ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਨੇ ਦਿੱਤੀਆਂ ਪ੍ਰਕਾਸ਼ ਪੁਰਬ ਦੀਆਂ ਵਧਾਈਆਂ

ਏਜੰਸੀ

ਖ਼ਬਰਾਂ, ਰਾਸ਼ਟਰੀ

ਪੂਰੀ ਦੁਨੀਆਂ ਵਿਚ ਮਨਾਇਆ ਜਾ ਰਿਹੈ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾ ਪ੍ਰਕਾਸ਼ ਪੁਰਬ

File Photo

ਨਵੀਂ ਦਿੱਲੀ : ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ 'ਤੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਧਾਈਆਂ ਦਿੱਤੀਆਂ ਹਨ।

ਰਾਸ਼ਟਰਪਤੀ ਨੇ ਟਵੀਟ ਕਰਦੇ ਹੋਏ ਲਿਖਿਆ ਕਿ ''ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਮੌਕੇ 'ਤੇ ਸਾਰੇ ਦੇਸ਼ ਵਾਸੀਆਂ, ਖਾਸ ਕਰਕੇ ਸਾਡੇ ਸਿੱਖ ਭਾਈਚਾਰੇ ਦੀਆਂ ਭੈਣਾਂ ਅਤੇ ਭਾਈਆਂ ਨੂੰ ਵਧਾਈਆਂ''। ਉਨ੍ਹਾਂ ਕਿਹਾ ਕਿ ''ਆਉ ਅਸੀ ਗੁਰੂ ਨਾਨਕ ਦੇਵ ਜੀ ਦੇ ਆਦਰਸ਼ਾਂ ਅਤੇ ਸਿੱਖਿਆਵਾਂ ਨੂੰ ਆਪਣੇ ਜੀਵਨ ਵਿਚ ਢਾਲ ਕੇ ਬਰਾਬਰ ਅਤੇ ਆਪਸੀ ਸਦਭਾਵਨਾਂ 'ਤੇ ਅਧਾਰਿਤ ਸਮਾਜ ਬਣਾਉਣ ਦਾ ਸੰਕਲਪ ਲਈਏ''

ਪ੍ਰਧਾਨਮੰਤਰੀ ਨਰਿੰਦਰ ਮੋਦੀ ਨੇ ਪੰਜਾਬੀ ਭਾਸ਼ਾ ਵਿਚ ਟਵੀਟ ਕਰਦੇ ਹੋਏ ਲਿਖਿਆ ਕਿ ''ਸਿੱਖ ਧਰਮ ਦੇ ਬਾਨੀ, ਸਮੁੱਚੀ ਮਨੁੱਖਤਾ ਦੇ ਗੁਰੂ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੀਆਂ ਸੱਭ ਨੂੰ ਕੋਟਾਨਿ -ਕੋਟ ਵਧਾਈਆਂ''। ਉਨ੍ਹਾਂ ਕਿਹਾ ਕਿ ''ਆਉ ਇੱਕ ਵਾਰ ਫਿਰ ਤੋਂ ਬਾਬੇ ਨਾਨਕ ਦੇ ਦੱਸੇ ਰਾਹਾਂ, ਸਿੱਖਿਆਵਾਂ ਅਤੇ ਸਿਧਾਂਤਾਂ 'ਤੇ ਚੱਲਣ ਦਾ ਪ੍ਰਣ ਕਰੀਏ ਅਤੇ ਹੋਰਾਂ ਨੂੰ ਵੀ ਇਸ ਨਾਲ ਜੋੜੀਏ''

ਦੱਸ ਦਈਏ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਅੱਜ ਪੂਰੀ ਦੁਨੀਆਂ ਵਿਚ ਨਾਨਕ ਨਾਮ ਲੇਵਾ ਸੰਗਤਾਂ ਵੱਲੋਂ ਬੜੀ ਧੂਮ-ਧਾਮ ਨਾਲ ਮਨਾਇਆ ਜਾ ਰਿਹਾ ਹੈ।