ਅੱਜ ਸੁਲਤਾਨਪੁਰ ਲੋਧੀ ਵਿਖੇ ਨਤਮਸਤਕ ਹਣਗੇ ਰਾਸ਼ਟਰਪਤੀ ਅਤੇ ਗ੍ਰਹਿ ਮੰਤਰੀ

ਏਜੰਸੀ

ਖ਼ਬਰਾਂ, ਰਾਸ਼ਟਰੀ

ਦੁਨੀਆਂ ਭਰ ਵਿਚ ਮਨਾਇਆ ਜਾ ਰਿਹੈ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ

President Ramnath Kovind And Home Minster Amit Shah

ਚੰਡੀਗੜ੍ਹ : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਅੱਜ ਮੰਗਲਵਾਰ ਨੂੰ ਰਾਸ਼ਟਰਪਤੀ ਰਾਮ ਨਾਥ ਕੋਵਿੰਦ, ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਕੈਪਟਨ ਅਮਰਿੰਦਰ ਸਿੰਘ ਸਲਤਾਨਪੁਰ ਲੋਧੀ ਵਿਖੇ ਗੁਰਦੁਆਰਾ ਬੇਰ ਸਾਹਿਬ ਮੱਥਾ ਟੇਕਣ ਆਉਣਗੇ।

ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਅੱਜ ਪੂਰੀ ਦੁਨੀਆਂ ਵਿਚ ਨਾਨਕ ਨਾਮ ਲੇਵਾ ਸੰਗਤਾ ਦੁਆਰਾ ਮਨਾਇਆ ਜਾ ਰਿਹਾ ਹੈ। ਜਿਸ ਨੂੰ ਲੈ ਕੇ ਇਸ ਮੌਕੇ 'ਤੇ ਗੁਰੂ ਸਾਹਿਬ ਦੇ ਇਤਿਹਾਸਕ ਅਸਥਾਨ ਗੁਰਦੁਆਰਾ ਬੇਰ ਸਾਹਿਬ ਵਿਖੇ ਸੰਗਤਾ ਹਾਜ਼ਰੀ ਭਰ ਰਹੀਆਂ ਹਨ। ਇਸੇ ਸਬੰਧ ਵਿਚ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ, ਰਾਸ਼ਟਰਪਤੀ ਰਾਮਨਾਥ ਕੋਵਿੰਦ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਇਸ ਪਵਿੱਤਰ ਅਸਥਾਨ ਵਿਖੇ ਅੱਜ ਨਤਮਸਤਕ ਹੋਣਗੇ। ਰਾਸ਼ਟਰਪਤੀ ਦੇ ਆਉਣ ਦੇ ਸਮਾਂ ਕਰੀਬ 11 ਵਜ਼ੇ ਦੱਸਿਆ ਜਾ ਰਿਹਾ ਹੈ । ਕੈਪਟਨ ਅਮਰਿੰਦਰ ਸਿੰਘ ਉਨ੍ਹਾਂ ਤੋਂ ਪਹਿਲਾਂ ਇੱਥੇ ਹਾਜ਼ਰੀ ਭਰਣਗੇ ਅਤੇ ਉਨ੍ਹਾਂ ਦਾ ਸੁਆਗਤ ਕਰਨਗੇ।

ਦੱਸ ਦਈਏ ਕਿ ਕੱਲ੍ਹ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ , ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ, ਹਿਮਾਚਲ ਦੇ ਮੁੱਖ ਮੰਤਰੀ ਜੈ ਰਾਮ ਠਾਕੁਰ, ਸੰਸਦ ਮੈਂਬਰ ਹੰਸ ਰਾਜ ਹੰਸ, ਮੱਧ ਪ੍ਰਦੇਸ਼ ਹਾਈਕੋਰਟ ਦੇ ਜੱਜ ਗੁਰਪਾਲ ਸਿੰਘ ਆਹਲੂਵਾਲੀਆ, ਪੰਜਾਬ ਦੇ ਡਿਪਟੀ ਸਪੀਕਰ ਅਜੈਬ ਸਿੰਘ ਭੱਟੀ,ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਬੀਬੀ ਜਗੀਰ ਕੌਰ ਸਮੇਤ ਕਈ ਹੋਰ ਸ਼ਖ਼ਸੀਅਤਾਂ ਨੇ ਵੀ ਗੁਰੂ ਘਰ ਹਾਜ਼ਰੀ ਭਰੀ ਸੀ ਅਤੇ ਮੱਥਾ ਟੇਕਿਆ ਸੀ।