ਚੰਡੀਗੜ੍ਹ ਪੁੱਜਾ ਓਮੀਕ੍ਰੋਨ, ਇਟਲੀ ਤੋਂ ਪਰਤੇ 20 ਸਾਲਾ ਨੌਜਵਾਨ ਦੀ ਰਿਪੋਰਟ ਆਈ ਪਾਜ਼ੇਟਿਵ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਕੋਰੋਨਾ ਦੇ ਨਵੇਂ ਰੂਪ ਓਮੀਕ੍ਰੋਨ ਨੇ ਦੁਨੀਆ ਭਰ ਵਿੱਚ ਮਚਾਈ ਦਹਿਸ਼ਤ

coronavirus omicron

 

ਚੰਡੀਗੜ੍ਹ : ਕੋਰੋਨਾ ਦੇ ਨਵੇਂ ਰੂਪ ਓਮੀਕ੍ਰੋਨ ਨੇ ਦੁਨੀਆ ਭਰ ਵਿੱਚ ਦਹਿਸ਼ਤ ਮਚਾਈ ਹੋਈ ਹੈ। ਇਸੇ ਦਹਿਸ਼ਤ ਕਾਰਨ ਕਈ ਦੇਸ਼ਾਂ ਵਿੱਚ ਮੁੜ ਤੋਂ ਪਾਬੰਦੀਆਂ ਦਾ ਦੌਰ ਸ਼ੁਰੂ ਹੋ ਗਿਆ ਹੈ। ਭਾਰਤ ਵਿੱਚ ਵੀ ਕੋਰੋਨਾ ਦੇ ਨਵੇਂ ਰੂਪ ਦੇ ਮਾਮਲੇ ਸਾਹਮਣੇ ਆਉਣੇ ਸ਼ੁਰੂ ਹੋ ਗਏ ਹਨ। ਇਸੇ ਵਿਚਾਲੇ ਹੁਣ ਚੰਡੀਗੜ੍ਹ ਵਿੱਚ ਵੀ ਓਮੀਕ੍ਰੋਨ ਨੇ ਦਸਤਕ ਦੇ ਦਿੱਤੀ ਹੈ।

 

ਦਰਅਸਲ ਇੱਕ 20 ਸਾਲਾ ਨੌਜਵਾਨ ਓਮੀਕ੍ਰੋਨ ਵੈਰੀਐਂਟ ਨਾਲ ਸੰਕਰਮਿਤ ਪਾਇਆ ਗਿਆ ਹੈ। ਉਹ ਇਟਲੀ ਤੋਂ ਭਾਰਤ ਆਇਆ ਸੀ। ਉਹ ਚੰਡੀਗੜ੍ਹ ਵਿੱਚ ਆਪਣੇ ਰਿਸ਼ਤੇਦਾਰਾਂ ਨੂੰ ਮਿਲਣ ਆਇਆ ਸੀ।

 

ਹਾਸਲ ਜਾਣਕਾਰੀ ਮੁਤਾਬਕ ਉਸ ਦਾ ਓਮੀਕ੍ਰੋਨ ਟੈਸਟ ਪਾਜ਼ੇਟਿਵ ਆਇਆ ਹੈ। ਅਹਿਮ ਗੱਲ ਹੈ ਕਿ ਉਸ ਨੇ ਫਾਈਜ਼ਰ ਦੀ ਵੈਕਸੀਨੇਸ਼ਨ ਕਰਵਾਈ ਹੋਈ ਸੀ। ਉਹ 1 ਦਸੰਬਰ ਨੂੰ ਕੋਵਿਡ ਪਾਜ਼ੇਟਿਵ ਪਾਇਆ ਗਿਆ ਸੀ। ਦੁਬਾਰਾ ਟੈਸਟ ਕਰਨ 'ਤੇ 11 ਦਸੰਬਰ ਦੀ ਰਾਤ ਉਸ ਦੀ ਓਮੀਕ੍ਰੋਨ ਰਿਪੋਰਟ ਪਾਜ਼ੇਟਿਵ ਆਈ ਹੈ।

 

 

ਜ਼ਿਕਰਯੋਗ ਹੈ ਕਿ ਕੋਰੋਨਾ ਦੇ ਨਵੇਂ ਰੂਪ ਓਮੀਕ੍ਰੋਨ ਦਾ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਕੋਰੋਨਾ ਪ੍ਰੋਟੋਕੋਲ ਦੀ ਪਾਲਣਾ ਕਰਨ ਦੀ ਹਦਾਇਤ ਦਿੱਤੀ ਗਈ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਸਾਰੇ ਸਮੇਂ ਦੇ ਨਾਲ ਕੋਰੋਨਾ ਵੈਕਸੀਨ ਦੀਆਂ ਦੋਵੇਂ ਡੋਜ਼ ਜ਼ਰੂਰ ਲੈਣ ਤਾਂ ਜੋ ਇਸ ਵੈਰੀਐਂਟ ਤੋਂ ਬਚਿਆ ਜਾ ਸਕੇ।