ਦਿੱਲੀ ਹਿੰਸਾ: ਦੀਪ ਸਿੱਧੂ ਤੇ ਇਕਬਾਲ ਸਿੰਘ ਨੂੰ ਅੱਜ ਲਾਲ ਕਿਲ੍ਹੇ ਲਿਜਾ ਰਹੀ ਕ੍ਰਾਈਮ ਬਰਾਂਚ
26 ਜਨਵਰੀ ਨੂੰ ਟਰੈਕਟਰ ਪਰੇਡ ਦੌਰਾਨ ਹੋਈ ਹਿੰਸਾ ਦੀ ਜਾਂਚ ਜਾਰੀ
Deep Sindhu and Iqbal singh
ਨਵੀਂ ਦਿੱਲੀ: 26 ਜਨਵਰੀ ਨੂੰ ਕਿਸਾਨ ਟਰੈਕਟਰ ਪਰੇਡ ਦੌਰਾਨ ਹੋਈ ਹਿੰਸਾ ਦੇ ਮਾਸਟਰਮਾਈਂਡ ਨੂੰ ਫੜਨ ਲਈ ਦਿੱਲੀ ਪੁਲਿਸ ਵੱਲੋਂ ਲਗਾਤਾਰ ਤਹਿਕੀਕਾਤ ਕੀਤੀ ਜਾ ਰਹੀ ਹੈ। ਇਸ ਦੌਰਾਨ ਕ੍ਰਾਈਮ ਬਰਾਂਚ ਦੀਪ ਸਿੱਧੂ ਤੇ ਇਕਬਾਲ ਸਿੰਘ ਨੂੰ ਲਾਲ ਕਿਲ੍ਹੇ ਲਿਜਾ ਰਹੀ ਹੈ।
ਲਾਲ ਕਿਲ੍ਹੇ ‘ਤੇ ਹੋਈ ਹਿੰਸਾ ਮਾਮਲੇ ਵਿਚ ਸੱਚਾਈ ਜਾਣਨ ਲਈ ਕ੍ਰਾਈਮ ਬਰਾਂਚ ਵੱਲੋਂ ਦੀਪ ਸਿੱਧੂ ਤੇ ਇਕਬਾਲ ਸਿੰਘ ਕੋਲੋਂ ਲਗਾਤਾਰ ਪੁੱਛ-ਪੜਤਾਲ ਕੀਤੀ ਜਾ ਰਹੀ ਹੈ। ਦੀਪ 'ਤੇ ਭੀੜ ਨੂੰ ਭੜਕਾਉਣ ਅਤੇ ਕੇਸਰੀ ਝੰਡਾ ਲਹਿਰਾਉਣ ਦੇ ਇਲਜ਼ਾਮ ਹਨ। ਇਕਬਾਲ ਸਿੰਘ ਸਿੱਧੂ 'ਤੇ 26 ਜਨਵਰੀ ਨੂੰ ਨੌਜਵਾਨਾਂ ਨੂੰ ਉਕਸਾਉਣ ਦਾ ਇਲਜ਼ਾਮ ਹੈ।
ਦੱਸ ਦਈਏ ਕਿ 26 ਜਨਵਰੀ ਨੂੰ ਹੋਈ ਹਿੰਸਾ ਦੇ ਮਾਮਲੇ ਵਿਚ ਦਿੱਲੀ ਪੁਲਿਸ ਨੇ ਹੁਣ ਤੱਕ ਕਈ ਲੋਕਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।