MP ਟਨਲ ਹਾਦਸਾ : ਮਲਬੇ ‘ਚ ਦਬੇ 7 ਮਜ਼ਦੂਰਾਂ ਨੂੰ ਕੱਢਿਆ ਬਾਹਰ, ਰੈਸਕਿਊ ਆਪ੍ਰੇਸ਼ਨ ਜਾਰੀ
Published : Feb 13, 2022, 10:46 am IST
Updated : Feb 13, 2022, 10:46 am IST
SHARE ARTICLE
Photo
Photo

ਜਬਲਪੁਰ ਤੋਂ NDRF ਦੀ ਟੀਮ ਵੀ ਮੌਕੇ 'ਤੇ ਪਹੁੰਚੀ

 

ਭੋਪਾਲ: ਮੱਧ ਪ੍ਰਦੇਸ਼ ਦੇ ਕਟਨੀ ਜ਼ਿਲ੍ਹੇ ਵਿੱਚ ਬਣੀ ਸੁਰੰਗ ਦੀ ਕੰਧ ਡਿੱਗਣ ਕਾਰਨ 9 ਮਜ਼ਦੂਰ ਦੱਬ ਗਏ, ਜਿਨ੍ਹਾਂ ਵਿੱਚੋਂ 7 ਨੂੰ ਬਚਾ ਲਿਆ ਗਿਆ ਹੈ। ਇਸ ਦੇ ਨਾਲ ਹੀ 2 ਮਜ਼ਦੂਰਾਂ ਨੂੰ ਬਚਾਉਣ ਦਾ ਕੰਮ ਜਾਰੀ ਹੈ। ਇਸ ਘਟਨਾ 'ਤੇ ਦੁੱਖ ਪ੍ਰਗਟ ਕਰਦੇ ਹੋਏ ਸੀਐੱਮ ਸ਼ਿਵਰਾਜ ਸਿੰਘ ਚੌਹਾਨ ਨੇ ਕਿਹਾ ਹੈ ਕਿ ਮਜ਼ਦੂਰਾਂ ਨੂੰ ਸੁਰੱਖਿਅਤ ਕੱਢਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ। ਮੁੱਖ ਮੰਤਰੀ ਦਫ਼ਤਰ ਵਲੋਂ ਪੂਰੀ ਨਜ਼ਰ ਰੱਖੀ ਜਾ ਰਹੀ ਹੈ।

ਦਰਅਸਲ, ਕਟਨੀ ਜ਼ਿਲ੍ਹੇ ਦੇ ਸਲੀਮਾਬਾਦ ਵਿੱਚ ਨਰਮਦਾ ਕੰਢੇ ਨਹਿਰ ਲਈ ਸੁਰੰਗ ਦਾ ਕੰਮ ਚੱਲ ਰਿਹਾ ਸੀ ਕਿ ਅਚਾਨਕ ਸੁਰੰਗ ਦੀ ਕੰਧ ਡਿੱਗਣ ਕਾਰਨ 9 ਮਜ਼ਦੂਰ ਦੱਬ ਗਏ। ਹਾਦਸੇ ਦੀ ਸੂਚਨਾ ਮਿਲਣ ਤੋਂ ਬਾਅਦ ਕਟਨੀ ਜ਼ਿਲ੍ਹੇ ਦੇ ਕਲੈਕਟਰ ਐਸਪੀ ਸਮੇਤ ਪੁਲਿਸ ਪ੍ਰਸ਼ਾਸਨ ਦਾ ਸਟਾਫ਼ ਮੌਕੇ 'ਤੇ ਪਹੁੰਚ ਗਿਆ ਹੈ। ਉਦੋਂ ਤੋਂ ਲਗਾਤਾਰ ਬਚਾਅ ਅਤੇ ਰਾਹਤ ਕਾਰਜ ਜਾਰੀ ਹਨ। ਇਸ ਦੌਰਾਨ ਜਬਲਪੁਰ ਤੋਂ NDRF ਦੀ ਟੀਮ ਵੀ ਮੌਕੇ 'ਤੇ ਪਹੁੰਚ ਗਈ ਹੈ।

PHOTOPHOTO

ਭੋਪਾਲ ਤੋਂ NDRF ਦੀ ਟੀਮ ਵੀ ਰਵਾਨਾ ਹੋ ਗਈ ਹੈ। ਜਾਣਕਾਰੀ ਅਨੁਸਾਰ ਨੌਂ ਵਿੱਚੋਂ 7 ਮਜ਼ਦੂਰਾਂ ਨੂੰ ਸੁਰੱਖਿਅਤ ਬਚਾ ਲਿਆ ਗਿਆ ਹੈ। ਬਾਕੀ 2 ਮਜ਼ਦੂਰਾਂ ਨੂੰ ਕੱਢਣ ਲਈ ਰਾਹਤ ਅਤੇ ਬਚਾਅ ਕਾਰਜ ਜਾਰੀ ਹੈ।

PHOTOPHOTO

ਕਟਨੀ ਦੇ ਕੁਲੈਕਟਰ ਪ੍ਰਿਯਾਂਕ ਮਿਸ਼ਰਾ ਦਾ ਕਹਿਣਾ ਹੈ ਕਿ ਮਜ਼ਦੂਰਾਂ ਨੂੰ ਸੁਰੱਖਿਅਤ ਕੱਢਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਮੁੱਖ ਮੰਤਰੀ ਦਫ਼ਤਰ ਵੱਲੋਂ ਵੀ ਨਿਗਰਾਨੀ ਰੱਖੀ ਜਾ ਰਹੀ ਹੈ। ਜ਼ਿਲ੍ਹਾ ਹਸਪਤਾਲ ਅਤੇ ਮੈਡੀਕਲ ਕਾਲਜ ਜਬਲਪੁਰ ਤੱਕ ਗਰੀਨ ਕੋਰੀਡੋਰ ਬਣਾਇਆ ਗਿਆ ਹੈ ਤਾਂ ਜੋ ਮਜ਼ਦੂਰਾਂ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਜਾ ਸਕੇ।

 

PHOTOPHOTO

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੰਤਰੀ ਹਰਭਜਨ ਸਿੰਘ ETO ਦਾ ਬਾਜਵਾ ਨੂੰ ਮੋੜਵਾਂ ਜਵਾਬ

09 Feb 2026 3:29 PM

ਡੇਢ ਸਾਲ ਮਗਰੋਂ ਦੁਬਈ ਤੋਂ ਪਰਤੇ ਸ਼ਖ਼ਸ ਨੇ ਪਤਨੀ ਅਤੇ ਸਾਲ਼ੀ ਨਾਲ਼ ਆਹ ਕੀ ਕੀਤਾ ?

08 Feb 2026 2:08 PM

Lucky Oberoi ਦੇ ਕਤ.ਲ ਦੀ ਨਵੀਂ CCTV, ਹਮਲਾਵਰਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ, ਨੌਕਰ 'ਤੇ ਸ਼ੱਕ ਦੀ ਸੂਈ !

07 Feb 2026 2:09 PM

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM
Advertisement