ਨਿਰਭਿਆ ਦੇ ਦੋਸ਼ੀਆਂ ਦੀ ਆਖ਼ਰੀ ਪੇਸ਼ੀ!

ਏਜੰਸੀ

ਖ਼ਬਰਾਂ, ਰਾਸ਼ਟਰੀ

ਦੋਸ਼ੀਆਂ ਨੂੰ ਛੇਤੀ ਹੀ ਫਾਹੇ ਟੰਗਣ ਦੇ ਚਰਚੇ

file photo

ਦਿੱਲੀ :  ਨਿਰਭਿਆ ਸਮੂਹਿਕ ਬਲਾਤਕਾਰ ਦੇ ਚਾਰੇ ਦੋਸ਼ੀਆਂ ਨੂੰ ਭਲਕੇ 13 ਦਸੰਬਰ ਨੂੰ ਪਟਿਆਲਾ ਹਾਊਸ ਦੀ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ। ਦੋਸ਼ੀਆਂ ਦੀ ਇਹ ਪੇਸ਼ੀ ਵੀਡੀਊ ਕਾਨਫ਼ਰੰਸ ਜ਼ਰੀਏ ਹੋਵੇਗੀ। ਨਿਰਭਿਆ ਦੇ ਚਾਰੇ ਦੋਸ਼ੀਆਂ ਦੇ ਵਕੀਲ ਸਵੇਰੇ ਪਟਿਆਲਾ ਹਾਊਸ ਅਦਾਲਤ ਵਿਚ ਹਲਫ਼ਨਾਮਾ ਦਾਖ਼ਲ ਕਰਨਗੇ। ਇਸ ਤੋਂ ਬਾਅਦ ਇਸ ਮਾਮਲੇ ਦੀ ਵੀਡੀਊ ਕਾਨਫ਼ਰੰਸ ਜ਼ਰੀਏ ਸੁਣਵਾਈ ਸ਼ੁਰੂ ਹੋ ਜਾਵੇਗੀ। ਪਟਿਆਲਾ ਹਾਊਸ ਦੇ ਜੱਜ ਸਤੀਸ਼ ਕੁਮਾਰ ਅਰੋੜਾ ਨੇ ਤਿਹਾੜ ਜੇਲ੍ਹ ਤੋਂ ਦਸਿਆ ਕਿ ਸਵੇਰੇ 10 ਵਜੇ ਇਸ ਮਾਮਲੇ ਦੀ ਸੁਣਵਾਈ ਵੀਡੀਊ ਕਾਨਫ਼ਰੰਸ ਰੂਮ ਵਿਚ ਪੂਰੀ ਹੋਵੇਗੀ। ਦੋਸ਼ੀਆਂ ਦੀ ਵੀਡੀਊ ਕਾਨਫ਼ਰੰਸ ਰਾਹੀਂ ਸੁਣਵਾਈ ਸੁਰੱਖਿਆ ਕਾਰਨਾਂ ਕਰ ਕੇ ਕੀਤੀ ਜਾ ਰਹੀ ਹੈ। ਇਹ ਫ਼ੈਸਲਾ ਅਦਾਲਤ ਅਤੇ ਤਿਹਾੜ ਜੇਲ੍ਹ ਪ੍ਰਸ਼ਾਸਨ ਦੀ ਸਹਿਮਤੀ ਨਾਲ ਕੀਤਾ ਗਿਆ ਹੈ। ਸੁਣਵਾਈ ਦੌਰਾਨ ਨਿਰਭਿਆ ਦੇ ਮਾਤਾ ਪਿਤਾ ਅਤੇ ਵਕੀਲ ਮੌਜੂਦ ਰਹਿਣਗੇ।