ਸ਼ਰਦ ਪਵਾਰ ਦੇ ਜਨਮਦਿਨ ਮੌਕੇ PM ਮੋਦੀ ਨੇ ਦਿੱਤੀਆਂ ਵਧਾਈਆਂ, ਕਿਹਾ "ਪ੍ਰਮਾਤਮਾ ਚੰਗੀ ਸਿਹਤ ਬਖਸ਼ੇ"
ਪ੍ਰਮਾਤਮਾ ਉਨ੍ਹਾਂ ਨੂੰ ਚੰਗੀ ਸਿਹਤ ਅਤੇ ਲੰਬੀ ਉਮਰ ਬਖਸ਼ੇ।"
ਨਵੀਂ ਦਿੱਲੀ- ਰਾਸ਼ਟਰਵਾਦੀ ਕਾਂਗਰਸ ਪਾਰਟੀ (ਐਨਸੀਪੀ) ਦੇ ਪ੍ਰਧਾਨ ਸ਼ਰਦ ਪਵਾਰ ਅੱਜ ਆਪਣਾ 80 ਵਾਂ ਜਨਮਦਿਨ ਮਨਾ ਰਹੇ ਹਨ। ਪ੍ਰਧਾਨ ਮੰਤਰੀ ਮੋਦੀ ਨੇ ਪਵਾਰ ਨੂੰ ਜਨਮਦਿਨ ਦੀ ਵਧਾਈ ਦਿੱਤੀ। ਪੀਐਮ ਮੋਦੀ ਨੇ ਰਾਸ਼ਟਰਵਾਦੀ ਕਾਂਗਰਸ ਪਾਰਟੀ (ਐਨ. ਸੀ. ਪੀ.) ਦੇ ਮੁਖੀ ਸ਼ਰਦ ਪਵਾਰ ਨੂੰ ਜਨਮਦਿਨ' ਦੀ ਵਧਾਈ ਟਵੀਟ ਰਾਹੀਂ ਦਿੱਤੀ ਹੈ। ਉਨ੍ਹਾਂ ਨੇ ਕਿਹਾ ਕਿ "ਸ਼ਰਦ ਪਵਾਰ ਜੀ ਨੂੰ ਉਨ੍ਹਾਂ ਦੇ ਜਨਮਦਿਨ' ਤੇ ਮੁਬਾਰਕਬਾਦ। ਪ੍ਰਮਾਤਮਾ ਉਨ੍ਹਾਂ ਨੂੰ ਚੰਗੀ ਸਿਹਤ ਅਤੇ ਲੰਬੀ ਉਮਰ ਬਖਸ਼ੇ।"
ਸ਼ਰਦ ਪਵਾਰ ਵਿਰੋਧੀ ਧਿਰ ਦਾ ਸਭ ਤੋਂ ਮਜ਼ਬੂਤ ਚਿਹਰਾ ਬਣ ਕੇ ਉੱਭਰੇ ਹਨ। ਹਾਲ ਹੀ ਵਿੱਚ, ਪਵਾਰ ਦੀ ਅਗਵਾਈ ਵਿੱਚ ਵਿਰੋਧੀ ਪਾਰਟੀਆਂ ਦੇ ਇੱਕ ਵਫ਼ਦ ਨੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਕਿਸਾਨਾਂ ਦੇ ਮੁੱਦਿਆਂ ‘ਤੇ ਮੁਲਾਕਾਤ ਕੀਤੀ। ਕਾਂਗਰਸ ਦੇ ਨੇਤਾ ਰਾਹੁਲ ਗਾਂਧੀ, ਸੀਪੀਆਈ (ਐਮ) ਦੇ ਜਨਰਲ ਸਕੱਤਰ ਸੀਤਾਰਾਮ ਯੇਚੁਰੀ, ਸੀਪੀਆਈ ਦੇ ਡੀ ਰਾਜਾ ਅਤੇ ਡੀਐਮਕੇ ਦੇ ਅਲੰਗੋਵਾਨ ਨੇ ਪਹਿਲਾਂ ਪਵਾਰ ਦੀ ਰਿਹਾਇਸ਼ ‘ਤੇ ਮੁਲਾਕਾਤ ਕੀਤੀ ਅਤੇ ਫਿਰ ਰਾਸ਼ਟਰਪਤੀ ਨੂੰ ਮਿਲਣ ਲਈ ਗਏ।