ਕੁਝ ਵੱਡੀਆਂ ਕੰਪਨੀਆਂ ਨੂੰ ਨਵੇਂ ਖੇਤੀਬਾੜੀ ਕਾਨੂੰਨਾਂ ਦਾ ਫਾਇਦਾ ਮਿਲੇਗਾ – ਰਾਹੁਲ ਗਾਂਧੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਪਰ ਮੋਦੀ ਜੀ ਚਾਹੁੰਦੇ ਹਨ ਕਿ ਇਸ ਨੂੰ ਦੋ ਦੋਸਤਾਂ ਦੇ ਹਵਾਲੇ ਕੀਤਾ ਜਾਵੇ ।

Rahul Gandhi

ਜੈਪੁਰ: ਕਾਂਗਰਸ ਨੇਤਾ ਰਾਹੁਲ ਗਾਂਧੀ ਸ਼ਨੀਵਾਰ ਨੂੰ ਇੱਕ ਵਿਸ਼ੇਸ਼ ਦੇਸੀ ਅੰਦਾਜ਼ ਵਿੱਚ ਦਿਖਾਈ ਦਿੱਤੇ । ਉਨ੍ਹਾਂ ਨੇ ਲਾਲ ਅਤੇ ਹਰੀ ਪੱਗ ਬੰਨ੍ਹੀ ਅਤੇ ਇੱਕ ਟਰੈਕਟਰ ਚਲਾਇਆ । ਇਕ ਪਾਸੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਉਨ੍ਹਾਂ ਨਾਲ ਟਰੈਕਟਰ ਵਿਚ ਬੈਠੇ ਸਨ ਅਤੇ ਦੂਜੇ ਪਾਸੇ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਗੋਵਿੰਦ ਸਿੰਘ ਦੋਤਾਸਰਾ। ਰਾਹੁਲ ਗਾਂਧੀ ਨੇ ਇਥੇ ਟਰੈਕਟਰ ਰੈਲੀ ਦੌਰਾਨ ਕਿਹਾ ਕਿ ਖੇਤੀਬਾੜੀ ਦੇਸ਼ ਦਾ ਸਭ ਤੋਂ ਵੱਡਾ ਕਾਰੋਬਾਰ ਹੈ, ਇਹ 40 ਲੱਖ ਕਰੋੜ ਰੁਪਏ ਦਾ ਕਾਰੋਬਾਰ ਹੈ,ਜਿਸ ‘ਤੇ ਦੇਸ਼ ਦੀ 40 ਪ੍ਰਤੀਸ਼ਤ ਆਬਾਦੀ ਨਿਰਭਰ ਕਰਦੀ ਹੈ ।

Related Stories