ਖੇਤੀ ਕਾਨੂੰਨਾਂ ਦੀਆਂ ਕਾਪੀਆਂ ਸਾੜ ਕੇ ਲੋਹੜੀ ਦਾ ਤਿਉਹਾਰ ਮਨਾਉਣਗੇ ਕਿਸਾਨ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਉਹ ਆਪਣਾ ਅੰਦੋਲਨ ਜਾਰੀ ਰੱਖਣਗੇ। ਅੱਜ ਸ਼ਾਮ ਕਿਸਾਨ ਤਿੰਨੇ ਖੇਤੀ ਕਾਨੂਨਾਂ ਦੀਆਂ ਕਾਪੀਆਂ ਸਾੜ ਕੇ ਲੋਹੜੀ ਦਾ ਤਿਉਹਾਰ ਮਨਾਉਣਗੇ।

farmer

ਨਵੀਂ ਦਿੱਲੀ - ਖੇਤੀ ਕਾਨੂੰਨਾਂ ਖਿਲਾਫ ਕਿਸਾਨਾਂ ਯਾਦ ਰੋਲਣਾ ਲਗਾਤਾਰ ਤੇਜ ਹੁੰਦਾ ਜਾ ਰਿਹਾ ਹੈ।  ਇਸ ਦੇ ਚਲਦੇ ਬੀਤੇ ਦਿਨੀ ਨਵੇਂ ਖੇਤੀ ਕਾਨੂੰਨਾਂ 'ਤੇ ਰੋਕ ਲਾਏ ਜਾਣ ਦੇ ਸੁਪਰੀਮ ਕੋਰਟ ਦੇ ਅੰਤਰਿਮ ਹੁਕਮ ਦੇ ਬਾਵਜੂਦ ਦਿੱਲੀ ਬਾਰਡਰ 'ਤੇ ਕਿਸਾਨਾਂ ਦਾ ਅੰਦੋਲਨ ਜਾਰੀ ਹੈ। ਦੱਸ ਦੇਈਏ ਕਿਸਾਨ ਪਿਛਲੇ 49 ਦਿਨਾਂ ਤੋਂ ਦਿੱਲੀ ਦੀਆਂ ਸਰਹੱਦਾਂ 'ਤੇ ਡਟੇ ਹੋਏ ਹਨ।

ਅੱਜ ਲੋਹੜੀ ਦੇ ਤਿਉਹਾਰ ਮੌਕੇ  ਕਿਸਾਨਾਂ ਨੇ ਕਿਹਾ ਕਿ ਉਹ ਆਪਣਾ ਅੰਦੋਲਨ ਜਾਰੀ ਰੱਖਣਗੇ। ਅੱਜ ਸ਼ਾਮ ਕਿਸਾਨ ਤਿੰਨੇ ਖੇਤੀ ਕਾਨੂਨਾਂ ਦੀਆਂ ਕਾਪੀਆਂ ਸਾੜ ਕੇ ਲੋਹੜੀ ਦਾ ਤਿਉਹਾਰ ਮਨਾਉਣਗੇ।

ਸਿੰਘੂ ਬਾਰਡਰ 'ਤੇ ਕਿਸਾਨ ਲੀਡਰਾਂ ਨੇ ਦਾਅਵਾ ਕੀਤਾ ਹੈ ਕਿ ਸੁਪਰੀਮ ਕੋਰਟ ਵੱਲੋਂ ਗਠਿਤ ਕਮੇਟੀ ਦੇ ਮੈਂਬਰ ਸਰਕਾਰ ਦੇ ਸਮਰਥਕ ਹਨ। ਕਿਸਾਨ ਲੀਡਰ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਸੁਪਰੀਮ ਕੋਰਟ ਵੱਲੋਂ ਬਣਾਈ ਕਮੇਟੀ ਵਿਸ਼ਵਾਸਯੋਗ ਨਹੀਂ ਹੈ, ਕਿਉਂਕਿ ਉਹ ਲਿਖਤੀ ਕਹਿ ਰਹੇ ਹਨ ਕਿ ਖੇਤੀ ਕਾਨੂੰਨ ਕਿਸਾਨਾਂ ਦੇ ਹਿੱਤ 'ਚ ਹਨ। ਅਸੀਂ ਆਪਣਾ ਅੰਦੋਲਨ ਜਾਰੀ ਰੱਖਾਂਗੇ।