Maharashtra: ਲੋਹੇ ਦੀਆਂ ਰਾਡਾਂ ਨਾਲ ਭਰੇ ਟਰੱਕ ਤੇ ਟੈਂਪੂ ਵਿਚਾਲੇ ਹੋਈ ਟੱਕਰ, 8 ਲੋਕਾਂ ਦੀ ਮੌਤ

ਏਜੰਸੀ

ਖ਼ਬਰਾਂ, ਰਾਸ਼ਟਰੀ

ਟੈਂਪੂ ਵਿੱਚ 16 ਯਾਤਰੀ ਸਨ।

Maharashtra: Six dead, two critical as tempo rams truck carrying iron rods in Nashik

 

Maharashtra: ਮਹਾਰਾਸ਼ਟਰ ਦੇ ਨਾਸਿਕ ਜ਼ਿਲ੍ਹੇ ਵਿੱਚ ਇੱਕ ਭਿਆਨਕ ਸੜਕ ਹਾਦਸੇ ਵਿੱਚ ਅੱਠ ਲੋਕਾਂ ਦੀ ਮੌਤ ਹੋ ਗਈ। ਨਾਸਿਕ ਦੇ ਦਵਾਰਕਾ ਸਰਕਲ 'ਤੇ ਇੱਕ ਟੈਂਪੂ ਅਤੇ ਟਰੱਕ ਦੀ ਟੱਕਰ ਵਿੱਚ ਅੱਠ ਲੋਕਾਂ ਦੀ ਮੌਤ ਹੋ ਗਈ ਅਤੇ ਕਈ ਹੋਰ ਜ਼ਖਮੀ ਹੋ ਗਏ। ਇਹ ਹਾਦਸਾ ਸ਼ਾਮ 7.30 ਵਜੇ ਅਯੱਪਾ ਮੰਦਰ ਨੇੜੇ ਵਾਪਰਿਆ। ਟੈਂਪੂ ਵਿੱਚ 16 ਯਾਤਰੀ ਸਨ।

ਹਾਦਸੇ ਬਾਰੇ ਨਾਸਿਕ ਪੁਲਿਸ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਟੈਂਪੂ ਵਿੱਚ 16 ਯਾਤਰੀ ਸਨ। ਹਰ ਕੋਈ ਸਿਡਕੋ ਖੇਤਰ ਜਾ ਰਿਹਾ ਸੀ। ਨਿਫਾੜ ਵਿਖੇ ਇੱਕ ਧਾਰਮਕ ਸਮਾਗਮ ਤੋਂ ਵਾਪਸ ਆ ਰਹੇ ਯਾਤਰੀਆਂ ਨੂੰ ਲੈ ਕੇ ਜਾ ਰਹੇ ਇੱਕ ਟੈਂਪੂ ਦੇ ਡਰਾਈਵਰ ਨੇ ਵਾਹਨ ਤੋਂ ਕੰਟਰੋਲ ਗੁਆ ਦਿੱਤਾ ਅਤੇ ਲੋਹੇ ਦੀਆਂ ਰਾਡਾਂ ਨਾਲ ਭਰੇ ਇੱਕ ਟਰੱਕ ਦੇ ਪਿਛਲੇ ਹਿੱਸੇ ਵਿੱਚ ਜਾ ਵੱਜਿਆ। ਟੱਕਰ ਦੀ ਤੀਬਰਤਾ ਦਾ ਅੰਦਾਜ਼ਾ ਇਸ ਗੱਲ ਤੋਂ ਲਗਾਇਆ ਜਾ ਸਕਦਾ ਹੈ ਕਿ ਕੁਝ ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ।

ਪੁਲਿਸ ਅਧਿਕਾਰੀ ਦੇ ਅਨੁਸਾਰ, ਕੁਝ ਜ਼ਖਮੀਆਂ ਨੂੰ ਗੰਭੀਰ ਹਾਲਤ ਵਿੱਚ ਸਥਾਨਕ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਹਾਦਸੇ ਤੋਂ ਬਾਅਦ, ਪੁਲਿਸ ਤੋਂ ਇਲਾਵਾ, ਫਾਇਰ ਬ੍ਰਿਗੇਡ ਕਰਮਚਾਰੀਆਂ ਅਤੇ ਸਥਾਨਕ ਨਿਵਾਸੀਆਂ ਦੇ ਨਾਲ-ਨਾਲ ਰਾਹਗੀਰਾਂ ਨੇ ਤੁਰਤ ਰਾਹਤ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ। ਜ਼ਿਲ੍ਹਾ ਹਸਪਤਾਲ ਤੋਂ ਇਲਾਵਾ ਜ਼ਖਮੀਆਂ ਦਾ ਇਲਾਜ ਨਿੱਜੀ ਹਸਪਤਾਲਾਂ ਵਿੱਚ ਕੀਤਾ ਜਾ ਰਿਹਾ ਹੈ।

ਨਾਸਿਕ ਪੁਲਿਸ ਅਤੇ ਸਿਹਤ ਅਧਿਕਾਰੀਆਂ ਦੇ ਅਨੁਸਾਰ ਹਾਦਸੇ ਅਤੇ ਜ਼ਖਮੀਆਂ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਮੌਤਾਂ ਦੀ ਗਿਣਤੀ ਵਧਣ ਦੀ ਸੰਭਾਵਨਾ ਹੈ। ਟੈਂਪੂ ਵਿੱਚ ਸਵਾਰ ਕੁਝ ਯਾਤਰੀ ਗੰਭੀਰ ਜ਼ਖਮੀ ਹੋ ਗਏ ਹਨ।