ਕੈਂਸਰ ਦੀ ਬੀਮਾਰੀ ਕਾਰਨ ਅਨੰਤ ਕੁਮਾਰ ਦਾ ਦਿਹਾਂਤ
ਕੇਂਦਰੀ ਮੰਤਰੀ ਅਨੰਤ ਕੁਮਾਰ ਦਾ ਦਿਹਾਂਤ ਹੋ ਗਿਆ ਹੈ। ਉਹ ਕੈਂਸਰ ਦੀ ਬੀਮਾਰੀ ਤੋਂ ਪੀੜਤ ਸਨ ।
ਬੇਂਗਲੁਰੂ , ( ਪੀਟੀਆਈ ) : ਕੇਂਦਰੀ ਮੰਤਰੀ ਅਨੰਤ ਕੁਮਾਰ ਦਾ ਦਿਹਾਂਤ ਹੋ ਗਿਆ ਹੈ। ਉਹ ਕੈਂਸਰ ਦੀ ਬੀਮਾਰੀ ਤੋਂ ਪੀੜਤ ਸਨ । 59 ਸਾਲ ਦੇ ਅਨੰਤ ਕੁਮਾਰ ਦਾ ਪਹਿਲਾਂ ਲੰਡਨ ਅਤੇ ਨਿਊਆਰਕ ਵਿਚ ਇਲਾਜ ਚਲਿਆ ਅਤੇ 20 ਅਕਤੂਬਰ ਨੂੰ ਹੀ ਉਨ੍ਹਾਂ ਨੂੰ ਬੇਂਗਲੁਰੂ ਦੇ ਇਕ ਨਿਜੀ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ ਸੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮਤੇ ਭਾਜਪਾ ਦੇ ਸਾਰੇ ਵੱਡੇ ਨੇਤਾਵਾਂ ਨੇ ਉਨ੍ਹਾਂ ਦੇ ਦਿਹਾਂਤ ਦੇ ਦੁਖ ਦਾ ਪ੍ਰਗਟਾਵਾ ਕੀਤਾ ਹੈ। ਰਾਸ਼ਰਪਤੀ ਰਾਮਨਾਥ ਕੋਵਿੰਦ ਨੇ ਲਿਖਿਆ ਹੈ ਕਿ ਕੇਂਦਰੀ ਮੰਤਰੀ ਅਨੰਤ ਕੁਮਾਰ ਦੇ ਦਿਹਾਂਤ ਬਾਰੇ ਸੁਣ ਕੇ ਮੈਨੂੰ ਦੁਖ ਹੋਇਆ।
ਉਨ੍ਹਾਂ ਦਾ ਚਲੇ ਜਾਣਾ ਦੇਸ਼ ਅਤੇ ਉਚੇਚੇ ਤੌਰ ਤੇ ਕਰਨਾਟਕ ਦੇ ਲੋਕਾਂ ਲਈ ਵੱਡਾ ਝਟਕਾ ਹੈ। ਉਨ੍ਹਾਂ ਨੇ ਅਨੰਤ ਕੁਮਾਰ ਦੇ ਪਰਵਾਰਕ ਮੈਂਬਰਾਂ , ਸਹਿਯੋਗੀਆਂ ਅਤੇ ਉਨ੍ਹਾਂ ਦੇ ਨਾਲ ਜੁੜੇ ਲੋਕਾਂ ਨਾਲ ਦੁਖ ਦਾ ਇਜ਼ਹਾਰ ਕੀਤਾ। ਪਧਾਨ ਮੰਤਰੀ ਨਰਿੰਦਰ ਮੋਦੀ ਨੇ ਲਿਖਿਆ ਕਿ ਮੇਰੇ ਸਹਿਕਰਮੀ ਅਤੇ ਦੋਸਤ ਅਨੰਤ ਕੁਮਾਰ ਦੇ ਦਿਹਾਂਤ ਬਾਰੇ ਸੁਣ ਕੇ ਬਹੁਤ ਦੁਖ ਹੋਇਆ। ਉਹ ਸ਼ਾਨਦਾਰ ਨੇਤਾ ਸਨ ਜਿਨ੍ਹਾਂ ਨੇ ਜਵਾਨੀ ਵਿਚ ਰਾਜਨੀਤੀ ਵਿਚ ਕਦਮ ਰੱਖਿਆ ਤੇ ਹੁਣ ਤੱਕ ਅਣਥੱਕ ਮਿਹਨਤ ਕੀਤੀ ਅਤੇ ਦਿਲੋਂ ਲੋਕਾਂ ਦੀ ਸੇਵਾ ਵਿਚ ਲਗੇ ਹੋਏ ਸਨ। ਉਨ੍ਹਾਂ ਨੂੰ ਹਮੇਸ਼ਾਂ ਚੰਗੇ ਕੰਮਾਂ ਲਈ ਯਾਦ ਕੀਤਾ ਜਾਵੇਗਾ।
ਮੋਦੀ ਨੇ ਦੱਸਿਆ ਕਿ ਉਨ੍ਹਾਂ ਨੇ ਅਨੰਤ ਕੁਮਾਰ ਦੀ ਪਤਨੀ ਤੇਜਸਵਿਨੀ ਨਾਲ ਵੀ ਗੱਲ ਕੀਤੀ ਹੈ। ਕਾਂਗਰਸ ਮੁਖੀ ਰਾਹੁਲ ਗਾਂਧੀ ਨੇ ਵੀ ਅਨੰਤ ਕੁਮਾਰ ਦੇ ਦਿਹਾਂਤ ਦੇ ਦੁੱਖ ਪ੍ਰਗਟਾਉਂਦੇ ਹੋਏ ਆਪਣੀਆਂ ਭਾਵਨਾਵਾਂ ਜ਼ਾਹਰ ਕੀਤੀਆਂ। ਰਾਹੁਲ ਨੇ ਲਿਖਿਆ ਕਿ ਅੱਜ ਸਵੇਰੇ ਅਨੰਤ ਕੁਮਾਰ ਜੀ ਦੇ ਬੇਂਗਲੁਰੂ ਵਿਚ ਹੋਏ ਦਿਹਾਂਤ ਬਾਰੇ ਜਾਣ ਕੇ ਦੁਖ ਹੋਇਆ। ਮੇਰੀਆਂ ਸੰਵੇਦਨਾਵਾਂ ਉਨ੍ਹਾਂ ਦੇ ਪਰਵਾਰ ਵਾਲਿਆਂ ਅਤੇ ਦੋਸਤਾਂ ਦੇ ਨਾਲ ਹਨ। ਪਰਮਾਤਮਾ ਉਨ੍ਹਾਂ ਦੀ ਆਤਮਾ ਨੂੰ ਸ਼ਾਂਤੀ ਦੇਵੇ। ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਲਿਖਿਆ ਕਿ ਅਪਣੇ ਤੋਂ ਸੀਨੀਅਰ ਸਾਥੀ ਅਤੇ ਦੋਸਤ ਅਨੰਤ ਕੁਮਾਰ ਦੇ ਇਸ ਤਰ੍ਹਾਂ ਚਲੇ ਜਾਣ ਨਾਲ ਹੈਰਾਨ ਅਤੇ ਦੁਖੀ ਹਾਂ।
ਲੋਕਾਂ ਦੀ ਭਲਾਈ ਦੇ ਲਈ ਉਨ੍ਹਾਂ ਦਾ ਜਨੂਨ ਅਤੇ ਲਗਨ ਪ੍ਰਸੰਸਾਯੋਗ ਹੈ। ਉਨ੍ਹਾਂ ਦੇ ਪਰਵਾਰ ਨਾਲ ਮੇਰੀ ਸੰਵੇਦਨਾ ਹੈ। ਗ੍ਰਹਿ ਮੰਤਰੀ ਨੇ ਲਿਖਿਆ ਕਿ ਮੇਰੇ ਦਿਮਾਗ ਵਿਚ ਅਨੰਤ ਜੀ ਨਾਲ ਸਰਕਾਰ ਅਤੇ ਸੰਗਠਨ ਵਿਚ ਕੰਮ ਕਰਨ ਦੀਆਂ ਯਾਦਾਂ ਤਾਜ਼ੀਆਂ ਹੋ ਰਹੀਆਂ ਹਨ। ਇਹੀ ਯਾਦਾਂ ਹਮੇਂਸ਼ਾ ਮੇਰੇ ਨਾਲ ਰਹਿਣਗੀਆਂ। ਉਨ੍ਹਾਂ ਦਾ ਜਾਣਾ ਭਾਜਪਾ ਲਈ ਵੱਡਾ ਨੁਕਸਾਨ ਹੈ। ਰੱਖਿਆ ਮੰਤਰੀ ਨਿਰਮਲਾ ਸੀਤਾਰਮਨ ਨੇ ਕਿਹਾ ਕਿ ਅਨੰਤ ਕੁਮਾਰ ਬਾਰੇ ਸੁਣ ਕੇ ਦੁਖ ਹੋਇਆ। ਉਨ੍ਹਾਂ ਨੇ ਲੰਮਾ ਸਮਾਂ ਭਾਜਪਾ ਨੂੰ ਦਿਤਾ। ਬੇਂਗਲੁਰੂ ਉਨਾਂਉਨ੍ਹਾਂ ਦੇ ਦਿਲ ਅਤੇ ਦਿਮਾਗ ਵਿਚ ਵਸਦਾ ਸੀ। ਪਰਮਾਤਮਾ ਉਨ੍ਹਾਂ ਦੇ ਪਰਵਾਰ ਨੂੰ ਇਸ ਨੁਕਸਾਨ ਨੂੰ ਸਹਿਣ ਦੀ ਤਾਕਤ ਦੇਵੇ।