ਕੇਂਦਰੀ ਮੰਤਰੀ ਸਮ੍ਰਿਤੀ ਇਰਾਨੀ ਦੀ ਕੋਰੋਨਾ ਰਿਪੋਰਟ ਆਈ ਨੈਗਟਿਵ, ਟਵੀਟ ਕਰ ਕੇ ਦਿੱਤੀ ਜਾਣਕਾਰੀ  

ਏਜੰਸੀ

ਖ਼ਬਰਾਂ, ਰਾਸ਼ਟਰੀ

ਸਮ੍ਰਿਤੀ ਇਰਾਨੀ ਦੀ ਕੋਰੋਨਾ ਰਿਪੋਰਟ 28 ਅਕਤੂਬਰ ਨੂੰ ਆਈ ਸੀ ਪਾਜ਼ੀਟਿਵ

Smriti Irani recovers from COVID-19

ਨਵੀਂ ਦਿੱਲੀ - ਕੇਂਦਰੀ ਮੰਤਰੀ ਸਮ੍ਰਿਤੀ ਇਰਾਨੀ ਦੀ ਕੋਰੋਨਾ ਰਿਪੋਰਟ ਨੈਗਟਿਵ ਆ ਗਈ ਹੈ। ਸਮਰਿਤੀ ਈਰਾਨੀ ਨੇ ਖ਼ੁਦ ਟਵੀਟ ਕਰਕੇ ਇਸ ਦੀ ਜਾਣਕਾਰੀ ਸਾਂਝੀ ਕੀਤੀ ਹੈ। ਦੱਸ ਦਈਏ ਕਿ ਅਮੇਠੀ ਤੋਂ ਭਾਜਪਾ ਦੀ ਸੰਸਦ ਮੈਂਬਰ ਸਮ੍ਰਿਤੀ ਇਰਾਨੀ ਦੀ ਕੋਰੋਨਾ ਰਿਪੋਰਟ 28 ਅਕਤੂਬਰ ਨੂੰ ਪਾਜ਼ੀਟਿਵ ਆਈ ਸੀ।

ਸਮ੍ਰਿਤੀ ਈਰਾਨੀ ਨੇ ਉਨ੍ਹਾਂ ਲੋਕਾਂ ਦਾ ਧੰਨਵਾਦ ਕੀਤਾ ਜਿਨ੍ਹਾਂ ਨੇ ਉਹਨਾਂ ਲਈ ਸਿਹਤਮੰਦ ਹੋਣ ਦੀ ਪ੍ਰਾਰਥਨਾ ਕੀਤੀ। ਸਮ੍ਰਿਤੀ ਈਰਾਨੀ ਨੇ ਟਵੀਟ ਕਰ ਕੇ ਲਿਖਿਆ ਕਿ, 'ਮੇਰੀ ਕੋਰੋਨਾ ਰਿਪੋਰਟ ਨਕਾਰਾਤਮਕ ਆ ਗਈ ਹੈ। ਮੈਂ ਉਨ੍ਹਾਂ ਲੋਕਾਂ ਦਾ ਧੰਨਵਾਦ ਕਰਦੀ ਹਾਂ ਜਿਨ੍ਹਾਂ ਨੇ ਮੇਰੀ ਚੰਗੀ ਸਿਹਤ ਲਈ ਪ੍ਰਾਥਨਾ ਕੀਤੀ ਹੈ।