ਲਾਰੈਂਸ ਬਿਸ਼ਨੋਈ ਗੈਂਗ ਦੇ 2 ਗੁਰਗੇ ਕਾਬੂ, 2 ਪਿਸਤੌਲ ਅਤੇ 6 ਜਿੰਦਾ ਕਾਰਤੂਸ ਬਰਾਮਦ

ਏਜੰਸੀ

ਖ਼ਬਰਾਂ, ਰਾਸ਼ਟਰੀ

ਇਹਨਾਂ ਗੈਂਗਸਟਰਾਂ ਖ਼ਿਲਾਫ਼ ਦਿੱਲੀ ਅਤੇ ਹਰਿਆਣਾ ਵਿਚ ਦਰਜਨ ਤੋਂ ਵੱਧ ਅਪਰਾਧਿਕ ਮਾਮਲੇ ਦਰਜ ਹਨ।

2 members of Lawrence Bishnoi gang arrested

 

ਨਵੀਂ ਦਿੱਲੀ: ਦਿੱਲੀ ਪੁਲਿਸ ਨੇ ਦੀਪਕ ਅਰੋੜਾ ਅਤੇ ਗੁਲਸ਼ਨ ਕੁਮਾਰ ਨਾਮ ਦੇ ਦੋ ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫਤਾਰੀ ਤੋਂ ਪਹਿਲਾਂ ਪੁਲਿਸ ਅਤੇ ਗੈਂਗਸਟਰ ਦੋਵਾਂ ਪਾਸਿਆਂ ਤੋਂ ਕਈ ਰਾਉਂਡ ਗੋਲੀਬਾਰੀ ਹੋਈ। ਦੱਸਿਆ ਜਾ ਰਿਹਾ ਹੈ ਕਿ ਦੋਵੇਂ ਗੈਂਗਸਟਰ ਮਸ਼ਹੂਰ ਲਾਰੈਂਸ ਬਿਸ਼ਨੋਈ  ਗੈਂਗ ਦੇ ਮੈਂਬਰ ਹਨ। ਇਹਨਾਂ ਗੈਂਗਸਟਰਾਂ ਖ਼ਿਲਾਫ਼ ਦਿੱਲੀ ਅਤੇ ਹਰਿਆਣਾ ਵਿਚ ਦਰਜਨ ਤੋਂ ਵੱਧ ਅਪਰਾਧਿਕ ਮਾਮਲੇ ਦਰਜ ਹਨ।

ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਬਿਆਨ ਜਾਰੀ ਕਰਦਿਆਂ ਕਿਹਾ ਕਿ ਏਸੀਪੀ ਅਤਰ ਸਿੰਘ ਦੀ ਨਿਗਰਾਨੀ ਹੇਠ ਇੰਸਪੈਕਟਰ ਸ਼ਿਵ ਕੁਮਾਰ ਅਤੇ ਇੰਸਪੈਕਟਰ ਜਤਿੰਦਰ ਮਾਵੀ ਦੀ ਅਗਵਾਈ ਹੇਠ ਸਪੈਸ਼ਲ ਸੈੱਲ ਐਸਆਰ ਦੀ ਇਕ ਟੀਮ ਨੇ ਦੋਨਾਂ ਨੂੰ ਦਿੱਲੀ ਦੇ ਇਲਾਕੇ ਵਿਚ ਗੋਲੀਬਾਰੀ ਕਰਨ ਤੋਂ ਬਾਅਦ ਗ੍ਰਿਫਤਾਰ ਕੀਤਾ। ਦਿੱਲੀ ਵਿਚ ਲਾਡੋ ਸਰਾਏ ਦੇ ਇਲਾਕੇ ਵਿਚ ਦੋਵਾਂ ਨੂੰ 29 ਅਤੇ 30 ਸਤੰਬਰ ਦੀ ਅੱਧੀ ਰਾਤ ਨੂੰ ਗ੍ਰਿਫਤਾਰ ਕੀਤਾ ਗਿਆ।

ਪੁਲਿਸ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਗੈਂਗਸਟਰ ਦੀਪਕ ਅਰੋੜਾ ਅਤੇ ਗੁਲਸ਼ਨ ਕੁਮਾਰ ਹਰਿਆਣਾ ਦੇ ਰਹਿਣ ਵਾਲੇ ਹਨ। ਪੁਲਿਸ ਮੁਤਾਬਕ ਦੀਪਕ ਕੋਲੋਂ .32 ਦਾ ਇਕ ਅਰਧ-ਆਟੋਮੈਟਿਕ ਪਿਸਤੌਲ, ਚਾਰ ਜਿੰਦਾ ਕਾਰਤੂਸ ਅਤੇ ਗੁਲਸ਼ਨ ਕੁਮਾਰ ਕੋਲੋਂ.315 ਬੋਰ ਦਾ ਇਕ ਸਿੰਗਲ ਸ਼ਾਟ ਪਿਸਤੌਲ ਅਤੇ ਦੋ ਜਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ। ਦੋਵਾਂ ਕੋਲੋਂ ਇਕ ਟੀਵੀਐਸ ਬਾਈਕ ਵੀ ਬਰਾਮਦ ਹੋਈ ਹੈ।