ਪਾਕਿ ਨੇ ਫਿਰ ਕੀਤੀ ਗੋਲੀਬਾਰੀ, ਪੁਣਛ ਦੇ ਰਿਹਾਇਸ਼ੀ ਇਲਾਕਿਆਂ ਨੂੰ ਬਣਾਇਆ ਨਿਸ਼ਾਨਾ

ਏਜੰਸੀ

ਖ਼ਬਰਾਂ, ਰਾਸ਼ਟਰੀ

ਭਾਰਤੀ ਫੌਜ ਨੇ ਪਾਕਿਸਤਾਨ ਨੂੰ ਦਿੱਤਾ ਮੂੰਹ-ਤੋੜ ਜਵਾਬ 

Pakistan initiated ceasefire violation in Nowshera

ਸ੍ਰੀਨਗਰ: ਜੰਮੂ-ਕਸ਼ਮੀਰ ਦੇ ਰਿਹਾਇਸ਼ੀ ਪੁਣਛ ਵਿਚ ਪਾਕਿਸਤਾਨ ਨੇ ਜੰਗਬੰਦੀ ਦੀ ਉਲ਼ੰਘਣਾ ਕਰਕੇ ਗੋਲੀਬਾਰੀ ਕੀਤੀ। ਇਸ ਦੌਰਾਨ ਪਾਕਿ ਨੇ ਪੁਣਛ ਰਿਹਾਇਸ਼ੀ ਇਲਾਕਿਆਂ ਨੂੰ ਨਿਸ਼ਾਨਾ ਬਣਾਇਆ। ਗੋਲੀਬਾਰੀ ਦੇ ਨਾਲ ਬਾਰੂਦ ਵੀ ਦਾਗੇ ਗਏ। ਪਾਕਿਸਤਾਨ ਦੀ ਇਸ ਹਰਕਤ ਦਾ ਭਾਰਤੀ ਫੌਜ ਨੇ ਮੂੰਹ-ਤੋੜ ਜਵਾਬ ਦਿੱਤਾ।

ਪਾਕਿਸਤਾਨ ਨੇ ਅੱਜ ਸਵੇਰੇ ਕਰੀਬ 9 ਵਜੇ ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ਦੇ ਨੌਸ਼ਹਿਰਾ ਸੈਕਟਰ ਅਤੇ ਪੁਣਛ ਜ਼ਿਲ੍ਹੇ ਦੇ ਸ਼ਾਹਪੁਰ, ਕਿਰਨੀ ਅਤੇ ਕਸਬਾ ਸੈਕਟਰਾਂ 'ਚ ਜੰਗਬੰਦੀ ਦੀ ਉਲੰਘਣਾ ਕਰਦਿਆਂ ਗੋਲੀਬਾਰੀ ਕੀਤੀ। 

ਇਸ ਘਟਨਾ ਨਾਲ ਫਿਲਹਾਲ ਕਿਸੇ ਵੀ ਤਰ੍ਹਾਂ ਦੇ ਨੁਕਸਾਨ ਦੀ ਖ਼ਬਰ ਸਾਹਮਣੇ ਨਹੀਂ ਆਏ ਹੈ। ਦੱਸ ਦਈਏ ਕਿ ਇਸ ਤੋਂ ਪਹਿਲਾਂ ਬੀਤੇ ਹਫ਼ਤੇ ਵੀ ਪਾਕਿਸਤਾਨ ਵੱਲ਼ੋਂ ਪੁਣਛ ਅਤੇ ਕਠੂਆ ਜ਼ਿਲ੍ਹਿਆਂ ਵਿਚ ਐਲਓਸੀ ਅਤੇ ਕੌਮਾਂਤਰੀ ਸਰਹੱਦ ਦੇ ਆਸਪਾਸ ਦੇ ਪਿੰਡਾਂ ਤੇ ਚੌਂਕੀਆਂ ਨੂੰ ਨਿਸ਼ਾਨਾ ਬਣਾਇਆ ਗਿਆ।