14 ਫਰਵਰੀ ਨੂੰ ਕੇਰਲ ਤੇ ਤਮਿਲਨਾਡੂ ਦਾ ਦੌਰਾ ਕਰਨਗੇ ਪ੍ਰਧਾਨ ਮੰਤਰੀ, ਫੌਜ ਨੂੰ ਸੌਂਪਣਗੇ ਅਰਜੁਨ ਟੈਂਕ

ਏਜੰਸੀ

ਖ਼ਬਰਾਂ, ਰਾਸ਼ਟਰੀ

ਕਈ ਵੱਡੇ ਪ੍ਰਾਜੈਕਟਾਂ ਦਾ ਰੱਖਣਗੇ ਨੀਂਹ ਪੱਥਰ

PM Modi will visit Tamil Nadu and Kerala on 14th Feb

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ 14 ਫਰਵਰੀ ਨੂੰ ਦੇਸ਼ ਦੇ ਦੋ ਦੱਖਣੀ ਸੂਬੇ ਤਮਿਲਨਾਡੂ ਅਤੇ ਕੇਰਲ ਦਾ ਦੌਰਾ ਕਰਨਗੇ। ਇਸ ਦੌਰਾਨ ਉਹ ਚੇਨਈ ਵਿਚ ਕਈ ਵੱਡੇ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਣਗੇ ਅਤੇ ਕਈ ਪ੍ਰਾਜੈਕਟਾਂ ਦਾ ਉਦਘਾਟਨ ਕਰਨਗੇ।

ਪ੍ਰਧਾਨ ਮੰਤਰੀ ਦਫ਼ਤਰ ਵੱਲੋਂ ਜਾਰੀ ਬਿਆਨ ਵਿਚ ਕਿਹਾ ਗਿਆ ਕਿ ਚੇਨਈ ਦੇ ਦੌਰੇ ਦੌਰਾਨ ਪ੍ਰਧਾਨ ਮੰਤਰੀ ਫੌਜ ਨੂੰ ਅਰਜੁਨ ਮੇਨ ਬੈਟਲ ਟੈਂਕ (MK-1A) ਵੀ ਸੌਂਪਣਗੇ। ਇਸ ਤੋਂ ਇਲਾਵਾ ਉਹ ਕੋਚੀ ਵਿਚ ਵੀ ਵੱਖ-ਵੱਖ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਣਗੇ।

ਰੱਖਿਆ ਖੋਜ ਅਤੇ ਵਿਕਾਸ ਸੰਗਠਨ ਦੇ ਹਵਾਲੇ ਨਾਲ ਨਿਊਜ਼ ਏਜੰਸੀ ਨੇ ਦੱਸਿਆ ਕਿ ਇਕ ਉੱਚ ਪੱਧਰੀ ਬੈਠਕ ਵਿਚ ਰੱਖਿਆ ਮੰਤਰਾਲੇ ਨੇ ਹਾਲ ਹੀ ਵਿਚ ਭਾਰਤੀ ਫੌਜ ਵਿਚ 118 ਅਰਜੁਨ ਮਾਰਚ 1ਏ ਟੈਂਕ ਨੂੰ ਸ਼ਾਮਲ ਕਰਨ ਦੀ ਮਨਜ਼ੂਰੀ ਦਿੱਤੀ ਹੈ, ਜਿਸ ਦੀ ਕੀਮਤ ਲਗਭਗ 8400 ਕਰੋੜ ਰੁਪਏ ਹੈ। ਰੱਖਿਆ ਖੋਜ ਅਤੇ ਵਿਕਾਸ ਸੰਗਠਨ (ਡੀਆਰਡੀਓ) ਨੇ ਦੱਸਿਆ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ 14 ਫਰਵਰੀ ਨੂੰ ਚੇਨਈ ਵਿਚ ਅਰਜੁਨ ਟੈਂਕ ਦਾ ਨਵਾਂ ਵਰਜ਼ਨ ਭਾਰਤੀ ਫੌਜ ਨੂੰ ਸੌਂਪਣਗੇ।