ਮਮਤਾ ਬੈਨਰਜੀ ਖ਼ਿਲਾਫ਼ ਬਗਾਵਤ ਸ਼ੁਰੂ ! 4 ਮੰਤਰੀ ਕੈਬਨਿਟ ਮੀਟਿੰਗ ਵਿੱਚ ਨਹੀਂ ਪਹੁੰਚੇ
ਭਾਜਪਾ ਵਰਕਰਾਂ ਨੇ ਪੱਛਮੀ ਬੰਗਾਲ ਵਿੱਚ ਵੀ ਬਿਹਾਰ ਦੀ ਜਿੱਤ ਦਾ ਜਸ਼ਨ ਮਨਾਇਆ
Mamata banerjee
ਨਵੀਂ ਦਿੱਲੀ: ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਖਿਲਾਫ ਬਗਾਵਤ ਸ਼ੁਰੂ ਹੋ ਗਈ ਹੈ। ਕੱਲ੍ਹ ਚਾਰ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਨਹੀਂ ਪਹੁੰਚੇ ਸਨ। ਮੰਤਰੀ ਮੰਡਲ ਦੀ ਬੈਠਕ ਕੱਲ੍ਹ ਦੁਪਹਿਰ 3:30 ਵਜੇ ਸੱਦੀ ਗਈ ਸੀ। ਗੌਤਮ ਦੇਬ, ਰਬਿੰਦਰਨਾਥ ਘੋਸ਼ ਮੀਟਿੰਗ ਵਿੱਚ ਸ਼ਾਮਲ ਨਹੀਂ ਹੋਏ। ਦੋਵੇਂ ਕੋਰੋਨਾ ਨਾਲ ਸੰਕਰਮਿਤ ਹਨ। ਸੁਵੇਂਦੂ ਅਧਿਕਾਰੀ, ਰਾਜੀਬ ਬੈਨਰਜੀ ਵੀ ਮੀਟਿੰਗ ਵਿੱਚ ਸ਼ਾਮਿਲ ਨਹੀਂ ਹੋਏ। ਸੁਵੇਂਦੂ ਅਧਿਕਾਰੀ ਕਈ ਮਹੀਨਿਆਂ ਤੋਂ ਕਿਸੇ ਵੀ ਮੀਟਿੰਗ ਵਿਚ ਸ਼ਾਮਿਲ ਨਹੀਂ ਹੋਏ ਅਤੇ ਬਾਗ਼ੀ ਰਵੱਈਆ ਅਪਣਾ ਰਹੇ ਹਨ। ਰਾਜੀਬ ਬੈਨਰਜੀ ਦੇ ਬੈਠਕ ਵਿਚ ਨਾ ਪਹੁੰਚਣ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ।