ਕਸ਼ਮੀਰ ਦੇ ਸ਼ੋਪੀਆਂ ਤੋਂ ਅੱਤਵਾਦੀ ਸੰਗਠਨ ਹਿਜ਼ਬੁਲ ਮੁਜਾਹਿਦੀਨ ਨਾਲ ਸਬੰਧਤ ਸੱਤ ਮੈਂਬਰ ਗ੍ਰਿਫਤਾਰ
ਪੁਲਿਸ ਅਨੁਸਾਰ ਫੜੇ ਗਏ ਲੋਕਾਂ ਕੋਲੋਂ ਇਤਰਾਜ਼ਯੋਗ ਸਮੱਗਰੀ ਬਰਾਮਦ ਕੀਤੀ ਗਈ ਹੈ।
Army
ਸ੍ਰੀਨਗਰ: ਜੰਮੂ ਕਸ਼ਮੀਰ ਦੇ ਸ਼ੋਪੀਆਂ ਜ਼ਿਲੇ ਤੋਂ ਅੱਤਵਾਦੀ ਸੰਗਠਨ ਹਿਜ਼ਬੁਲ ਮੁਜਾਹਿਦੀਨ ਨਾਲ ਸਬੰਧਤ ਸੱਤ ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਪੁਲਿਸ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ। ਪੁਲਿਸ ਨੇ ਟਵੀਟ ਕੀਤਾ ਕਿ ਸ਼ੋਪੀਆਂ ਪੁਲਿਸ ਨੇ ਅੱਤਵਾਦੀ ਸੰਗਠਨ ਹਿਜ਼ਬੁਲ ਮੁਜਾਹਿਦੀਨ ਲਈ ਕੰਮ ਕਰ ਰਹੇ ਸੱਤ ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਅਨੁਸਾਰ ਫੜੇ ਗਏ ਲੋਕਾਂ ਕੋਲੋਂ ਇਤਰਾਜ਼ਯੋਗ ਸਮੱਗਰੀ ਬਰਾਮਦ ਕੀਤੀ ਗਈ ਹੈ। ਪੁਲਿਸ ਨੇ ਦੱਸਿਆ ਕਿ ਐਫਆਈਆਰ ਦਰਜ ਕਰ ਲਈ ਗਈ ਹੈ ਅਤੇ ਜਾਂਚ ਜਾਰੀ ਹੈ।