ਕਰਨਾਟਕ 'ਚ ਭਾਜਪਾ ਵਿਧਾਇਕ ਨੇ ਉਡਾਈਆਂ ਲੌਕਡਾਊਨ ਦੀਆਂ ਧੱਜੀਆਂ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਕੋਰੋਨਾ ਵਾਇਰਸ ਦੇ ਚਲਦਿਆਂ ਜਿੱਥੇ ਇਕ ਪਾਸੇ ਮੋਦੀ ਸਰਕਾਰ ਵੱਲੋਂ ਦੇਸ਼ ਭਰ ਵਿਚ ਲੌਕਡਾਊਨ ਲਾਗੂ ਕੀਤਾ ਗਿਆ ਹੈ 

file photo

 ਨਵੀਂ ਦਿੱਲੀ :ਕੋਰੋਨਾ ਵਾਇਰਸ ਦੇ ਚਲਦਿਆਂ ਜਿੱਥੇ ਇਕ ਪਾਸੇ ਮੋਦੀ ਸਰਕਾਰ ਵੱਲੋਂ ਦੇਸ਼ ਭਰ ਵਿਚ ਲੌਕਡਾਊਨ ਲਾਗੂ ਕੀਤਾ ਗਿਆ ਹੈ ਅਤੇ ਲੋਕਾਂ ਨੂੰ ਅਪਣੇ ਘਰਾਂ ਵਿਚ ਰਹਿਣ ਦੀ ਅਪੀਲ ਕੀਤੀ ਜਾ ਰਹੀ ਹੈ ਉਥੇ ਹੀ ਕੁੱਝ ਭਾਜਪਾ ਵਿਧਾਇਕ ਇਸ ਲੌਕਡਾਊਨ ਦੀਆਂ ਧੱਜੀਆਂ ਉਡਾਉਣ ਵਿਚ ਲੱਗੇ ਹੋਏ ਨੇ।

ਤਸਵੀਰਾਂ ਕਰਨਾਟਕ ਵਿਚ ਟੁਮਕੁਰ ਜ਼ਿਲ੍ਹੇ ਦੇ ਤੁਰੂਵੇਕੇਰ ਇਲਾਕੇ ਦੀਆਂ ਨੇ, ਜਿੱਥੇ ਭਾਜਪਾ ਦੇ ਵਿਧਾਇਕ ਐਮ ਜੈਰਾਮ ਨੇ ਲੌਕਡਾਊਨ ਦੀ ਪ੍ਰਵਾਹ ਨਾ ਕਰਦੇ ਹੋਏ ਅਪਣਾ ਜਨਮ ਦਿਨ ਧੂਮਧਾਮ ਨਾਲ ਮਨਾਇਆ, ਜਿਸ ਵਿਚ ਵੱਡੀ ਗਿਣਤੀ ਵਿਚ ਲੋਕ ਸ਼ਾਮਲ ਹੋਏ।

 

 

ਭਾਜਪਾ ਵਿਧਾਇਕ ਨੇ ਸਾਰਿਆਂ ਦੇ ਨਾਲ ਕੇਕ ਹੀ ਨਹੀਂ ਕੱਟਿਆ ਬਲਕਿ ਅਪਣੇ ਸਾਰੇ ਸਮਰਥਕਾਂ ਨੂੰ ਬਿਰਆਨੀ ਵੀ ਖੁਆਈ। ਖ਼ਾਸ ਗੱਲ ਇਹ ਵੀ ਹੈ ਕਿ ਵਿਧਾਇਕ ਨੇ ਖ਼ੁਦ ਅਪਣੇ ਹੱਥਾਂ ਵਿਚ ਦਸਤਾਨੇ ਪਹਿਨੇ ਹੋਏ ਸਨ।

ਕਰਨਾਟਕ ਦੀ ਗੱਲ ਕਰੀਏ ਤਾਂ ਸ਼ੁੱਕਰਵਾਰ ਨੂੰ ਇੱਥੇ ਕੋਰੋਨਾ ਵਾਇਰਸ ਦੇ 10 ਨਵੇਂ ਮਾਮਲੇ ਸਾਹਮਣੇ ਆਉਣ ਦੇ ਨਾਲ ਸੂਬੇ ਵਿਚ ਇਸ ਮਹਾਂਮਾਰੀ ਦੇ ਮਰੀਜ਼ਾਂ ਦੀ ਗਿਣਛੀ 200 ਦੇ ਪਾਰ ਹੋ ਗਈ।

ਸਿਹਤ ਵਿਭਾਗ ਦਾ ਕਹਿਣਾ ਕਿ 10 ਅਪ੍ਰੈਲ ਨੂੰ ਸ਼ਾਮ 5 ਵਜੇ ਤਕ ਸੂਬੇ ਵਿਚ ਕੋਵਿਡ-19 ਦੇ ਕੁੱਲ 207 ਮਾਮਲਿਆਂ ਦੀ ਪੁਸ਼ਟੀ ਹੋ ਚੁੱਕੀ ਹੈ। ਇਸ ਤੋਂ ਇਲਾਵਾ 6 ਲੋਕਾਂ ਦੀ ਮੌਤ ਹੋ ਗਈ ਜਦਕਿ 34 ਲੋਕਾਂ ਨੂੰ ਹਸਪਤਾਲਾਂ ਤੋਂ ਛੁੱਟੀ ਦਿੱਤੀ ਜਾ ਚੁੱਕੀ ਹੈ।

ਇਸ ਤੋਂ ਪਹਿਲਾਂ ਉਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਅਦਿੱਤਿਆਨਾਥ ਨੇ ਵੀ ਉਸ ਸਮੇਂ ਲਾਕਡਾਊਨ ਦੀ ਉਲੰਘਣਾ ਕੀਤੀ ਸੀ, ਜਦੋਂ ਉਨ੍ਹਾਂ ਨੇ ਲਾਕਡਾਊਨ ਦੀ ਪ੍ਰਵਾਹ ਨਾ ਕਰਦੇ ਹੋਏ ਆਯੁੱਧਿਆ ਵਿਚ ਰਾਮਲੱਲਾ ਦੀ ਸਥਾਪਨਾ ਕਰ ਦਿੱਤੀ ਸੀ। ਇਸ ਮੌਕੇ ਉਨ੍ਹਾਂ ਨਾਲ ਵੱਡੀ ਗਿਣਤੀ ਵਿਚ ਉਨ੍ਹਾਂ ਦੇ ਸਮਰਥਕ ਮੌਜੂਦ ਸਨ।

ਦੱਸ ਦੇਈਏ ਕਿ ਦੇਸ਼ ਵਿਚ ਕੋਰੋਨਾ ਵਾਇਰਸ ਦੀ ਮਹਾਂਮਾਰੀ ਨੂੰ ਰੋਕਣ ਲਈ ਕੇਂਦਰ ਸਰਕਾਰ ਨੇ ਪੂਰੇ ਦੇਸ਼ ਵਿਚ ਲੌਕਡਾਊਨ ਕੀਤਾ ਹੋਇਆ ਹੈ  ਜੋ 14 ਅਪ੍ਰੈਲ ਤਕ ਜਾਰੀ ਰਹੇਗਾ। ਹਾਲਾਂਕਿ ਬਿਮਾਰੀ ਦੀ ਭਿਆਨਕਤਾ ਨੂੰ ਦੇਖਦੇ ਹੋਏ ਕੁੱਝ ਸੂਬੇ ਇਸ ਨੂੰ ਆਪਣੇ ਤੌਰ 'ਤੇ ਅੱਗੇ 30 ਅਪ੍ਰੈਲ ਤਕ ਵਧਾ ਚੁੱਕੇ ਨੇ ਪਰ ਜੇਕਰ ਭਾਜਪਾ ਨੇਤਾ ਹੀ ਇੰਝ ਲੌਕਡਾਊਨ ਦੀਆਂ ਧੱਜੀਆਂ ਉਡਾਉਂਦੇ ਰਹੇ ਤਾਂ ਕੀ ਹੋਵੇਗਾ?

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।