PM Narendra Modi: PM ਮੋਦੀ ਨੇ ਵਿਸਾਖੀ ਦੀਆਂ ਦਿੱਤੀਆਂ ਵਧਾਈਆਂ, ਜਲ੍ਹਿਆਂਵਾਲਾ ਬਾਗ ਦੇ ਸ਼ਹੀਦਾਂ ਨੂੰ ਵੀ ਦਿੱਤੀ ਸ਼ਰਧਾਂਜਲੀ
ਪੂਰੇ ਦੇਸ਼ ਵਿਚ ਵਿਸਾਖੀ ਦੀ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ ਜਾ ਰਿਹਾ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਵਿਸਾਖੀ ਦੇ ਮੌਕੇ 'ਤੇ ਦੇਸ਼ ਵਾਸੀਆਂ ਨੂੰ ਵਧਾਈਆਂ ਦਿੱਤੀਆਂ। ਪ੍ਰਧਾਨ ਮੰਤਰੀ ਨੇ ਸਾਰਿਆਂ ਦੇ ਜੀਵਨ ਵਿੱਚ ਖੁਸ਼ੀ ਅਤੇ ਨਵੀਂ ਉਮੀਦ ਦੀ ਕਾਮਨਾ ਕੀਤੀ। ਇਸ ਤੋਂ ਇਲਾਵਾ 13 ਅਪ੍ਰੈਲ 1919 ਨੂੰ ਜਲ੍ਹਿਆਂਵਾਲਾ ਬਾਗ ਕਤਲੇਆਮ ਵਿੱਚ ਸ਼ਹੀਦ ਹੋਏ ਲੋਕਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਦੁਖਦਾਈ ਘਟਨਾ ਨੂੰ ਭਾਰਤ ਦੇ ਇਤਿਹਾਸ ਦਾ ਇੱਕ ਕਾਲਾ ਅਧਿਆਇ ਦੱਸਦਿਆਂ ਉਨ੍ਹਾਂ ਕਿਹਾ ਕਿ ਸ਼ਹੀਦਾਂ ਦੀ ਕੁਰਬਾਨੀ ਦੇਸ਼ ਦੇ ਆਜ਼ਾਦੀ ਸੰਗਰਾਮ ਵਿੱਚ ਇੱਕ ਵੱਡਾ ਮੋੜ ਸਾਬਤ ਹੋਈ।
ਪ੍ਰਧਾਨ ਮੰਤਰੀ ਮੋਦੀ ਨੇ ਵਿਸਾਖੀ ਦੀਆਂ ਦਿੱਤੀਆਂ ਵਧਾਈਆਂ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਵਿਸਾਖੀ ਦੇ ਮੌਕੇ 'ਤੇ ਦੇਸ਼ ਵਾਸੀਆਂ ਨੂੰ ਵਧਾਈਆਂ ਦਿੱਤੀਆਂ। ਉਨ੍ਹਾਂ ਸਾਰਿਆਂ ਦੇ ਜੀਵਨ ਵਿੱਚ ਖੁਸ਼ੀ ਅਤੇ ਨਵੀਂ ਉਮੀਦ ਦੀ ਕਾਮਨਾ ਕੀਤੀ। ਪੀਐਮ ਮੋਦੀ ਨੇ ਸੋਸ਼ਲ ਮੀਡੀਆ ਪਲੇਟਫ਼ਾਰਮ ਐਕਸ 'ਤੇ ਲਿਖਿਆ, ਸਾਰਿਆਂ ਨੂੰ ਵਿਸਾਖੀ ਦੀਆਂ ਮੁਬਾਰਕਾਂ। ਇਹ ਤਿਉਹਾਰ ਤੁਹਾਡੇ ਜੀਵਨ ਵਿੱਚ ਨਵੀਂ ਉਮੀਦ, ਖ਼ੁਸ਼ੀ ਅਤੇ ਖੁਸ਼ਹਾਲੀ ਲਿਆਵੇ। ਆਓ ਅਸੀਂ ਹਮੇਸ਼ਾ ਏਕਤਾ, ਸ਼ੁਕਰਗੁਜ਼ਾਰੀ ਅਤੇ ਨਵੀਨੀਕਰਨ ਦੀ ਭਾਵਨਾ ਦਾ ਜਸ਼ਨ ਮਨਾਈਏ।
ਜਲ੍ਹਿਆਂਵਾਲਾ ਬਾਗ ਦੇ ਸ਼ਹੀਦਾਂ ਨੂੰ ਭੇਟ ਕੀਤੀ ਸ਼ਰਧਾਂਜਲੀ
ਪ੍ਰਧਾਨ ਮੰਤਰੀ ਮੋਦੀ ਨੇ ਸੋਸ਼ਲ ਮੀਡੀਆ ਪਲੇਟਫ਼ਾਰਮ X 'ਤੇ ਪੋਸਟ ਕੀਤਾ ਅਤੇ ਲਿਖਿਆ ਕਿ ਅਸੀਂ ਜਲ੍ਹਿਆਂਵਾਲਾ ਬਾਗ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੰਦੇ ਹਾਂ। ਆਉਣ ਵਾਲੀਆਂ ਪੀੜ੍ਹੀਆਂ ਉਨ੍ਹਾਂ ਦੇ ਅਦੁੱਤੀ ਜਜ਼ਬੇ ਨੂੰ ਹਮੇਸ਼ਾ ਯਾਦ ਰੱਖਣਗੀਆਂ। ਉਨ੍ਹਾਂ ਅੱਗੇ ਕਿਹਾ ਕਿ ਇਹ ਸਾਡੇ ਇਤਿਹਾਸ ਦਾ ਇੱਕ ਦੁਖਦਾਈ ਅਤੇ ਕਾਲਾ ਦਿਨ ਸੀ, ਪਰ ਸ਼ਹੀਦਾਂ ਦੀ ਕੁਰਬਾਨੀ ਭਾਰਤ ਦੇ ਆਜ਼ਾਦੀ ਸੰਗਰਾਮ ਵਿੱਚ ਪ੍ਰੇਰਨਾ ਬਣ ਗਈ।
ਤੁਹਾਨੂੰ ਦੱਸ ਦੇਈਏ ਕਿ ਵਿਸਾਖੀ ਹਰ ਸਾਲ ਅਪ੍ਰੈਲ ਮਹੀਨੇ ਵਿੱਚ ਮਨਾਈ ਜਾਂਦੀ ਹੈ ਅਤੇ ਇਹ ਵੈਸਾਖ ਮਹੀਨੇ ਦਾ ਪਹਿਲਾ ਦਿਨ ਹੁੰਦਾ ਹੈ। ਇਹ ਖਾਸ ਕਰਕੇ ਪੰਜਾਬ ਅਤੇ ਉੱਤਰੀ ਭਾਰਤ ਵਿੱਚ ਵਾਢੀ ਦਾ ਤਿਉਹਾਰ ਹੈ। ਲੋਕ ਇਸ ਦਿਨ ਨਵੇਂ ਮੌਸਮ ਅਤੇ ਨਵੀਂ ਸ਼ੁਰੂਆਤ ਦਾ ਖੁਸ਼ੀ ਨਾਲ ਸਵਾਗਤ ਕਰਦੇ ਹਨ।