ਕੱਲ ਸਵੇਰੇ 10 ਵਜੇ ਦੇਸ਼ ਨੂੰ ਸੰਬੋਧਨ ਕਰਨਗੇ ਪੀਐਮ ਮੋਦੀ, ਕਰ ਸਕਦੇ ਹਨ ਇਹ ਐਲਾਨ

ਏਜੰਸੀ

ਖ਼ਬਰਾਂ, ਰਾਸ਼ਟਰੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ 14 ਅਪ੍ਰੈਲ ਦੀ ਸਵੇਰ ਨੂੰ 10 ਵਜੇ ਰਾਸ਼ਟਰ ਨੂੰ ਸੰਬੋਧਨ ਕਰਨਗੇ।

Photo

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ 14 ਅਪ੍ਰੈਲ ਦੀ ਸਵੇਰ ਨੂੰ 10 ਵਜੇ ਰਾਸ਼ਟਰ ਨੂੰ ਸੰਬੋਧਨ ਕਰਨਗੇ। ਸੰਭਾਵਨਾ ਜਤਾਈ ਜਾ ਰਹੀ ਹੈ ਕਿ ਉਹ ਕੋਰੋਨਾ ਵਾਇਰਸ ਦੇ ਮੱਦੇਨਜ਼ਰ ਲੌਕਡਾਊਨ ਵਧਾਉਣ ਨੂੰ ਲੈ ਕੇ ਐਲਾਨ ਕਰ ਸਕਦੇ ਹਨ।

ਦੇਸ਼ ਵਿਆਪੀ ਲੌਕਡਾਊਨ ਨੂੰ ਵਧਾਉਣ ਲਈ ਸ਼ਨੀਵਾਰ ਨੂੰ ਹੋਈ ਅਹਿਮ ਬੈਠਕ ਵਿਚ ਜ਼ਿਆਦਾਤਰ  ਸੂਬਿਆਂ ਨੇ ਪੀਐਮ ਮੋਦੀ ਨੂੰ ਅਪੀਲ ਕੀਤੀ ਸੀ ਕਿ ਦੋ ਹਫ਼ਤੇ ਦਾ ਲੌਕਡਾਊਨ ਵਧਾਇਆ ਜਾਵੇ, ਜਿਸ ਤੋਂ ਬਾਅਦ ਕੇਂਦਰ ਸਰਕਾਰ ਇਸ ਮੁੱਦੇ ‘ਤੇ ਵਿਚਾਰ ਕਰ ਰਹੀ ਹੈ।

ਭਾਰਤ ਵਿਚ ਕੋਰੋਨਾ ਵਾਇਰਸ ਸੰਕਟ ਤੋਂ ਨਜਿੱਠਣ ਲਈ ਜਾਰੀ ਕੋਸ਼ਿਸ਼ਾਂ ਦੇ ਵਿਚਕਾਰ ਪੀਐਮ ਮੋਦੀ ਨੇ ਸ਼ਨੀਵਾਰ ਨੂੰ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਵੀਡੀਓ ਕਾਨਫਰੰਸਿੰਗ ਜ਼ਰੀਏ ਚਰਚਾ ਕੀਤੀ ਸੀ। ਪ੍ਰਧਾਨ ਮੰਤਰੀ ਨੇ ਇਸ ਦੌਰਾਨ ਮੁੱਖ ਤੌਰ ‘ਤੇ ਮੁੱਖ ਮੰਤਰੀਆਂ ਦੇ ਸੁਝਾਅ ਲਏ ਕਿ ਕੋਰੋਨਾ ਦੇ ਪ੍ਰਭਾਵ ਨੂੰ ਰੋਕਣ ਲਈ 21 ਦਿਨਾਂ ਦੇ ਲੌਕਡਾਊਨ ਨੂੰ 14 ਅਪ੍ਰੈਲ ਤੋਂ ਅੱਗੇ ਵਧਾਇਆ ਜਾਵੇ ਜਾਂ ਨਹੀਂ।

ਜ਼ਿਕਰਯੋਗ ਹੈ ਕਿ ਪੀਐਮ ਮੋਦੀ ਨੇ 24 ਮਾਰਚ 21 ਦਿਨਾਂ ਦੇ ਲੌਕਡਾਊਨ ਦਾ ਐਲਾਨ ਕੀਤਾ ਸੀ, ਜਿਸ ਦੀ ਮਿਆਦ 14 ਅਪ੍ਰੈਲ ਨੂੰ ਖਤਮ ਹੋਣ ਵਾਲੀ ਹੈ। ਇਸ ਤੋਂ ਪਹਿਲਾਂ ਪੀਐਮ ਮੇਦੀ ਦੇ ਲੌਕਡਾਊਨ ਦੀ ਮਿਆਦ ਨੂੰ ਵਧਾਉਣ ਦਾ ਐਲਾਨ ਕਰਨ ਦੀ ਸੰਭਾਵਨਾ ਹੈ।

ਪੰਜਾਬ, ਪੱਛਮੀ ਬੰਗਾਲ, ਤੇਲੰਗਾਨਾ, ਮਹਾਰਾਸ਼ਟਰ ਅਤੇ ਓਡੀਸ਼ਾ ਪਹਿਲਾਂ ਵੀ ਅਪਣੇ ਸੂਬਿਆਂ ਵਿਚ ਲੌਕਡਾਊਨ ਵਧਾ ਚੁੱਕੇ ਹਨ।ਦੱਸ ਦਈਏ ਕਿ ਭਾਰਤ ਵਿਚ ਕਰੋਨਾ ਵਾਇਰਸ ਕਾਫੀ ਤੇਜ਼ੀ ਨਾਲ ਵਧਦਾ ਜਾ ਰਿਹਾ ਹੈ। ਹੁਣ ਤੱਕ ਦੇਸ਼ ਵਿਚ 9000 ਤੋਂ ਵੱਧ ਲੋਕ ਇਸ ਵਾਇਰਸ ਦੀ ਲਪੇਟ ਵਿਚ ਆ ਚੁੱਕੇ ਹਨ। 

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।