ਅੰਡੇਮਾਨ ਨਿਕੋਬਾਰ ਦੀਪ ਸਮੂਹ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
ਰਿਕਟਰ ਪੈਮਾਨੇ 'ਤੇ 4.1 ਮਾਪੀ ਗਈ ਤੀਬਰਤਾ
Earthquake
ਨਵੀਂ ਦਿੱਲੀ: ਅੰਡੇਮਾਨ ਅਤੇ ਨਿਕੋਬਾਰ ਦੀਪ 'ਤੇ ਅੱਜ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਟਾਪੂ 'ਤੇ ਡਿਗਲੀਪੁਰ ਤੋਂ 225 ਕਿਲੋਮੀਟਰ ਉੱਤਰ-ਪੂਰਬ 'ਚ ਆਇਆ। ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ ਤੋਂ ਮਿਲੀ ਜਾਣਕਾਰੀ ਮੁਤਾਬਕ ਭੂਚਾਲ ਸਵੇਰੇ 8:58 ਵਜੇ ਆਇਆ।
ਹਾਲਾਂਕਿ ਭੂਚਾਲ ਦੀ ਤੀਬਰਤਾ ਜ਼ਿਆਦਾ ਨਹੀਂ ਸੀ ਪਰ ਸਿਰਫ ਹਲਕੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ 'ਤੇ ਇਸ ਦੀ ਤੀਬਰਤਾ 4.1 ਦਰਜ ਕੀਤੀ ਗਈ ਹੈ। ਭੂਚਾਲ ਕਾਰਨ ਕਿਸੇ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਸੂਚਨਾ ਨਹੀਂ ਹੈ।
ਜ਼ਿਕਰਯੋਗ ਹੈ ਕਿ ਭੂਚਾਲ ਦੇ ਝਟਕੇ ਪਿਛਲੇ ਮਹੀਨੇ ਅੰਡੇਮਾਨ ਅਤੇ ਨਿਕੋਬਾਰ ਦੀਪ ਸਮੂਹ ਵਿੱਚ ਵੀ ਮਹਿਸੂਸ ਕੀਤੇ ਗਏ ਸਨ। ਭੂਚਾਲ ਟਾਪੂ ਦੇ ਕੈਂਪਬੈਲ ਬੇ ਵਿੱਚ ਆਇਆ ਸੀ। ਹਾਲਾਂਕਿ ਉਦੋਂ ਵੀ ਭੂਚਾਲ ਦੀ ਤੀਬਰਤਾ ਜ਼ਿਆਦਾ ਨਹੀਂ ਸੀ। ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ ਮੁਤਾਬਕ ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 4.4 ਸੀ।