ਜਸਟਿਨ ਟਰੂਡੋ ਨੇ ਭਾਰਤੀ ਮੂਲ ਦੇ ਮੰਤਰੀ ਦੇ ਅਸਤੀਫ਼ੇ ਤੋਂ ਬਾਅਦ ਕੈਬਨਿਟ ਨੂੰ ਬਦਲਿਆ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਸਾਲ 2013 ਵਿਚ ਟਰੂਡੋ ਦੀ ਲੀਡਰਸ਼ਿਪ ਵਿਚ ਮੁੱਖ ਭੂਮਿਕਾ ਨਿਭਾਉਣ ਵਾਲੇ ਬੈਂਸ ਨੇ ਮੰਗਲਵਾਰ ਨੂੰ ਇਕ ਵੀਡੀਓ ਬਿਆਨ ਜਾਰੀ ਕੀਤਾ

Justin Trudeau

ਟੋਰਾਂਟੋ:  ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਇਕ ਸਾਬਕਾ ਪੁਲਾੜ ਯਾਤਰੀ ਨੂੰ ਨਵਾਂ ਵਿਦੇਸ਼ ਮੰਤਰੀ ਨਿਯੁਕਤ ਕੀਤਾ ਹੈ। ਕੈਨੇਡੀਅਨ ਮੂਲ ਦੇ ਸਿੱਖ ਮੰਤਰੀ ਨਵਦੀਪ ਬੈਂਸ ਦੇ ਅਚਾਨਕ ਅਸਤੀਫੇ ਤੋਂ ਬਾਅਦ ਮੰਤਰੀ ਮੰਡਲ ਵਿੱਚ ਤਬਦੀਲੀ ਕੀਤੀ ਗਈ। ਕੈਬਨਿਟ ਵਿੱਚ ਹੋਏ ਬਦਲਾਅ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੰਦੇ ਹੋਏ ਟਰੂਡੋ ਨੇ ਮੰਗਲਵਾਰ ਨੂੰ ਟਵਿੱਟਰ ਤੇ ਕਿਹਾ, "ਨਵਦੀਪ ਬੈਂਸ ਨੇ ਘੋਸ਼ਣਾ ਕੀਤੀ ਹੈ ਕਿ ਉਹ ਆਪਣੇ ਪਰਿਵਾਰ ਨਾਲ ਵਧੇਰੇ ਸਮਾਂ ਬਿਤਾਉਣ ਲਈ ਨਵੀਨਤਾ, ਵਿਗਿਆਨ ਅਤੇ ਉਦਯੋਗ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਰਿਹਾ ਹੈ।" ਉਸਦੀ ਘੋਸ਼ਣਾ ਦੁਆਰਾ ਬਣਾਈ ਖਾਲੀ ਥਾਂ ਨੂੰ ਭਰਨ ਲਈ,ਅਸੀਂ ਕੈਨੇਡੀਅਨ ਮੰਤਰੀ ਮੰਡਲ ਵਿੱਚ ਕੁਝ ਤਬਦੀਲੀਆਂ ਕਰਨ ਦਾ ਐਲਾਨ ਕਰ ਰਹੇ ਹਾਂ ।

Related Stories