ਦਿੱਲੀ ਪੁਲਿਸ ਕਮਿਸ਼ਨਰ ਰਾਕੇਸ਼ ਅਸਥਾਨਾ ਦੀ ਨਿਯੁਕਤੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਖ਼ਾਰਜ
ਦਿੱਲੀ ਹਾਈ ਕੋਰਟ ਨੇ ਗੁਜਰਾਤ ਕੇਡਰ ਦੇ IPS ਅਧਿਕਾਰੀ ਰਾਕੇਸ਼ ਅਸਥਾਨਾ ਦੀ ਦਿੱਲੀ ਪੁਲਿਸ ਕਮਿਸ਼ਨਰ ਵਜੋਂ ਨਿਯੁਕਤੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਨੂੰ ਖ਼ਾਰਜ ਕਰ ਦਿੱਤਾ ਹੈ।
ਨਵੀਂ ਦਿੱਲੀ : ਦਿੱਲੀ ਹਾਈ ਕੋਰਟ ਨੇ ਮੰਗਲਵਾਰ ਨੂੰ ਗੁਜਰਾਤ ਕੇਡਰ ਦੇ ਆਈਪੀਐੱਸ ਅਧਿਕਾਰੀ ਰਾਕੇਸ਼ ਅਸਥਾਨਾ (IPS Rakesh Asthana) ਦੀ ਦਿੱਲੀ ਦੇ ਪੁਲਿਸ ਕਮਿਸ਼ਨਰ ਵਜੋਂ ਨਿਯੁਕਤੀ ਨੂੰ ਚੁਣੌਤੀ ਦੇਣ ਵਾਲੀ ਇੱਕ ਜਨਹਿਤ ਪਟੀਸ਼ਨ ਨੂੰ ਖ਼ਾਰਜ ਕਰ ਦਿੱਤਾ ਹੈ।
ਹੋਰ ਪੜ੍ਹੋ: ਸ਼ਿਲਾਂਗ ਵਿਚ ਸਿੱਖਾਂ ਦੇ ਉਜਾੜੇ ’ਤੇ ਕੌਮੀ ਘੱਟ ਗਿਣਤੀ ਕਮਿਸ਼ਨ ਨੇ ਲਾਈ ਰੋਕ
ਇਹ ਹੁਕਮ ਮੁੱਖ ਜੱਜ ਡੀ.ਐਨ. ਪਟੇਲ ਅਤੇ ਨਿਆਇਮੂਰਤੀ ਜੋਤੀ ਸਿੰਘ ਦੀ ਬੈਂਚ ਨੇ ਵਕੀਲ ਸਦਰੇ ਆਲਮ ਦੀ ਪਟੀਸ਼ਨ 'ਤੇ ਸੁਣਾਇਆ ਗਿਆ ਹੈ ਦੱਸ ਦਈਏ ਕਿ ਪਟੀਸ਼ਨ ਵਿੱਚ ਅਸਥਾਨਾ (IPS Rakesh Asthana) ਨੂੰ ਦਿੱਲੀ ਪੁਲਿਸ ਕਮਿਸ਼ਨਰ ਦੇ ਰੂਪ ਵਿੱਚ ਨਿਯੁਕਤ ਕਰਨ ਦੇ 27 ਜੁਲਾਈ ਦੇ ਹੁਕਮ ਅਤੇ ਅੰਤਰ -ਕੇਡਰ ਪ੍ਰਤੀਨਿਉਕਤੀ ਅਤੇ ਉਨ੍ਹਾਂ ਨੂੰ ਸੇਵਾ ਵਿਸਥਾਰ ਦੇਣ ਦੇ ਹੁਕਮ ਨੂੰ ਰੱਦ ਕਰਣ ਦੀ ਅਰਜੀ ਦਿੱਤੀ ਗਈ ਸੀ।
ਹੋਰ ਪੜ੍ਹੋ: ਲਖੀਮਪੁਰ ਖੀਰੀ ਘਟਨਾ 'ਚ ਸ਼ਹੀਦ ਹੋਏ ਕਿਸਾਨਾਂ ਦੀ ਅੰਤਿਮ ਅਰਦਾਸ 'ਚ ਸ਼ਾਮਲ ਹੋਣਗੇ ਪ੍ਰਿਯੰਕਾ ਗਾਂਧੀ
ਕੇਂਦਰ ਨੇ ਆਪਣੇ ਹਲਫਨਾਮੇ ਵਿੱਚ ਕਿਹਾ ਹੈ ਕਿ ਦਿੱਲੀ ਪੁਲਿਸ ਕਮਿਸ਼ਨਰ ਦੇ ਰੂਪ ਵਿੱਚ ਅਸਥਾਨਾ ਦੀ ਨਿਯੁਕਤੀ ਅਤੇ ਉਨ੍ਹਾਂ ਦੇ ਕਾਰਜਕਾਲ ਵਿੱਚ ਐਕਸਟੇਂਸ਼ਨ, ਜਨਹਿਤ ਵਿੱਚ ਕੀਤਾ ਗਿਆ ਹੈ। ਜਿਸ ਵਿੱਚ ਰਾਸ਼ਟਰੀ ਰਾਜਧਾਨੀ ਦੇ ਸਾਹਮਣੇ ਆਉਣ ਵਾਲੀਆਂ ਕਨੂੰਨ ਅਤੇ ਵਿਵਸਥਾ ਦੀਆਂ ਚੁਨੌਤੀਆਂ ਦਾ ਵੀ ਧਿਆਨ ਰੱਖਿਆ ਗਿਆ ਹੈ।