ਪੱਛਮੀ ਬੰਗਾਲ ਦੀ ਮੈਡੀਕਲ ਵਿਦਿਆਰਥਣ ਨਾਲ ਬਲਾਤਕਾਰ ਮਾਮਲੇ ਵਿਚ ਵੱਡੀ ਕਾਰਵਾਈ, 3 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ
ਪੁਲਿਸ ਮੁਲਜ਼ਮਾਂ ਤੋਂ ਕਰ ਰਹੀ ਪੁੱਛਗਿੱਛ
West Bengal rape case News: ਪੱਛਮੀ ਬੰਗਾਲ ਦੇ ਦੁਰਗਾਪੁਰ ਸਮੂਹਿਕ ਬਲਾਤਕਾਰ ਮਾਮਲੇ ਵਿੱਚ ਵੱਡੀ ਕਾਰਵਾਈ ਕਰਦੇ ਹੋਏ ਪੱਛਮੀ ਬੰਗਾਲ ਪੁਲਿਸ ਨੇ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਤਿੰਨਾਂ ਤੋਂ ਇਸ ਸਮੇਂ ਪੁੱਛਗਿੱਛ ਕੀਤੀ ਜਾ ਰਹੀ ਹੈ, ਅਤੇ ਪੁਲਿਸ ਹੋਰ ਸੰਭਾਵੀ ਸ਼ੱਕੀਆਂ ਦੀ ਭਾਲ ਕਰ ਰਹੀ ਹੈ।
ਦੱਸ ਦੇਈਏ ਕਿ ਪੱਛਮੀ ਬੰਗਾਲ ਦੇ ਪੱਛਮੀ ਬਰਧਮਾਨ ਜ਼ਿਲ੍ਹੇ ਦੇ ਦੁਰਗਾਪੁਰ ਵਿੱਚ ਇੱਕ ਨਿੱਜੀ ਮੈਡੀਕਲ ਕਾਲਜ ਦੀ ਦੂਜੇ ਸਾਲ ਦੀ ਵਿਦਿਆਰਥਣ ਨਾਲ ਸਮੂਹਿਕ ਬਲਾਤਕਾਰ ਕੀਤਾ ਗਿਆ ਸੀ। ਪੀੜਤਾ ਮੂਲ ਰੂਪ ਵਿੱਚ ਓਡੀਸ਼ਾ ਦੀ ਰਹਿਣ ਵਾਲੀ ਹੈ।
ਮਿਲੀ ਜਾਣਕਾਰੀ ਅਨੁਸਾਰ ਪੀੜਤ ਆਪਣੀ ਸਹੇਲੀ ਨਾਲ ਇੱਕ ਰੈਸਟੋਰੈਂਟ ਵਿੱਚ ਖਾਣਾ ਖਾਣ ਗਈ ਸੀ। ਵਾਪਸ ਆਉਂਦੇ ਸਮੇਂ ਉਸ ਨੂੰ ਕਥਿਤ ਤੌਰ 'ਤੇ ਕੁਝ ਨੌਜਵਾਨਾਂ ਨੇ ਜ਼ਬਰਦਸਤੀ ਫੜ ਲਿਆ ਤੇ ਇੱਕ ਸੁੰਨਸਾਨ ਜਗ੍ਹਾ 'ਤੇ ਲੈ ਗਏ। ਜਿਥੇ ਉਸ ਨਾਲ ਸਮੂਹਿਕ ਬਲਾਤਕਾਰ ਕੀਤਾ। ਘਟਨਾ ਤੋਂ ਬਾਅਦ, ਪੀੜਤਾ ਨੂੰ ਇਲਾਜ ਲਈ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਉਸ ਦੀ ਹਾਲਤ ਵਿੱਚ ਹੁਣ ਸੁਧਾਰ ਹੋ ਰਿਹਾ ਹੈ। ਉਸ ਦੀ ਸਹੇਲੀ ਵੀ ਸ਼ੱਕ ਦੇ ਘੇਰੇ ਵਿੱਚ ਹੈ।