Himachal Bus Overturned News: ਹਿਮਾਚਲ 'ਚ ਪਹਾੜੀ ਨਾਲ ਟਕਰਾਉਣ ਤੋਂ ਬਾਅਦ ਪਲਟੀ ਸਵਾਰੀਆਂ ਨਾਲ ਭਰੀ ਬੱਸ
Himachal Bus Overturned News: 30 ਲੋਕ ਹੋਏ ਜ਼ਖ਼ਮੀ
Himachal Bus Overturned News in punjabi
ਹਿਮਾਚਲ ਪ੍ਰਦੇਸ਼ ਦੇ ਮੰਡੀ ਵਿਚ ਅੱਜ ਵੱਡਾ ਹਾਦਸਾ ਵਾਪਰਿਆ ਹੈ। ਇਥੇ ਸਵਾਰੀਆਂ ਨਾਲ ਭਰੀ ਬੱਸ ਪਲਟ ਗਈ। ਹਾਦਸੇ ਵਿਚ ਸਵਾਰੀਆਂ ਨੂੰ ਗੰਭੀਰ ਸੱਟਾਂ ਲ਼ੱਗੀਆਂ ਹਨ। ਜਾਣਕਾਰੀ ਅਨੁਸਾਰ ਐਤਵਾਰ ਸਵੇਰੇ 4:00 ਵਜੇ ਕੀਰਤਪੁਰ-ਮਨਾਲੀ ਚਾਰ ਮਾਰਗੀ 'ਤੇ ਚਾਰ ਮੀਲ ਨੇੜੇ ਇੱਕ ਲਗਜ਼ਰੀ ਟੂਰਿਸਟ ਬੱਸ ਪਲਟ ਜਾਣ ਕਾਰਨ 31 ਸੈਲਾਨੀ ਜ਼ਖ਼ਮੀ ਹੋ ਗਏ। ਇਹ ਬੱਸ ਸੈਲਾਨੀਆਂ ਨੂੰ ਕਸੋਲ (ਕੁੱਲੂ-ਮਨਾਲੀ) ਵੱਲ ਲੈ ਜਾ ਰਹੀ ਸੀ।
ਮੁੱਢਲੀ ਜਾਣਕਾਰੀ ਅਨੁਸਾਰ, ਬੱਸ ਵਿੱਚ ਕੁੱਲ 38 ਲੋਕ ਸਵਾਰ ਸਨ, ਜਿਨ੍ਹਾਂ ਵਿੱਚ ਡਰਾਈਵਰ ਅਤੇ ਕੰਡਕਟਰ ਵੀ ਸ਼ਾਮਲ ਸਨ। ਇਸ ਹਾਦਸੇ ਵਿੱਚ 31 ਯਾਤਰੀ ਜ਼ਖ਼ਮੀ ਹੋ ਗਏ।
ਇਨ੍ਹਾਂ ਵਿੱਚੋਂ ਦੋ ਯਾਤਰੀਆਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ ਅਤੇ ਉਨ੍ਹਾਂ ਨੂੰ ਬਿਹਤਰ ਇਲਾਜ ਲਈ ਨੇਰਚੌਕ ਮੈਡੀਕਲ ਕਾਲਜ ਰੈਫ਼ਰ ਕਰ ਦਿੱਤਾ ਗਿਆ ਹੈ।
ਸਾਗਰ ਚੰਦਰ, ਏਐਸਪੀ ਮੰਡੀ ਅਨੁਸਾਰ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਹਾਦਸੇ ਦਾ ਮੁੱਖ ਕਾਰਨ ਤੇਜ਼ ਰਫ਼ਤਾਰ ਹੋ ਸਕਦੀ ਹੈ।