ਦਿੱਲੀ ਦੇ ਵਿਧਾਇਕਾਂ ਦੀ ਤਨਖ਼ਾਹ ਵਿਚ 66% ਵਾਧਾ, 12 ਸਾਲ ਬਾਅਦ ਵਧਾਈ ਗਈ ਤਨਖਾਹ
ਵਿਧਾਇਕਾਂ ਨੂੰ ਪਹਿਲਾਂ 54,000 ਰੁਪਏ ਦੀ ਬਜਾਏ ਹੁਣ ਕੁੱਲ 90,000 ਰੁਪਏ ਪ੍ਰਤੀ ਮਹੀਨਾ ਤਨਖਾਹ ਮਿਲੇਗੀ।
ਨਵੀਂ ਦਿੱਲੀ: ਬਜਟ ਤੋਂ ਪਹਿਲਾਂ ਦਿੱਲੀ ਦੇ ਵਿਧਾਇਕਾਂ ਦੀਆਂ ਤਨਖ਼ਾਹਾਂ ਅਤੇ ਭੱਤਿਆਂ ਵਿਚ ਵਾਧੇ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਇਸ ਤਹਿਤ ਵਿਧਾਇਕਾਂ ਦੀ 66 ਫੀਸਦੀ ਤਨਖਾਹ ਵਧਾਈ ਗਈ ਹੈ। ਵਿਧਾਇਕਾਂ ਨੂੰ ਪਹਿਲਾਂ 54,000 ਰੁਪਏ ਦੀ ਬਜਾਏ ਹੁਣ ਕੁੱਲ 90,000 ਰੁਪਏ ਪ੍ਰਤੀ ਮਹੀਨਾ ਤਨਖਾਹ ਮਿਲੇਗੀ।
ਇਹ ਵੀ ਪੜ੍ਹੋ: ਲੁਧਿਆਣਾ 'ਚ ਤੇਜ਼ ਰਫਤਾਰ ਟਰਾਲੇ ਨੇ ਮੋਟਰਸਾਈਕਲ ਸਵਾਰਾਂ ਨੂੰ ਕੁਚਲਿਆ, ਦੋਵਾਂ ਦੀ ਮੌਤ
ਪ੍ਰਸਤਾਵ ਨੂੰ ਰਾਸ਼ਟਰਪਤੀ ਦੀ ਮਨਜ਼ੂਰੀ ਮਿਲਣ ਤੋਂ ਬਾਅਦ ਕਾਨੂੰਨ, ਨਿਆਂ ਅਤੇ ਵਿਧਾਨਿਕ ਮਾਮਲਿਆਂ ਦੇ ਵਿਭਾਗ ਨੇ ਤਨਖਾਹ ਵਾਧੇ ਲਈ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਹੁਣ ਮੁੱਖ ਮੰਤਰੀ, ਮੰਤਰੀ, ਵਿਧਾਨ ਸਭਾ ਸਪੀਕਰ ਅਤੇ ਵਿਰੋਧੀ ਧਿਰ ਦੇ ਨੇਤਾ ਨੂੰ ਤਨਖ਼ਾਹ ਅਤੇ ਭੱਤਿਆਂ ਸਮੇਤ ਕੁੱਲ 1.70 ਲੱਖ ਰੁਪਏ ਪ੍ਰਤੀ ਮਹੀਨਾ ਮਿਲਣਗੇ, ਜਦਕਿ ਪਹਿਲਾਂ 72 ਹਜ਼ਾਰ ਰੁਪਏ ਮਿਲਦੇ ਸਨ। ਪਿਛਲੇ ਸਾਲ 4 ਜੁਲਾਈ 2022 ਨੂੰ ਦਿੱਲੀ ਅਸੈਂਬਲੀ ਵਿਚ ਇਸ ਸਬੰਧੀ ਪ੍ਰਸਤਾਵ ਪਾਸ ਕੀਤਾ ਗਿਆ ਸੀ।
ਇਹ ਵੀ ਪੜ੍ਹੋ: ਫੈਕਟਰੀ 'ਚ ਲੋਹਾ ਪਿਘਲਾ ਰਹੇ ਮਜ਼ਦੂਰਾਂ ਨਾਲ ਵਾਪਰਿਆ ਵੱਡਾ ਹਾਦਸਾ, 2 ਦੀ ਮੌਤ ਤੇ ਤਿੰਨ ਗੰਭੀਰ ਜ਼ਖ਼ਮੀ
ਦਿੱਲੀ ਦੇ ਵਿਧਾਇਕਾਂ ਦੀ ਤਨਖਾਹ 12 ਸਾਲ ਬਾਅਦ ਵਧਾਈ ਗਈ ਹੈ। ਵਿਭਾਗ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ ਸਾਰੇ 70 ਵਿਧਾਇਕਾਂ ਲਈ ਇਹ ਵਧੀ ਹੋਈ ਤਨਖਾਹ ਵਿਵਸਥਾ 14 ਫਰਵਰੀ 2023 ਤੋਂ ਲਾਗੂ ਹੋਵੇਗੀ। ਪਿਛਲੇ ਸਾਲ 4 ਜੁਲਾਈ ਨੂੰ ਦਿੱਲੀ ਵਿਧਾਨ ਸਭਾ 'ਚ ਪੰਜ ਵੱਖ-ਵੱਖ ਬਿੱਲ ਪਾਸ ਕਰਨ ਤੋਂ ਬਾਅਦ ਮੁੱਖ ਮੰਤਰੀ, ਮੰਤਰੀਆਂ, ਵਿਧਾਇਕਾਂ, ਚੀਫ਼ ਵ੍ਹਿਪ, ਸਪੀਕਰ ਅਤੇ ਵਿਰੋਧੀ ਧਿਰ ਦੇ ਨੇਤਾ ਸਮੇਤ ਸਾਰਿਆਂ ਦੀ ਤਨਖ਼ਾਹ ਵਧਾਉਣ ਦਾ ਪ੍ਰਸਤਾਵ ਗ੍ਰਹਿ ਮੰਤਰਾਲੇ ਨੂੰ ਭੇਜਿਆ ਗਿਆ ਸੀ |ਪ੍ਰਸਤਾਵ 'ਤੇ ਵਿਚਾਰ ਕਰਨ ਤੋਂ ਬਾਅਦ ਰਾਸ਼ਟਰਪਤੀ ਨੇ 14 ਫਰਵਰੀ ਨੂੰ ਇਸ ਨੂੰ ਮਨਜ਼ੂਰੀ ਦੇ ਦਿੱਤੀ ਹੈ, ਜਿਸ ਤੋਂ ਬਾਅਦ ਵਿਧਾਇਕਾਂ ਦੀ ਤਨਖਾਹ 'ਚ ਕਰੀਬ 66 ਫੀਸਦੀ ਦਾ ਵਾਧਾ ਹੋਇਆ ਹੈ।
ਇਹ ਵੀ ਪੜ੍ਹੋ: ਚੀਨ: ਚੌਥੀ ਮੰਜ਼ਿਲ ਤੋਂ ਡਿੱਗਿਆ ਬੱਚਾ, ਰਾਹਗੀਰ ਨੇ ਪਾਈਪ 'ਤੇ ਚੜ੍ਹ ਕੇ ਬਚਾਈ ਬੱਚੇ ਦੀ ਜਾਨ
ਹੁਣ ਤੱਕ ਉਹਨਾਂ ਦੀ ਮੁੱਢਲੀ ਤਨਖਾਹ 12 ਹਜ਼ਾਰ ਰੁਪਏ ਸੀ, ਜਿਸ ਨੂੰ ਵਧਾ ਕੇ 30 ਹਜ਼ਾਰ ਕਰ ਦਿੱਤਾ ਗਿਆ ਹੈ। ਰੋਜ਼ਾਨਾ ਭੱਤਾ ਵੀ 1000 ਰੁਪਏ ਤੋਂ ਵਧਾ ਕੇ 1500 ਰੁਪਏ ਕਰ ਦਿੱਤਾ ਗਿਆ ਹੈ। ਮੁੱਖ ਮੰਤਰੀ, ਮੰਤਰੀਆਂ, ਵਿਧਾਨ ਸਭਾ ਸਪੀਕਰ ਅਤੇ ਵਿਰੋਧੀ ਧਿਰ ਦੇ ਨੇਤਾ ਦੀ ਬੇਸਿਕ ਤਨਖਾਹ ਵਧਾ ਕੇ 60,000 ਰੁਪਏ ਕਰ ਦਿੱਤੀ ਗਈ ਹੈ, ਜੋ ਪਹਿਲਾਂ 18,000 ਰੁਪਏ ਸੀ। ਵਿਧਾਇਕਾਂ ਨੂੰ ਸਾਲਾਨਾ 1 ਲੱਖ ਰੁਪਏ ਦਾ ਯਾਤਰਾ ਭੱਤਾ ਮਿਲੇਗਾ, ਜੋ ਪਹਿਲਾਂ 50,000 ਰੁਪਏ ਸੀ। ਇੰਨਾ ਹੀ ਨਹੀਂ ਵਿਧਾਇਕਾਂ ਨੂੰ ਹਰ ਟਰਮ 'ਚ ਲੈਪਟਾਪ, ਪ੍ਰਿੰਟਰ ਅਤੇ ਮੋਬਾਈਲ ਖਰੀਦਣ ਲਈ ਇਕ ਲੱਖ ਰੁਪਏ ਵੀ ਮਿਲਣਗੇ।