ਕੋਰੋਨਾ ਵਾਇਰਸ ਕਾਰਨ ਅਕਾਲੀ ਦਲ ਦੀਆਂ ਸਾਰੀਆਂ ਰੈਲੀਆਂ ਅਤੇ ਮੀਟਿੰਗਾਂ ਰੱਦ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਨਵੀਆਂ ਤਰੀਕਾਂ ਦਾ ਐਲਾਨ 13 ਅਪ੍ਰੈਲ ਤੋਂ ਬਾਅਦ ਹੋਵੇਗਾ

Photo

ਚੰਡੀਗੜ੍ਹ: ਕੋਰੋਨਾ ਵਾਇਰਸ ਦੇ ਖ਼ਤਰੇ ਨੂੰ ਮੁੱਖ ਰਖਦਿਆਂ ਅਤੇ ਸਰਕਾਰੀ ਤੌਰ 'ਤੇ ਜਾਰੀ ਹਦਾਇਤਾ ਅਨੁਸਾਰ ਸ਼੍ਰੋਮਣੀ ਅਕਾਲੀ ਦਲ (ਬ) ਨੇ ਅਪਣੀਆਂ ਸਾਰੀਆਂ ਰੈਲੀਆਂ ਦਾ ਪ੍ਰੋਗਰਾਮ ਰੱਦ ਕਰ ਦਿਤਾ ਹੈ। ਰੈਲੀਆਂ ਤੋਂ ਇਲਾਵਾ ਜ਼ਿਲ੍ਹਾ ਪਧਰੀ ਮੀਟਿੰਗਾ ਜੋ ਮੁੱਖ ਦਫ਼ਤਰ ਵਿਖੇ 14,17,18 ਅਤੇ 19 ਮਾਰਚ ਨੂੰ ਰੱਖੀਆਂ ਗਈਆਂ ਸਨ, ਉਹ ਵੀ ਰੱਦ ਕਰ ਦਿਤੀਆਂ ਗਈਆਂ ਹਨ।

ਪਾਰਟੀ ਨੇ ਜ਼ਿਲ੍ਹਾ ਗੁਰਦਾਸਪੁਰ ਅਤੇ ਪਠਾਨਕੋਟ ਵਿਚ ਵੀ ਰੈਲੀਆਂ ਰੱਖੀਆਂ ਸਨ ਉਹ ਵੀ ਰੱਦ ਹੋ ਗਈਆਂ ਹਨ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀਆਂ ਹਦਾਇਤਾਂ ਅਨੁਸਾਰ 13 ਅਪ੍ਰੈਲ ਤੋਂ ਬਾਅਦ ਹਾਲਾਤ ਦਾ ਜਾਇਜ਼ਾ ਲੈ ਕੇ ਰੈਲੀਆਂ ਅਤੇ ਮੀਟਿੰਗਾਂ ਲਈ ਨਵੀਆਂ ਤਰੀਕਾਂ ਦਾ ਐਲਾਨ ਹੋਵੇਗਾ।

ਅੰਮ੍ਰਿਤਸਰ ਹਵਾਈ ਅੱਡੇ 'ਤੇ ਮਿਲੇ ਸ਼ੱਕੀ ਵਿਅਕਤੀ 'ਚ ਕੋਰੋਨਾ ਵਾਇਰਸ ਦੇ ਲੱਛਣ

ਰਾਜਾਸਾਂਸੀ: ਰੋਜ਼ਾਨਾ ਕੋਈ ਨਾ ਕੋਈ ਵਿਅਕਤੀ ਕੋਰੋਨਾ ਵਾਇਰਸ ਦੀ ਲਪੇਟ 'ਚ ਜਾ ਰਿਹਾ ਹੈ। ਤਾਜ਼ਾ ਮਾਮਲੇ 'ਚ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਕੋਰੋਨਾ ਵਾਇਰਸ ਦਾ ਦੂਜੇ ਸ਼ੱਕੀ ਵਿਅਕਤੀ ਦੇ ਮਿਲਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।

ਜਾਣਕਾਰੀ ਅਨੁਸਾਰ ਦੁਬਈ ਤੋਂ ਅੰਮ੍ਰਿਤਸਰ ਹਵਾਈ ਅੱਡੇ ਪੁੱਜੀ ਸਪਾਈਸ ਜੈੱਟ ਦੀ ਉਡਾਣ ਰਾਹੀਂ ਇਕ ਯਾਤਰੀ 'ਚ ਕੋਰੋਨਾ ਵਾਇਰਸ ਦੇ ਲੱਛਣ ਹੋਣ ਦਾ ਸ਼ੱਕ ਪ੍ਰਗਟਾਇਆ ਗਿਆ ਹੈ। ਦੁਬਈ ਤੋਂ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ਪੁੱਜੇ ਯਾਤਰੀ ਨੂੰ ਸਿਹਤ ਵਿਭਾਗ ਵਲੋਂ 108 ਐਂਬੁਲੈਂਸ ਗੱਡੀ ਰਾਹੀਂ ਅਗਲੇਰੀ ਜਾਂਚ ਲਈ ਸ੍ਰੀ ਗੁਰੂ ਨਾਨਕ ਦੇਵ ਹਸਪਤਾਲ ਅੰਮ੍ਰਿਤਸਰ ਵਿਖੇ ਦਾਖ਼ਲ ਕਰਵਾਇਆ ਗਿਆ ਹੈ।

ਜਾਣਕਾਰੀ ਮੁਤਾਬਕ ਡਾਕਟਰਾਂ ਵਲੋਂ ਮਰੀਜ਼ ਦੀ ਮੁੱਢਲੀ ਸਿਹਤ ਜਾਂਚ ਕਰ ਕੇ ਟੈਸਟਿੰਗ ਦੀ ਪ੍ਰਕਿਰਿਆ ਆਰੰਭ ਕਰ ਦਿਤੀ ਗਈ ਹੈ। ਮਰੀਜ਼ ਦੇ ਬਲੱਡ ਦੇ ਸੈਂਪਲ ਲੈ ਕੇ ਜਾਂਚ ਲਈ ਭੇਜ ਦਿਤੇ ਗਏ ਹਨ ਅਤੇ ਮਰੀਜ਼ ਨੂੰ ਸਖ਼ਤ ਨਿਗਰਾਨੀ ਹੇਠ ਰਖਿਆ ਗਿਆ ਹੈ।