ਪਾਕਿ ’ਚ ਬਦਮਾਸ਼ਾਂ ਨੇ ਇਕ ਵਾਰ ਫਿਰ ਮਹਾਰਾਜਾ ਰਣਜੀਤ ਸਿੰਘ ਦਾ ਤੋੜਿਆ ਬੁੱਤ, ਇਕ ਗਿ੍ਰਫ਼ਤਾਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਸਥਾਨਕ ਪੁਲਿਸ ਨੇ ਇਸ ਮਾਮਲੇ ਵਿਚ ਇਕ ਵਿਅਕਤੀ ਨੂੰ ਗਿ੍ਰਫ਼ਤਾਰ ਕੀਤਾ ਹੈ

Ranjit singh

ਨਵੀਂ ਦਿੱਲੀ : ਇਤਿਹਾਸ ਵਿਚ ਬਹਾਦਰ ਯੋਧੇ ਮਹਾਰਾਜਾ ਰਣਜੀਤ ਸਿੰਘ ਦਾ ਨਾਂ ਸੁਨਹਿਰੀ ਅੱਖਰਾਂ ’ਚ ਦਰਜ ਹੈ। ਉਹਨਾਂ ਨੇ ਨਾ ਸਿਰਫ਼ ਪੰਜਾਬ ਨੂੰ ਇਕ ਸ਼ਕਤੀਸ਼ਾਲੀ ਸੂਬੇ ਵਜੋਂ ਜੋੜਿਆ, ਬਲਕਿ ਬਰਤਾਨੀਆ ਨੂੰ ਵੀ ਉਸਦੇ ਸਾਮਰਾਜ ਦੇ ਦੁਆਲੇ ਆਉਣ ਨਹੀਂ ਦਿਤਾ। ਰਣਜੀਤ ਸਿੰਘ ਦਾ ਬੁੱਤ ਵੀ ਪਾਕਿਸਤਾਨ ਦੇ ਲਾਹੌਰ ਵਿਚ ਸਥਿਤ ਹੈ, ਜਿਸ ਨੂੰ ਹਾਲ ਹੀ ਵਿਚ ਨੁਕਸਾਨ ਪਹੁੰਚਿਆ ਹੈ। ਮੀਡੀਆ ਰੀਪੋਰਟਾਂ ਅਨੁਸਾਰ ਸ਼ੁਕਰਵਾਰ ਨੂੰ ਪਾਕਿਸਤਾਨ ਦੇ ਲਾਹੌਰ ਵਿਚ 19 ਵੀਂ ਸਦੀ ਦੇ ਮਹਾਨ ਸ਼ਾਸਕ ਦੇ ਬੁੱਤ ਨੂੰ ਨੁਕਸਾਨ ਪਹੁੰਚਿਆ ਸੀ। ਇਸ ਮਾਮਲੇ ਵਿਚ ਪੁਲਿਸ ਨੇ ਇਕ ਵਿਅਕਤੀ ਨੂੰ ਗਿ੍ਰਫ਼ਤਾਰ ਕੀਤਾ ਹੈ।