ਭਾਪਜਾ-ਪੀਡੀਪੀ ਗਠਜੋੜ ਮਗਰੋਂ ਕਸ਼ਮੀਰ 'ਚ ਅਤਿਵਾਦ ਵਧਿਆ : ਰਾਹੁਲ ਗਾਂਧੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਚੇਨਈ : ਜੰਮੂ-ਕਸ਼ਮੀਰ 'ਚ ਅਤਿਵਾਦੀ ਘਟਨਾਵਾਂ ਨੂੰ ਲੈ ਕੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਨੇ ਪੀਡੀਪੀ ਅਤੇ ਭਾਰਤੀ ਜਨਤਾ...

Rahul Gandhi

ਚੇਨਈ : ਜੰਮੂ-ਕਸ਼ਮੀਰ 'ਚ ਅਤਿਵਾਦੀ ਘਟਨਾਵਾਂ ਨੂੰ ਲੈ ਕੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਨੇ ਪੀਡੀਪੀ ਅਤੇ ਭਾਰਤੀ ਜਨਤਾ ਪਾਰਟੀ ਦੇ ਗਠਜੋੜ ਨੂੰ ਕਸ਼ਮੀਰ ਘਾਟੀ 'ਚ ਅਤਿਵਾਦ ਵਧਣ ਦਾ ਕਾਰਨ ਦੱਸਿਆ ਹੈ। ਚੇਨਈ ਦੇ ਇੱਕ ਕਾਲਜ 'ਚ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਨੇ ਅਤਿਵਾਦ ਦੇ ਮੁੱਦੇ 'ਤੇ ਭਾਜਪਾ ਨੂੰ ਘੇਰਦਿਆਂ ਕਿਹਾ ਕਿ ਨਰਿੰਦਰ ਮੋਦੀ ਸਰਕਾਰ ਨੇ ਕਸ਼ਮੀਰ 'ਚ ਪੀਪਲਜ਼ ਡੈਮੋਕ੍ਰੇਟਿਕ ਪਾਰਟੀ ਨਾਲ ਗਠਜੋੜ ਕਰ ਕੇ ਵੱਡੀ ਗ਼ਲਤੀ ਕੀਤੀ ਸੀ।

ਰਾਹੁਲ ਗਾਂਧੀ ਮੁਤਾਬਕ ਦੋਵਾਂ ਪਾਰਟੀਆਂ ਦਾ ਗਠਜੋੜ ਹੋਣ ਕਾਰਨ ਜੰਮੂ-ਕਸ਼ਮੀਰ 'ਚ ਅੱਤਿਵਾਦ ਵਧਿਆ ਹੈ। ਰਾਹੁਲ ਨੇ ਕਿਹਾ ਕਿ ਪਾਕਿਸਤਾਨ ਅਤਿਵਾਦ ਰੋਕਣ ਵਾਲਾ ਨਹੀਂ ਹੈ। ਇਸ ਲਈ ਭਾਰਤ ਸਰਕਾਰ ਦੀ ਜ਼ਿੰਮੇਵਾਰੀ ਹੈ ਕਿ ਉਹ ਆਪਣੇ ਲੋਕਾਂ ਦੀ ਸੁਰੱਖਿਆ ਲਈ ਯੋਜਨਾਬੱਧ ਤਰੀਕੇ ਨਾਲ ਕੰਮ ਕਰੇ। ਪੁਲਵਾਮਾ 'ਚ ਸੀਆਰਪੀਐਫ ਕਾਫ਼ਲੇ 'ਤੇ ਆਤਮਘਾਤੀ ਹਮਲੇ 'ਤੇ ਰਾਹੁਲ ਨੇ ਕਿਹਾ ਕਿ ਸਵਾਲ ਇਹ ਨਹੀਂ ਹੈ ਕਿ 40 ਜਵਾਨਾਂ ਦੀ ਸ਼ਹਾਦਤ ਕਿਵੇਂ ਹੋਈ, ਅਸਲ ਮੁੱਦਾ ਇਹ ਹੈ ਕਿ ਉਨ੍ਹਾਂ ਦੀ ਜ਼ਿੰਦਗੀ ਬਚਾਈ ਜਾਣੀ ਚਾਹੀਦੀ ਸੀ।

ਰਾਹੁਲ ਦੇ ਕਿਹਾ ਕਿ 2004 ਤੋਂ 2014 ਵਿਚਕਾਰ ਕਸ਼ਮੀਰ 'ਚ ਅੱਤਵਾਦ ਕਾਫ਼ੀ ਘੱਟ ਗਿਆ ਸੀ, ਪਰ 2014 ਤੋਂ ਬਾਅਦ ਇਹ ਫਿਰ ਤੇਜ਼ੀ ਨਾਲ ਵੱਧ ਗਿਆ।