ਰਾਜਦ ਸੁਪਰੀਮੋ ਲਾਲੂ ਪ੍ਰਸਾਦ ਯਾਦਵ ਦੀ ਸਿਹਤ ਵਿਗੜੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਡਾਕਟਰ ਨੇ ਲਾਲੂ ਦੀ ਸਥਿਤੀ ਨੂੰ ਚਿੰਤਾਜਨਕ ਦੱਸਿਆ ਹੈ

lalu yadav

ਰਾਂਚੀ:ਚਾਰਾ ਘੁਟਾਲੇ ਦੇ ਚਾਰ ਮਾਮਲਿਆਂ ਵਿੱਚ ਦੋਸ਼ੀ ਠਹਿਰੇ ਸਾਬਕਾ ਰੇਲਵੇ ਮੰਤਰੀ ਅਤੇ ਰਾਜਦ ਸੁਪਰੀਮੋ ਲਾਲੂ ਪ੍ਰਸਾਦ ਯਾਦਵ ਦੀ ਸਿਹਤ ਵਿਗੜ ਗਈ ਹੈ। ਲਾਲੂ ਦੀ ਨਿਗਰਾਨੀ ਕਰਨ ਵਾਲੇ ਡਾਕਟਰਾਂ ਦੀ ਟੀਮ ਦੇ ਮੁਖੀ ਡਾ: ਉਮੇਸ਼ ਪ੍ਰਸਾਦ ਨੇ ਕਿਹਾ ਕਿ ਉਸ ਦੇ ਗੁਰਦੇ ਦਾ ਕੰਮ ਬਹੁਤ ਘੱਟ ਗਿਆ ਹੈ। ਉਹਨਾਂ ਨੂੰ ਕਦੇ ਵੀ ਡਾਇਲੀਸਿਸ ਦੀ ਜ਼ਰੂਰਤ ਹੋ ਸਕਦੀ ਹੈ। ਡਾਕਟਰ ਨੇ ਲਾਲੂ ਦੀ ਸਥਿਤੀ ਨੂੰ ਚਿੰਤਾਜਨਕ ਦੱਸਿਆ ਹੈ। ਉਨ੍ਹਾਂ ਨੇ ਇਸ ਸਬੰਧ ਵਿਚ ਰਿਮਜ਼ ਦੇ ਡਾਇਰੈਕਟਰ ਨੂੰ ਲਿਖਤੀ ਨੋਟਿਸ ਦਿੱਤਾ ਹੈ।