ਮਨੁੱਖੀ ਅਧਿਕਾਰਾਂ ਦੇ ਨਾਂ 'ਤੇ ਦੇਸ਼ ਦੇ ਅਕਸ ਨੂੰ ਖਰਾਬ ਕਰਨ ਦੀ ਕੋਸ਼ਿਸ਼ ਕਰ ਰਹੇ ਕੁਝ ਲੋਕ-PM Modi

ਏਜੰਸੀ

ਖ਼ਬਰਾਂ, ਰਾਸ਼ਟਰੀ

PM ਨੇ ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ ਦੇ ਸਥਾਪਨਾ ਦਿਵਸ ਮੌਕੇ ਕਿਹਾ ਕਿ ਕੁਝ ਲੋਕ ਮਨੁੱਖੀ ਅਧਿਕਾਰਾਂ ਦੀ ਵਿਆਖਿਆ ਅਪਣੇ ਹਿੱਤਾਂ ਲਈ ਅਪਣੇ ਤਰੀਕੇ ਨਾਲ ਕਰ ਰਹੇ ਨੇ

PM Modi

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ ਦੇ 28ਵੇਂ ਸਥਾਪਨਾ ਦਿਵਸ ਮੌਕੇ ਕਿਹਾ ਕਿ ਕੁਝ ਲੋਕ ਮਨੁੱਖੀ ਅਧਿਕਾਰਾਂ ਦੀ ਵਿਆਖਿਆ ਅਪਣੇ ਹਿੱਤਾਂ ਲਈ ਅਪਣੇ ਤਰੀਕੇ ਨਾਲ ਕਰ ਰਹੇ ਹਨ। ਉਹਨਾਂ ਕਿਹਾ ਕਿ ਮਨੁੱਖੀ ਅਧਿਕਾਰਾਂ ਨੂੰ ਸਿਆਸੀ ਰੰਗ ਨਾਲ ਦੇਖਣਾ ਵੀ ਉਹਨਾਂ ਦਾ ਉਲੰਘਣ ਹੈ। ਉਹਨਾਂ ਇਹ ਵੀ ਕਿਹਾ ਕਿ ਮਨੁੱਖੀ ਅਧਿਕਾਰਾਂ ਦੇ ਨਾਂ 'ਤੇ ਕੁਝ ਲੋਕ ਦੇਸ਼ ਦੇ ਅਕਸ ਨੂੰ ਖਰਾਬ ਕਰਨ ਦੀ ਕੋਸ਼ਿਸ਼ ਕਰਦੇ ਹਨ ਅਤੇ ਸਾਨੂੰ ਇਸ ਪ੍ਰਤੀ ਸਾਵਧਾਨ ਰਹਿਣ ਦੀ ਲੋੜ ਹੈ।

ਹੋਰ ਪੜ੍ਹੋ: ਸਿੱਖਿਆ ਮੰਤਰੀ ਵਲੋਂ ਮੈਰਾਥਨ ਮੀਟਿੰਗਾਂ ਦੀ ਸ਼ੁਰੂਆਤ, ਜਲਦ ਹੱਲ ਹੋਣਗੀਆਂ ਅਧਿਆਪਕਾਂ ਦੀਆਂ ਮੁਸ਼ਕਿਲਾਂ

ਪੀਐਮ ਮੋਦੀ ਨੇ ਕਿਹਾ ਕਿ ਮਨੁੱਖੀ ਅਧਿਕਾਰਾਂ ਦੇ ਨਾਲ-ਨਾਲ ਕਰਤੱਵਾਂ ਦਾ ਵੀ ਜ਼ਿਕਰ ਹੋਣਾ ਚਾਹੀਦਾ ਹੈ। ਉਹਨਾਂ ਕਿਹਾ, "ਮਨੁੱਖੀ ਅਧਿਕਾਰਾਂ ਦੀ ਉਲੰਘਣਾ ਉਦੋਂ ਹੁੰਦੀ ਹੈ ਜਦੋਂ ਉਹਨਾਂ ਨੂੰ ਰਾਜਨੀਤਿਕ ਰੰਗ ਨਾਲ ਦੇਖਿਆ ਜਾਂਦਾ ਹੈ, ਰਾਜਨੀਤਿਕ ਲਾਭ ਤੇ ਨੁਕਸਾਨ ਦੇ ਤਰਾਜੂ ਨਾਲ ਤੋਲਿਆ ਜਾਂਦਾ ਹੈ। ਅਜਿਹੇ ਚੋਣਵੇਂ ਵਿਵਹਾਰ ਲੋਕਤੰਤਰ ਲਈ ਵੀ ਓਨੇ ਹੀ ਨੁਕਸਾਨਦੇਹ ਹਨ।"

ਹੋਰ ਪੜ੍ਹੋ: ਲਖੀਮਪੁਰ ਖੀਰੀ ਘਟਨਾ: ਸ਼ਹੀਦ ਕਿਸਾਨਾਂ ਦੀ ਅੰਤਿਮ ਅਰਦਾਸ ਵਿਚ ਸ਼ਾਮਲ ਹੋਏ ਹਜ਼ਾਰਾਂ ਕਿਸਾਨ

ਇਸ ਪ੍ਰੋਗਰਾਮ ਵਿਚ ਪੀਐਮ ਮੋਦੀ ਤੋਂ ਇਲਾਵਾ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਐਨਐਚਆਰਸੀ ਦੇ ਚੇਅਰਪਰਸਨ ਜਸਟਿਸ ਅਰੁਣ ਮਿਸ਼ਰਾ ਵੀ ਮੌਜੂਦ ਰਹੇ। ਪੀਐਮ ਮੋਦੀ ਨੇ ਕਿਹਾ, " ਕੁਝ ਲੋਕ ਆਪਣੇ ਹਿੱਤਾਂ ਨੂੰ ਦੇਖਦੇ ਹੋਏ ਆਪਣੇ ਤਰੀਕੇ ਨਾਲ ਮਨੁੱਖੀ ਅਧਿਕਾਰਾਂ ਦੀ ਵਿਆਖਿਆ ਕਰਨ ਲੱਗੇ ਹਨ।"

ਹੋਰ ਪੜ੍ਹੋ: ਦਿੱਲੀ ਪੁਲਿਸ ਕਮਿਸ਼ਨਰ ਰਾਕੇਸ਼ ਅਸਥਾਨਾ ਦੀ ਨਿਯੁਕਤੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਖ਼ਾਰਜ

ਉਹਨਾਂ ਕਿਹਾ ਕਿ ਇਕ ਹੀ ਤਰ੍ਹਾਂ ਦੀ ਕਿਸੇ ਘਟਨਾ ਵਿਚ ਕੁਝ ਲੋਕਾਂ ਦੇ ਮਨੁੱਖੀ ਅਧਿਕਾਰਾਂ ਦਾ ਉਲੰਘਣ ਦਿਖਾਈ ਦਿੰਦਾ ਹੈ ਅਤੇ ਉਸੇ ਤਰ੍ਹਾਂ ਦੀ ਕਿਸੇ ਦੂਜੀ ਘਟਨਾ ਵਿਚ ਉਹਨਾਂ ਲੋਕਾਂ ਨੂੰ ਹੀ ਮਨੁੱਖੀ ਅਧਿਕਾਰਾਂ ਦਾ ਉਲੰਘਣ ਨਹੀਂ ਦਿਖਦਾ। ਇਸ ਤਰ੍ਹਾਂ ਦੀ ਮਾਨਸਿਕਤਾ ਮਨੁੱਖੀ ਅਧਿਕਾਰ ਨੂੰ ਬਹੁਤ ਨੁਕਸਾਨ ਪਹੁੰਚਾਉਂਦੀ ਹੈ। ਤਿੰਨ ਤਲਾਕ ਬਾਰੇ ਗੱਲ ਕਰਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਕਿ ਦਹਾਕਿਆਂ ਤੋਂ ਮੁਸਲਿਮ ਮਹਿਲਾਵਾਂ ਤਿੰਨ ਤਲਾਕ ਖਿਲਾਫ਼ ਕਾਨੂੰਨ ਦੀ ਮੰਗ ਕਰ ਰਹੀਆਂ ਸੀ ਅਤੇ ਹੁਣ ਉਹਨਾਂ ਦੀ ਸਰਕਾਰ ਨੇ ਕਾਨੂੰਨ ਬਣਾ ਕੇ ਔਰਤਾਂ ਨੂੰ ਨਵਾਂ ਅਧਿਕਾਰ ਦਿੱਤਾ ਹੈ।