ਹੈਦਰਾਬਾਦ: ਦਵਾਈ ਫੈਕਟਰੀ 'ਚ ਲੱਗੀ ਭਿਆਨਕ ਅੱਗ, ਅੱਠ ਲੋਕ ਜਖ਼ਮੀ
ਅੱਗ ਲੱਗਣ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ।
fire
ਹੈਦਰਾਬਾਦ- ਤੇਲੰਗਾਨਾ ਦੀ ਰਾਜਧਾਨੀ ਹੈਦਰਾਬਾਦ 'ਚ ਸਥਿਤ ਦਵਾਈ ਦੀ ਇਕ ਫੈਕਟਰੀ 'ਚ ਅੱਜ ਭਿਆਨਕ ਅੱਗ ਲੱਗ ਗਈ। ਇਸ ਹਾਦਸੇ 'ਚ 8 ਲੋਕਾਂ ਦੇ ਜਖ਼ਮੀ ਹੋਣ ਦੀ ਖ਼ਬਰ ਮਿਲੀ ਹੈ। ਜਾਣਕਾਰੀ ਮੁਤਾਬਕ ਵਿੰਧਿਆ ਆਰਗੇਨਿਕਸ ਨਾਮੀ ਇਹ ਦਵਾਈ ਯੂਨਿਟ ਸਾਂਗਾਰੈੱਡੀ ਜ਼ਿਲ੍ਹੇ ਦੇ ਬੇਲਾਰਾਮ ਉਦਯੋਗਿਕ ਖੇਤਰ 'ਚ ਸਥਿਤ ਹੈ। ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ 'ਤੇ ਪਹੁੰਚ ਗਈਆਂ ਹਨ।
ਪਰ ਅਜੇ ਤੱਕ ਅੱਗ ਬੁਝਾਉਣ ਦੀਆਂ ਕੋਸ਼ਿਸ਼ਾਂ ਜਾਰੀ ਹਨ। ਜ਼ਖਮੀਆਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਗੈਸ ਲੀਕ ਹੋਣ ਦਾ ਰਿਸਾਵ ਪੈਦਾ ਨਹੀਂ ਹੋਈ ਹੈ। ਅੱਗ ਲੱਗਣ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ।