿਚ ਦਖਲ ਨਹੀਂ ਦੇਣਗੇ। ਇਹ ਸਥਾਨਕ ਟੀਮ ਦਾ ਫੈਸਲਾ ਹੈ। ਕਿਸਾਨ ਆਗੂ ਨੇ ਕਿਹਾ ਕਿ ਉਹ ਇੱਥੇ ਰੈਲੀਆਂ, ਰੋਸ ਮੁਜ਼ਾਹਰੇ ਅਤੇ ਹੋਰ ਪ੍ਰੋਗਰਾਮਾਂ ਦਾ ਆਯੋਜਨ ਕਰਨਗੇ। ਇਨਸਾਫ ਮਿਲਣ ਤੱਕ ਇਹ ਸੰਘਰਸ਼ ਜਾਰੀ ਰਹੇਗਾ। 

ਹੋਰ ਪੜ੍ਹੋ: ਮਨੁੱਖੀ ਅਧਿਕਾਰਾਂ ਦੇ ਨਾਂ 'ਤੇ ਦੇਸ਼ ਦੇ ਅਕਸ ਨੂੰ ਖਰਾਬ ਕਰਨ ਦੀ ਕੋਸ਼ਿਸ਼ ਕਰ ਰਹੇ ਕੁਝ ਲੋਕ-PM Modi

ਇਸ ਤੋਂ ਇਲਾਵਾ ਸਟੇਜ ਤੋਂ ਸੰਬੋਧਨ ਕਰਦਿਆਂ ਕਿਸਾਨ ਆਗੂ ਨੇ ਕਿਹਾ ਕਿ ਇਹ ਸਰਕਾਰ ਕਾਰਪੋਰੇਟਾਂ ਅਤੇ ਪੂੰਜੀਪਤੀਆਂ ਦੀ ਸਰਕਾਰ ਹੈ। ਇਹ ਸਰਕਾਰ ਕਿਸਾਨਾਂ ਦੀ ਕਦੀ ਨਹੀਂ ਬਣ ਸਕਦੀ। ਸਰਕਾਰ ਖੇਤੀ ਕਾਨੂੰਨਾਂ ਨੂੰ ਲਾਗੂ ਕਰਨ ਲਈ ਆਮ ਲੋਕਾਂ 'ਤੇ ਜ਼ਬਰ ਕਰਕੇ, ਉਹਨਾਂ ਨੂੰ ਡਰਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਕਿਸਾਨ ਅੰਦੋਲਨ ਵਿਚ ਹਿੰਦੂ-ਸਿੱਖ ਦਾ ਪੱਤਾ ਖੇਡਣ ਵਾਲਿਆਂ ਨੂੰ ਚੁਣੌਤੀ ਦਿੰਦਿਆਂ ਉਹਨਾਂ ਕਿਹਾ ਕਿ ਇਹ ਮਨਸੂਬੇ ਕਦੀ ਕਾਮਯਾਬ ਨਹੀਂ ਹੋਣਗੇ।   ਉਹਨਾਂ ਕਿਹਾ ਕਿ ਮੰਤਰੀ ਦੇ ਜ਼ਬਰ ਦਾ ਜਵਾਬ ਕਿਸਾਨ ਸਬਰ ਨਾਲ ਦੇਣਗੇ ਤੇ ਅਖੀਰ ਵਿਚ ਜਿੱਤ ਕੇ ਨਿਕਲਣਗੇ।