ਬੇਰੁਜ਼ਗਾਰ ਈ.ਟੀ.ਟੀ. ਟੈੱਟ ਪਾਸ ਅਧਿਆਪਕ ਕਰਨਗੇ 15 ਨਵੰਬਰ ਨੂੰ ਮੋਤੀ ਮਹਿਲ ਦਾ ਘਿਰਾਓ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਪੰਜਾਬ ਸਰਕਾਰ ਬੇਰੁਜ਼ਗਾਰਾਂ ਨੂੰ ਰੁਜ਼ਗਾਰ ਦੇਣ ਦੀ ਥਾਂ ਬੇਰੁਜ਼ਗਾਰਾਂ ਦੇ ਸੰਘਰਸ਼ ਨੂੰ ਢਾਹ ਲਾਉਣ ਤੇ ਲੱਗੀ - ਦੀਪਕ ਕੰਬੋਜ

ETT protest

ਚੰਡੀਗੜ੍ਹ : ਪਿਛਲੇ ਸਾਢੇ ਤਿੰਨ ਸਾਲਾਂ ਤੋਂ ਰੁਜ਼ਗਾਰ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੇ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕ ਯੂਨੀਅਨ ਦੀ ਸੂਬਾਈ ਕਮੇਟੀ ਵੱਲੋਂ ਫੈਸਲਾ ਲਿਆ ਗਿਆ ਕਿ  15 ਨਵੰਬਰ ਨੂੰ ਆਪਣੀਆਂ ਹੱਕੀ ਮੰਗਾਂ ਲਈ  ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕ ਮੋਤੀ ਮਹਿਲ ਦਾ ਘਿਰਾਓ ਕਰਨਗੇ  । ਇਸ ਮੌਕੇ ਮੌਜੂਦ ਸੂਬਾ ਪ੍ਰਧਾਨ ਦੀਪਕ ਕੰਬੋਜ ਨੇ ਕਿਹਾ ਬੇਰੁਜ਼ਗਾਰਾਂ ਦੇ ਲੰਬੇ ਸੰਘਰਸ਼ ਤੋਂ ਬਾਅਦ ਪੰਜਾਬ ਸਰਕਾਰ ਵੱਲੋਂ 2346  ਈ.ਟੀ.ਟੀ. ਅਧਿਆਪਕਾਂ ਦੀਆਂ  ਅਸਾਮੀਆਂ ਕੱਢੀਆਂ ਗਈਆਂ ,