ਦਿੱਲੀ ਕਾਂਝਾਵਾਲ ਮਾਮਲੇ 'ਚ ਗ੍ਰਹਿ ਮੰਤਰਾਲੇ ਦੀ ਸਖ਼ਤ ਕਾਰਵਾਈ, 11 ਪੁਲਿਸ ਮੁਲਾਜ਼ਮ ਮੁਅੱਤਲ

ਏਜੰਸੀ

ਖ਼ਬਰਾਂ, ਰਾਸ਼ਟਰੀ

ਪੁਲਿਸ ਨੇ ਘਟਨਾ ਦੇ ਸਿਲਸਿਲੇ 'ਚ 7 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਸੀ। 

Home Ministry's strict action in Delhi Kanjhawal case, 11 policemen suspended

 

ਨਵੀਂ ਦਿੱਲੀ - ਦਿੱਲੀ ਪੁਲਿਸ ਨੇ ਕਾਂਝਾਵਾਲ ਮਾਮਲੇ 'ਚ ਸ਼ੁੱਕਰਵਾਰ ਨੂੰ ਆਪਣੇ 11 ਪੁਲਿਸ ਮੁਲਾਜ਼ਮਾਂ ਨੂੰ ਮੁਅੱਤਲ ਕਰ ਦਿੱਤਾ ਹੈ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਨਵੇਂ ਸਾਲ ਦੇ ਪਹਿਲੇ ਹੀ ਦਿਨ ਤੜਕੇ ਇਕ ਕੁੜੀ ਦੀ ਸਕੂਟੀ ਨੂੰ ਇਕ ਕਾਰ ਨੇ ਟੱਕਰ ਮਾਰ ਦਿੱਤੀ ਸੀ ਅਤੇ ਕਾਰ 'ਚ ਫਸ ਗਈ ਕੁੜੀ ਨੂੰ ਦੋਸ਼ੀ ਲਗਭਗ 12 ਕਿਲੋਮੀਟਰ ਤੱਕ ਸੁਲਤਾਨਪੁਰੀ ਤੋਂ ਕੰਝਾਵਲਾ ਤੱਕ ਸੜਕ 'ਤੇ ਘੜੀਸਦੇ ਰਹੇ, ਜਿਸ ਨਾਲ ਉਸ ਦੀ ਮੌਤ ਹੋ ਗਈ ਸੀ। ਉਨ੍ਹਾਂ ਦੱਸਿਆ ਕਿ ਜਿਨ੍ਹਾਂ ਪੁਲਿਸ ਮੁਲਾਜ਼ਮਾਂ ਨੂੰ ਮੁਅੱਤਲ ਕੀਤਾ ਗਿਆ ਹੈ, ਉਹ ਘਟਨਾ ਦੇ ਸਮੇਂ ਰਸਤੇ 'ਚ ਪੀ.ਸੀ.ਆਰ. ਅਤੇ ਚੌਕੀਆਂ 'ਚ ਡਿਊਟੀ 'ਤੇ ਸਨ। 

ਗ੍ਰਹਿ ਮੰਤਰਾਲੇ ਨੇ ਇਸ ਮਾਮਲੇ 'ਚ ਵੀਰਵਾਰ ਨੂੰ ਦਿੱਲੀ ਪੁਲਿਸ ਨੂੰ ਤਿੰਨ ਪੀ.ਸੀ.ਆਰ. ਵੈਨ ਅਤੇ 2 ਚੌਕੀਆਂ 'ਚ ਡਿਊਟੀ 'ਤੇ ਤਾਇਨਾਤ ਸਾਰੇ ਮੁਲਾਜ਼ਮਾਂ ਨੂੰ ਮੁਅੱਤਲ ਕਰਨ ਦਾ ਨਿਰਦੇਸ਼ ਦਿੱਤਾ ਸੀ। ਵਿਸ਼ੇਸ਼ ਕਮਿਸ਼ਨਰ ਸ਼ਾਲਿਨੀ ਸਿੰਘ ਦੀ ਪ੍ਰਧਾਨਗੀ ਵਾਲੀ ਜਾਂਚ ਕਮੇਟੀ ਵਲੋਂ ਇਕ ਰਿਪੋਰਟ ਸੌਂਪੇ ਜਾਣ ਤੋਂ ਬਾਅਦ ਇਹ ਕਾਰਵਾਈ ਕੀਤੀ ਗਈ। ਇਕ ਸੀਨੀਅਰ ਪੁਲਿਸ ਅਧਿਕਾਰੀ ਨੇ ਕਿਹਾ,''ਰੋਹਿਣੀ ਜ਼ਿਲ੍ਹੇ ਦੇ ਉਨ੍ਹਾਂ 11 ਪੁਲਿਸ ਕਰਮੀਆਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ, ਜੋ ਇਸ ਘਟਨਾ ਦੇ ਸਮੇਂ ਮਾਰਗ 'ਤੇ ਪੀ.ਸੀ.ਆਰ. ਅਤੇ ਪਿਕੇਟ 'ਤੇ ਤਾਇਨਾਤ ਸਨ। ਪੁਲਿਸ ਨੇ ਘਟਨਾ ਦੇ ਸਿਲਸਿਲੇ 'ਚ 7 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਸੀ।